Arth Parkash : Latest Hindi News, News in Hindi
ਸਿੱਖਿਆ ਮੰਤਰੀ ਬੈਂਸ ਵੱਲੋਂ ਵਿੱਦਿਆ ਦਾ ਲੰਗਰ ਲਾਉਣ ਵਾਲੇ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਸਿੱਖਿਆ ਮੰਤਰੀ ਬੈਂਸ ਵੱਲੋਂ ਵਿੱਦਿਆ ਦਾ ਲੰਗਰ ਲਾਉਣ ਵਾਲੇ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ
Friday, 10 Oct 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਲੁਧਿਆਣਾ

ਸਿੱਖਿਆ ਮੰਤਰੀ ਬੈਂਸ ਵੱਲੋਂ ਵਿੱਦਿਆ ਦਾ ਲੰਗਰ ਲਾਉਣ ਵਾਲੇ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ

- ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

- 4 ਹਜ਼ਾਰ ਤੋਂ ਵੱਧ ਅਧਿਆਪਕਾਂ ਨੇ ਕੀਤੀ ਸ਼ਮੂਲੀਅਤ

- ਵਿਧਾਇਕ ਗਰੇਵਾਲ, ਬੱਗਾ, ਸਿੱਧੂ ਤੇ ਨਗਰ ਨਿਗਮ ਮੇਅਰ ਦੇ ਨਾਲ ਵੱਖ-ਵੱਖ ਵਾਰਡਾਂ ਦੇ ਕੌਂਸਲਰ ਸਹਿਬਾਨ ਵੀ ਰਹੇ ਮੌਜੂਦ

ਲੁਧਿਆਣਾ, 11 ਅਕਤੂਬਰ (000) - ਅਧਿਆਪਕ ਦਿਵਸ ਨੂੰ ਸਮਰਪਿਤ, ਜ਼ਿਲ੍ਹਾ ਪੱਧਰੀ  ਮੈਗਾ ਸਮਾਗਮ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਿੱਥੇ ਹਲਕਾ ਲੁਧਿਆਣਾ ਪੂਰਬੀ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ 4 ਹਜ਼ਾਰ ਤੋਂ ਵੱਧ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਸਥਾਨਕ ਮਲਹੋਤਰਾ ਰਿਜੋਰਟ, ਜਲੰਧਰ ਬਾਈਪਾਸ ਵਿਖੇ ਰੱਖੇ ਵਿਸ਼ਾਲ ਸਮਾਰੋਹ ਦੌਰਾਨ ਕੈਬਨਿਟ ਮੰਤਰੀ ਬੈਂਸ ਨੇ ਅਧਿਆਪਕਾਂ ਨੂੰ ਵਿੱਦਿਆ ਦਾ ਲੰਗਰ ਲਾਉਣ ਵਾਲੇ ਦਾਨੀ ਦੱਸਦਿਆਂ ਕਿਹਾ ਕਿ ਇਹ ਸਾਡੇ ਰਾਸ਼ਟਰ ਨਿਰਮਾਤਾ ਹਨ।  ਉਨ੍ਹਾਂ ਦੱਸਿਆ ਕਿ ਚੰਗੇ ਅਧਿਆਪਨ ਰਾਹੀਂ ਜਿੱਥੇ ਬੱਚੇ ਡਾਕਟਰ, ਇੰਜੀਨੀਅਰ, ਵਕੀਲ ਤੇ ਹੋਰ ਵੱਖ-ਵੱਖ ਖੇਤਰਾਂ ਵਿੱਚ ਵੱਡੀਆਂ ਮੱਲਾਂ ਮਾਰਦੇ ਹਨ ਉੱਥੇ ਉਨ੍ਹਾਂ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਤੁਹਾਡੀ ਚੰਗੇਰੀ ਸਿੱਖਿਆ ਸਦਕਾ ਹੀ ਬਹੁਤ ਸਾਰੇ ਘਰਾਂ ਦੇ ਚੁੱਲ੍ਹੇ ਬਲਦੇ ਹਨ।

ਇਸ ਮੌਕੇ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ  ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਚੌਧਰੀ ਮਦਨ ਲਾਲ ਬੱਗਾ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਪੰਜਾਬ ਮੀਡੀਅਮ ਇੰਡਸਟਰੀਜ਼ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਚੇਅਰਮੈਨ ਗੁਰਜੀਤ ਸਿੰਘ ਗਿੱਲ, ਨਗਰ ਨਿਗਮ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਵੱਖ ਵੱਖ ਵਾਰਡਾਂ ਦੇ ਕੌਂਸਲਰ ਸਹਿਬਾਨ, ਵਧੀਕ ਡਿਪਟੀ ਕਮਿਸ਼ਨਰ ਰੁਪਿੰਦਰਪਾਲ ਸਿੰਘ, ਐਸ.ਡੀ.ਐਮ. ਜਸਲੀਨ ਕੌਰ ਭੁੱਲਰ, ਜ਼ਿਲ੍ਹਾ ਸਿੱਖਿਆ ਅਫ਼ਸਰ ਡਿੰਪਲ ਮਦਾਨ ਵੀ ਮੌਜੂਦ ਸਨ।

ਅਧਿਆਪਕ ਦਿਵਸ ਦੀ ਮਹੱਤਤਾ 'ਤੇ ਚਾਨਣ ਪਾਉਂਦਿਆਂ ਸਿੱਖਿਆ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅਧਿਆਪਕ ਇੱਕ ਲਾਈਟ ਹਾਊਸ ਦੀ ਤਰ੍ਹਾਂ ਹੁੰਦੇ ਹਨ ਜੋ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਾਉਣ ਦੇ ਨਾਲ-ਨਾਲ ਚੰਗੇ ਸੰਸਕਾਰ ਭਰਨ ਲਈ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਇੱਕ ਅਧਿਆਪਕਾਂ ਵੱਲੋਂ ਪਾਏ ਵਡਮੁੱਲੇ ਯੋਗਦਾਨ ਲਈ ਸਤਿਕਾਰ ਦੇਣਾ ਚਾਹੀਦਾ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਅਧਿਆਪਕ ਦਿਵਸ ਮਨਾਉਣਾ ਸਮੇਂ ਦੀ ਲੋੜ ਹੈ ਅਤੇ ਇਨ੍ਹਾਂ ਦੇ ਸਹਿਜੋਗ ਤੋਂ ਬਗੈਰ ਕੋਈ ਵੀ ਸਮਾਜ ਤਰੱਕੀ ਦੇ ਰਾਹ ਵੱਲ ਨਹੀਂ ਤੁਰ ਸਕਦਾl ਉਨ੍ਹਾਂ ਕਿਹਾ ਕਿ  ਅਧਿਆਪਕ ਮੋਮਬੱਤੀ ਵਾਂਗ ਹੁੰਦਾ ਹੈ ਜੋ ਕਿ ਦੂਜਿਆਂ ਲਈ ਰਸਤਾ ਰੋਸ਼ਨ ਕਰਨ ਲਈ ਆਪਣੇ-ਆਪ ਨੂੰ ਜਲਾਉਂਦਾ ਹੈ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਗੇ ਕਿਹਾ ਕਿ ਵਿਧਾਇਕ ਗਰੇਵਾਲ ਵੱਲੋਂ ਸਮੇਂ-ਸਮੇਂ 'ਤੇ ਸਿੱਖਿਆ ਸਬੰਧੀ ਆਪਣੇ ਹਲਕੇ ਦੀਆਂ ਰੱਖੀਆਂ ਮੰਗਾਂ ਨੂੰ ਪੂਰਾ ਕੀਤਾ ਗਿਆ ਹੈ ਅਤੇ ਜਲਦ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਲਈ ਇੱਕ ਆਈ.ਟੀ.ਆਈ. ਅਤੇ ਟਿੱਬਾ ਰੋਡ 'ਤੇ ਸਰਕਾਰੀ ਸਕੂਲ ਦਾ ਨਿਰਮਾਣ ਕਰਵਾਇਆ ਜਾਵੇਗਾ।

ਉਨ੍ਹਾਂ ਵਿਧਾਇਕ ਭੋਲਾ ਗਰੇਵਾਲ ਵੱਲੋਂ ਸਾਲ 2011 ਤੋਂ ਅਧਿਆਪਕਾਂ ਦੇ ਸਨਮਾਨ ਲਈ ਉਲੀਕੇ ਜਾ ਰਹੇ ਸਮਾਗਮਾਂ ਦੀ ਸ਼ਲਾਘਾ ਕਰਦਿਆਂ ਸੁਚਾਰੂ ਤੇ ਸਫਲ ਆਯੋਜਨ ਲਈ ਵਧਾਈ ਦਿੱਤੀ।

ਇਸ ਮੌਕੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਧੰਨਵਾਦ ਕਰਦਿਆਂ ਨਿੱਘਾ ਸੁਆਗਤ ਕੀਤਾ ਗਿਆ। ਵੱਖ-ਵੱਖ ਨਿੱਜੀ ਸਕੂਲਾਂ ਦੀਆਂ ਐਸੋਸੀਏਸ਼ਨਾਂ ਵੱਲੋਂ ਵੀ ਕੈਬਨਿਟ ਮੰਤਰੀ ਦਾ ਸ਼ੁਕਰਾਨਾ ਕੀਤਾ ਗਿਆ ਅਤੇ ਉਨ੍ਹਾਂ ਇੱਕ ਸੁਰ ਵਿੱਚ ਕਿਹਾ ਕਿ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਤੁਰੰਤ ਨਿਪਟਾਰੇ ਲਈ ਉਹ ਸਿੱਖਿਆ ਮੰਤਰੀ ਬੈਂਸ ਦੇ ਹਮੇਸ਼ਾਂ ਰਿਣੀ ਰਹਿਣਗੇ।