Arth Parkash : Latest Hindi News, News in Hindi
ਹੁਣ ਤੱਕ 1,43,763 ਮੀਟਰਕ ਟਨ ਹੋਈ ਝੋਨੇ ਦੀ ਖ਼ਰੀਦ, 337 ਕਰੋੜ ਰੁਪਏ ਦੀ ਅਦਾਇਗੀ ਬਣਾਈ ਯਕੀਨੀ ਹੁਣ ਤੱਕ 1,43,763 ਮੀਟਰਕ ਟਨ ਹੋਈ ਝੋਨੇ ਦੀ ਖ਼ਰੀਦ, 337 ਕਰੋੜ ਰੁਪਏ ਦੀ ਅਦਾਇਗੀ ਬਣਾਈ ਯਕੀਨੀ
Wednesday, 15 Oct 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਹੁਣ ਤੱਕ 1,43,763 ਮੀਟਰਕ ਟਨ ਹੋਈ ਝੋਨੇ ਦੀ ਖ਼ਰੀਦ, 337 ਕਰੋੜ ਰੁਪਏ ਦੀ ਅਦਾਇਗੀ ਬਣਾਈ ਯਕੀਨੀ*

 

- ਡਿਪਟੀ ਕਮਿਸ਼ਨਰ ਨੇ ਅਹਿਮ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਲਿਫ਼ਟਿੰਗ ’ਚ ਹੋਰ ਤੇਜ਼ੀ ਲਿਆਉਣ ਦੀ ਕੀਤੀ ਸਖ਼ਤ ਹਦਾਇਤ

ਜਲੰਧਰ, 16 ਅਕਤੂਬਰ:

                              ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਹੋਰ ਤੇਜ਼ੀ ਨਾਲ ਝੋਨੇ ਦੀ ਲਿਫ਼ਟਿੰਗ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਖਰੀਦ ਪ੍ਰਬੰਧਾਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਢਿਲਮੱਠ ਦੀ ਨੀਤੀ ਨਾ ਅਪਣਾਈ ਜਾਵੇ ਅਤੇ ਕਿਸਾਨਾਂ ਅਤੇ ਮਜ਼ਦੂਰਾਂ ਲਈ ਸਹੂਲਤਾਂ ਪਖੋਂ ਕੋਈ ਕਮੀ ਬਾਕੀ ਨਹੀਂ ਰਹਿਣੀ ਚਾਹੀਦੀ।

 

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਬੀਤੀ ਸ਼ਾਮ ਤੱਕ 1,46,218 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 1,43,763 ਮੀਟਰਿਕ ਟਨ ਝੋਨੇ ਦੀ ਖਰੀਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ 48,089 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ। ਇਸੇ ਤਰ੍ਹਾਂ ਮਾਰਕਫੈਡ ਵਲੋਂ 46,445 ਮੀਟਰਕ ਟਨ, ਪਨਸਪ ਵਲੋਂ 33,048 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 14,482 ਮੀਟਰਕ ਟਨ, ਐਫ.ਸੀ.ਆਈ. ਵਲੋਂ 1605 ਮੀਟਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵਲੋਂ 94 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।

 

ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਮਿੱਥੇ ਸਮੇਂ ਦੇ ਵਿਚ ਕਿਸਾਨਾਂ ਨੂੰ ਖ਼ਰੀਦੇ ਗਏ ਝੋਨੇ ਦੀ 337 ਕਰੋੜ ਰੁਪਏ ਦੀ ਅਦਾਇਗੀ ਵੀ ਯਕੀਨੀ ਬਣਾਈ ਜਾ ਚੁੱਕੀ ਹੈ।

 

ਡਾ. ਅਗਰਵਾਲ ਨੇ ਪੰਜਾਬ ਸਰਕਾਰ ਵਲੋਂ ਝੋਨੇ ਦਾ ਇਕ-ਇਕ ਦਾਣਾ ਖ਼ਰੀਦਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਪ੍ਰਬੰਧਾਂ ਦਾ ਲਗਾਤਾਰ ਜਾਇਜ਼ਾ ਲੈਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

 

ਉਨ੍ਹਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਨਿਰਧਾਰਿਤ ਨਮੀ ਦੀ ਮਾਤਰਾ ਦੇ ਅਨੁਸਾਰ ਹੀ ਝੋਨਾ ਮੰਡੀਆਂ ਵਿੱਚ ਲਿਆਂਦਾ ਜਾਵੇ, ਤਾਂ ਜੋ ਝੋਨੇ ਨੂੰ ਵੇਚਣ ਸਮੇਂ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਸਮੇਂ ਕੰਬਾਈਨ ’ਤੇ ਸੁਪਰ ਐਸ.ਐਮ.ਐਮ. ਦੀ ਵਰਤੋਂ ਕੀਤੀ ਜਾਵੇ ਅਤੇ ਝੋਨਾ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੱਟਿਆ ਜਾਵੇ।