Arth Parkash : Latest Hindi News, News in Hindi
ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਚਲਾਈ ਜਾ ਰਹੀ ਤਿੰਨ ਦਿਨੀਂ ਪਲਸ ਪੋਲੀਓ ਮੁਹਿੰਮ ਸਫਲਤਾਪੂਰਵਕ ਮੁਕੰਮਲ। ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਚਲਾਈ ਜਾ ਰਹੀ ਤਿੰਨ ਦਿਨੀਂ ਪਲਸ ਪੋਲੀਓ ਮੁਹਿੰਮ ਸਫਲਤਾਪੂਰਵਕ ਮੁਕੰਮਲ।
Monday, 13 Oct 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਚਲਾਈ ਜਾ ਰਹੀ ਤਿੰਨ ਦਿਨੀਂ ਪਲਸ ਪੋਲੀਓ ਮੁਹਿੰਮ ਸਫਲਤਾਪੂਰਵਕ ਮੁਕੰਮਲ।

ਸਿਹਤ ਕਰਮੀਆਂ ਨੇ ਘਰ ਘਰ ਜਾ ਕੇ ਬੱਚਿਆਂ ਨੂੰ ਪਿਲਾਈ ਦੋ ਬੂੰਦ ਜਿੰਦਗੀ ਦੀ।  

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਤੀਸਰੇ ਦਿਨ 26792 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ: ਡਾਕਟਰ ਰੋਹਿਤ ਗੋਇਲ ਸਿਵਲ ਸਰਜਨ।


ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਰੋਹਿਤ ਗੋਇਲ ਸਿਵਲ ਸਰਜਨ ਦੀ ਅਗਵਾਈ ਵਿੱਚ ਡਾਕਟਰ ਰਿੰਕੂ ਚਾਵਲਾ ਜਿਲ੍ਹਾ ਟੀਕਾਕਰਨ ਅਫ਼ਸਰ ਅਤੇ ਡਾਕਟਰ ਅਰਪਿਤ ਗੁਪਤਾ ਸਹਾਇਕ ਸਿਵਲ ਸਰਜਨ ਦੀ ਦੇਖ ਰੇਖ ਵਿੱਚ ਚੱਲ ਰਹੀ ਅੱਜ ਪਲਸ ਪੋਲੀਓ ਮੁਹਿੰਮ ਸਫਲਤਾਪੂਰਵਕ ਮੁਕੰਮਲ ਹੋ ਗਈ। ਰਾਊਂਡ ਦੇ ਤੀਸਰੇ ਦਿਨ 26792 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ।
ਡਾ. ਰੋਹਿਤ ਗੋਇਲ ਅਤੇ ਡਾ. ਅਰਪਿਤ ਗੁਪਤਾ ਨੇ ਦੱਸਿਆ ਕਿ ਸਿਹਤ ਕਰਮੀਆਂ, ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ, ਵਲੰਟੀਅਰਾਂ ਆਦਿ ਦੇ ਸਹਿਯੋਗ ਨਾਲ ਲਗਭਗ 100 ਪ੍ਰਤੀਸ਼ਤ ਟੀਚਾ ਹਾਸਿਲ ਕੀਤਾ ਗਿਆ। ਉਹਨਾਂ ਸਾਰੀਆਂ ਸਮਾਜਸੇਵੀ ਸੰਸਥਾਵਾਂ, ਮੀਡੀਆ ਅਤੇ ਲੋਕਾਂ ਦਾ ਇਸ ਮੁਹਿੰਮ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ।
ਡਾਕਟਰ ਰਿੰਕੂ ਚਾਵਲਾ ਨੇ ਕਿਹਾ ਕਿ ਪੋਲੀਓ ਤੋਂ ਸੁਰੱਖਿਆ ਪ੍ਰਦਾਨ ਕਰਨ ਦੇ ਮੱਦੇਨਜ਼ਰ ਚਲਾਈ ਗਈ ਇਸ ਮੁਹਿੰਮ ਦੌਰਾਨ ਸਲੱਮ ਏਰੀਆ, ਝੁੱਗੀ ਝੌਂਪੜੀਆਂ, ਬਸਤੀਆਂ, ਭੱਠਿਆਂ, ਢਾਣੀਆਂ, ਟੱਪਰੀਵਾਸ, ਪੱਥੇਰਾਂ, ਉਦਯੋਗਿਕ ਇਕਾਈਆਂ ਵਿੱਚ ਰਹਿੰਦੇ ਪ੍ਰਵਾਸੀ ਪਰਿਵਾਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ। ਉਹਨਾਂ ਨੇ ਜਾਣਕਾਰੀ ਦਿੰਦੇ ਕਿਹਾ ਕਿ ਅੱਜ ਪਲਸ ਪੋਲੀਓ ਰਾਊਂਡ ਦੇ ਤੀਸਰੇ ਦਿਨ ਵੀ ਟੀਮਾਂ ਵੱਲੋਂ ਘਰ-ਘਰ ਜਾ ਕੇ ਜਨਮ ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਸ ਸਮੇਂ ਮਨਬੀਰ ਸਿੰਘ ਡਿਪਟੀ ਮਾਸ ਮੀਡੀਆ ਅਫਸਰ, ਦਿਵੇਸ਼ ਕੁਮਾਰ ਬਲਾਕ ਐਕਸਟੈਂਸ਼ਨ ਐਜੂਕੇਟਰ, ਸ਼ਵੇਤਾ ਨਾਗਪਾਲ ਕੰਪਿਊਟਰ ਅਸਿਸਟੈਂਟ ਮੌਜੂਦ ਸਨ।