Arth Parkash : Latest Hindi News, News in Hindi
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਵਾਲੇ ਦਿਨ ਪਟਾਖੇ ਚਲਾਉਣ ਦਾ ਸਮਾਂ ਕੀਤਾ ਨਿ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਵਾਲੇ ਦਿਨ ਪਟਾਖੇ ਚਲਾਉਣ ਦਾ ਸਮਾਂ ਕੀਤਾ ਨਿਰਧਾਰਿਤ
Tuesday, 14 Oct 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੀਵਾਲੀਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਵਾਲੇ ਦਿਨ ਪਟਾਖੇ ਚਲਾਉਣ ਦਾ ਸਮਾਂ ਕੀਤਾ ਨਿਰਧਾਰਿਤ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ: 

ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਗੁਰਪ੍ਰੀਤ ਸਿੰਘ ਥਿੰਦ, ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਦੀਵਾਲੀਗੁਰਪੁਰਬਕ੍ਰਿਸਮਿਸ ਅਤੇ ਨਵੇਂ ਸਾਲ ਵਾਲੇ ਦਿਨ ਪਟਾਖੇ ਚਲਾਉਣ ਦਾ ਸਮਾਂ ਕੀਤਾ ਨਿਰਧਾਰਿਤ ਕੀਤਾ ਹੈ।

ਹੁਕਮਾਂ ਅਨੁਸਾਰ ਦੀਵਾਲੀ ਵਾਲੇ ਦਿਨ 20 ਅਕਤੂਬਰ 2025 ਨੂੰ ਸ਼ਾਮੀ 8.00 ਵਜੇ ਤੋਂ ਰਾਤ 10.00 ਵਜੇ ਤੱਕ ਪਟਾਖੇ ਚਲਾਏ ਜਾਣਗੇ।

ਨਵੰਬਰ 2025 ਨੂੰ ਗੁਰਪੁਰਬ ਵਾਲੇ ਦਿਨ ਸਵੇਰੇ 4.00 ਵਜੇ ਤੋਂ ਸਵੇਰੇ 5.00 ਵਜੇ ਤੱਕ ਅਤੇ ਰਾਤ 9.00 ਵਜੇ ਤੋਂ 10.00 ਵਜੇ ਤੱਕ ਪਟਾਖੇ ਚਲਾਏ ਜਾ ਸਕਦੇ ਹਨ।

ਹੁਕਮਾਂ ਅਨੁਸਾਰ ਕ੍ਰਿਸਮਿਸ ਦਿਹਾੜੇ ’ਤੇ 25-26 ਦਸੰਬਰ 2025 ਨੂੰ ਰਾਤ 11.55 ਵਜੇ ਤੋਂ ਸਵੇਰੇ 12.30 (ਅੱਧੀ ਰਾਤ) ਤੱਕ ਪਟਾਖੇ ਚਲਾਉਣ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ।

ਇਸੇ ਤਰ੍ਹਾਂ ਹੀ 31 ਦਸੰਬਰ 2025 (ਸਾਲ ਦੀ ਸਮਾਪਤੀ) ਅਤੇ 1 ਜਨਵਰੀ 2025 ਨੂੰ (ਨਵੇਂ ਸਾਲ ਦੀ ਸ਼ੁਰੂਆਤ) ’ਤੇ  ਰਾਤ 11.55 ਵਜੇ ਤੋਂ ਸਵੇਰੇ 12.30 ਵਜੇ ਤੱਕ ਪਟਾਖੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਅਨੁਸਾਰ ਨਿਰਧਾਰਤ ਸਮੇਂ ਤੋਂ ਇਲਾਵਾ ਹੋਰ ਸਮੇਂ ਦੌਰਾਨ ਪਟਾਖੇ ਚਲਾਉਣ ’ਤੇ ਪਾਬੰਦੀ ਹੋਵੇਗੀ ਅਤੇ ਇਸ ਤੋਂ ਇਲਾਵਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਵੱਖ-ਵੱਖ ਵਿਅਕਤੀਆਂ ਨੂੰ ਦਫ਼ਤਰ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਗਏ ਪਟਾਖੇ ਸੇਲ ਕਰਨ ਸਬੰਧੀ ਪੱਕੇ/ਆਰਜ਼ੀ ਲਾਇਸੰਸਾਂ ਤੋਂ ਇਲਾਵਾ ਖੁੱਲੀ ਵਿਕਰੀ ’ਤੇ ਪਟਾਖੇ ਸੇਲ ਕਰਨ ਦੀ ਪਾਬੰਦੀ ਲਗਾਈ ਜਾਂਦੀ ਹੈ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।