Arth Parkash : Latest Hindi News, News in Hindi
ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ’ਚ ਦੋ ਸਾਲਾਂ ਦੀ ਅਲਾਟਮੈਂਟ ਵਾਸਤੇ ਬੂਥਾਂ ਦੀ ਬੋਲੀ 27 ਅਕਤੂਬਰ ਨੂੰ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ’ਚ ਦੋ ਸਾਲਾਂ ਦੀ ਅਲਾਟਮੈਂਟ ਵਾਸਤੇ ਬੂਥਾਂ ਦੀ ਬੋਲੀ 27 ਅਕਤੂਬਰ ਨੂੰ
Wednesday, 15 Oct 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ’ਚ ਦੋ ਸਾਲਾਂ ਦੀ ਅਲਾਟਮੈਂਟ ਵਾਸਤੇ ਬੂਥਾਂ ਦੀ ਬੋਲੀ 27 ਅਕਤੂਬਰ ਨੂੰ

 

- ਚਾਹਵਾਨ ਵਿਅਕਤੀ 24 ਅਕਤੂਬਰ ਸ਼ਾਮ 4 ਵਜੇ ਤੱਕ ਜਮ੍ਹਾ ਕਰਵਾ ਸਕਦੇ ਨੇ ਦਰਖਾਸਤਾਂ

ਜਲੰਧਰ, 16 ਅਕਤੂਬਰ :    ਸਹਾਇਕ ਕਮਿਸ਼ਨਰ (ਜਨਰਲ) ਰੋਹਿਤ ਜਿੰਦਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਜਲੰਧਰ ਦੇ ਕਚਹਿਰੀ ਕੰਪਾਊਂਡ ਦੇ ਕੈਂਸਲ ਕੀਤੇ ਗਏ ਬੂਥਾਂ ਦੀ ਨਿਲਾਮੀ ਕਚਿਹਰੀ ਕੰਪਾਊਂਡ ਰੂਲਜ਼-2003 ਮੁਤਾਬਿਕ ਕੀਤੀ ਜਾਣੀ ਹੈ, ਇਸ ਲਈ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ 2 ਸਾਲ ਦੀ ਅਲਾਟਮੈਂਟ ਵਾਸਤੇ 38 ਬੂਥਾਂ ਦੀ ਨਿਲਾਮੀ/ਬੋਲੀ 27 ਅਕਤੂਬਰ ਨੂੰ ਸਵੇਰੇ 11 ਵਜੇ ਉਨ੍ਹਾਂ ਦੇ ਦਫ਼ਤਰ ਵਿਖੇ ਰੱਖੀ ਗਈ ਹੈ।  

 

ਸਹਾਇਕ ਕਮਿਸ਼ਨਰ (ਜਨਰਲ) ਨੇ ਅੱਗੇ ਦੱਸਿਆ ਕਿ ਇਸ ਬੋਲੀ ਸਬੰਧੀ ਚਾਹਵਾਨ ਵਿਅਕਤੀ ਆਪਣੀਆਂ ਦਰਖਾਸਤਾਂ ਮਿਤੀ 24 ਅਕਤੂਬਰ ਸ਼ਾਮ 4 ਵਜੇ ਤੱਕ ਆਪਣੇ ਆਈ.ਡੀ.ਪਰੂਫ ਸਮੇਤ ਨਜ਼ਾਰਤ ਸ਼ਾਖਾ, ਦਫ਼ਤਰ, ਡਿਪਟੀ ਕਮਿਸ਼ਨਰ, ਜਲੰਧਰ (ਕਮਰਾ ਨੰਬਰ 122 ਤੇ 123) ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬੂਥਾਂ ਦੀ ਡਿਟੇਲ ਅਤੇ ਬੋਲੀ ਦੀਆਂ ਸ਼ਰਤਾਂ ਕਿਸੇ ਵੀ ਕੰਮ ਵਾਲੇ ਦਿਨ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਨਜ਼ਾਰਤ ਸ਼ਾਖਾ, ਦਫ਼ਤਰ ਡਿਪਟੀ ਕਮਿਸ਼ਨਰ, ਜਲੰਧਰ ਦੇ (ਕਮਰਾ ਨੰਬਰ 122 ਤੇ 123) ਨੋਟਿਸ ਬੋਰਡ ਤੋਂ ਦੇਖੀਆਂ ਜਾ ਸਕਦੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਦਰਖਾਸਤ ਜਮ੍ਹਾ ਕਰਵਾਉਣ ਜਾਂ ਬੋਲੀ ਵਾਲੇ ਦਿਨ ਜਨਤਕ ਛੁੱਟੀ ਦਾ ਐਲਾਨ ਹੋ ਜਾਂਦਾ ਹੈ, ਤਾਂ ਬੋਲੀ ਅਗਲੇ ਕੰਮ ਵਾਲੇ ਦਿਨ ਕੀਤੀ ਜਾਵੇਗੀ। 

 

ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ, ਜਲੰਧਰ ਬਿਨ੍ਹਾਂ ਕੋਈ ਕਾਰਨ ਦੱਸੇ ਕਿਸੇ ਵੀ ਬੋਲੀ ਜਾਂ ਸਾਰੀਆਂ ਬੋਲੀਆਂ ਨੂੰ ਰੱਦ ਕਰਨ ਦਾ ਅਧਿਕਾਰ ਰਾਖਵਾਂ ਰੱਖਦੇ ਹਨ। ਬੋਲੀ ਨਾਲ ਸਬੰਧਤ ਜੇਕਰ ਕੋਈ ਕੋਰੀਜੰਡਮ/ਸੋਧ ਹੋਈ ਤਾਂ ਦਫ਼ਤਰ ਦੀ ਵੈਬਸਾਈਟ  www.jalandhar.nic.in ਅਤੇ ਨੋਟਿਸ ਬੋਰਡ ’ਤੇ ਹੀ ਅਪਲੋਡ ਕੀਤੀ ਜਾਵੇਗੀ ਅਤੇ ਇਸ ਸਬੰਧੀ ਵੱਖਰੇ ਤੌਰ ’ਤੇ ਕੋਈ ਇਸ਼ਤਿਹਾਰ ਜਾਰੀ ਨਹੀਂ ਕੀਤਾ ਜਾਵੇਗਾ।