Arth Parkash : Latest Hindi News, News in Hindi
ਸਵਤੰਤਰਾ ਮਾਈਕਰੋ ਫਿੰਨ ਪ੍ਰਾਈਵੇਟ ਲਿਮਿਟਡ ਕੰਪਨੀ ਵੱਲੋਂ ਪਲੇਸਮੈਂਟ ਕੈਂਪ 16 ਅਕਤੂਬਰ ਨੂੰ ਸਵਤੰਤਰਾ ਮਾਈਕਰੋ ਫਿੰਨ ਪ੍ਰਾਈਵੇਟ ਲਿਮਿਟਡ ਕੰਪਨੀ ਵੱਲੋਂ ਪਲੇਸਮੈਂਟ ਕੈਂਪ 16 ਅਕਤੂਬਰ ਨੂੰ
Tuesday, 14 Oct 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸੰਗਰੂਰ

ਸਵਤੰਤਰਾ ਮਾਈਕਰੋ ਫਿੰਨ ਪ੍ਰਾਈਵੇਟ ਲਿਮਿਟਡ ਕੰਪਨੀ ਵੱਲੋਂ ਪਲੇਸਮੈਂਟ ਕੈਂਪ 16 ਅਕਤੂਬਰ ਨੂੰ

ਸੰਗਰੂਰ, 15 ਅਕਤੂਬਰ (2025) - ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਸਵਤੰਤਰਾ ਮਾਈਕਰੋ ਫਿੰਨ ਪ੍ਰਾਈਵੇਟ ਲਿਮਿਟਡ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 16 ਅਕਤੂਬਰ ਦਿਨ ਵੀਰਵਾਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਸੰਗਰੂਰ ਵਿਖੇ ਇੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਕੰਪਨੀ ਵੱਲੋਂ ਫੀਲਡ ਓਪਰੇਸ਼ਨਸ (ਕੇਵਲ ਲੜਕੇ ਲਈ) ਦੀ ਅਸਾਮੀ ਲਈ ਇੰਟਰਵਿਊ ਲਈ ਜਾਵੇਗੀ। ਜਿਸ ਲਈ ਪ੍ਰਾਰਥੀ ਦੀ ਵਿਦਿੱਅਕ ਯੋਗਤਾ 10ਵੀਂ, 12ਵੀਂ, ਗਰੈਜੂਏਸ਼ਨ ਪਾਸ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਮਰ 18 ਸਾਲ ਤੋਂ 30 ਸਾਲ ਤੱਕ ਹੋਣੀ ਚਾਹੀਦੀ ਹੈ।
ਚਾਹਵਾਨ ਅਤੇ ਯੋਗ ਪ੍ਰਾਰਥੀ ਰਜਿਊਮ ਅਤੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਲੈ ਕੇ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ.ਏ ਅਤੇ ਡੀ.ਏ ਦੇਣ ਯੋਗ ਨਹੀਂ ਹੋਵੇਗਾ। ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਸੰਪਰਕ ਕਰ ਸਕਦੇ ਹਨ।