Arth Parkash : Latest Hindi News, News in Hindi
ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਪੰਜਵੇਂ ਦਿਨ ਛੇ ਨਾਮਜ਼ਦਗੀ ਪੱਤਰ ਦਾਖ਼ਲ ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਪੰਜਵੇਂ ਦਿਨ ਛੇ ਨਾਮਜ਼ਦਗੀ ਪੱਤਰ ਦਾਖ਼ਲ
Thursday, 16 Oct 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਪੰਜਵੇਂ ਦਿਨ ਛੇ ਨਾਮਜ਼ਦਗੀ ਪੱਤਰ ਦਾਖ਼ਲ

 

ਚੰਡੀਗੜ੍ਹ, 17 ਅਕਤੂਬਰ :

 

ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦੇ ਪੰਜਵੇਂ ਦਿਨ 6 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।

 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਤਰਨ ਤਾਰਨ ਸੀਟ ਲਈ ਲਈ ਅੱਜ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਤੋਂ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਦੋ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਰਾਜੇਸ਼ ਵਾਲੀਆ ਵੱਲੋਂ ਉਨ੍ਹਾਂ ਦੇ ਕਵਰਿੰਗ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਉੱਥੇ ਹੀ ਸੱਚੋ ਸੱਚ ਪਾਰਟੀ ਤੋਂ ਉਮੀਦਵਾਰ ਸ਼ਾਮ ਲਾਲ ਗਾਂਧੀ ਨੇ ਨਾਮਜ਼ਦਗੀ ਦਾਖ਼ਲ ਕੀਤੀ ਹੈ।

 

ਜ਼ਿਕਰਯੋਗ ਹੈ ਕਿ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਕਰਨਬੀਰ ਸਿੰਘ ਨੇ ਅੱਜ ਇੱਕ ਹੋਰ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ 15 ਅਕਤੂਬਰ ਨੂੰ ਵੀ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ।

 

ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਅਕਤੂਬਰ ਹੈ ਜਦਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 22 ਅਕਤੂਬਰ ਨੂੰ ਕੀਤੀ ਜਾਵੇਗੀ। ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 24 ਅਕਤੂਬਰ, 2025 ਹੈ।