Arth Parkash : Latest Hindi News, News in Hindi
ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਅਤੇ ਫਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ ਲਈ ਕੈਂਪ ਸ਼ੁਰੂ ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਅਤੇ ਫਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ ਲਈ ਕੈਂਪ ਸ਼ੁਰੂ
Thursday, 16 Oct 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਅਤੇ ਫਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ ਲਈ ਕੈਂਪ ਸ਼ੁਰੂ

      ਫਾਜਿਲਕਾ 17 ਅਕਤੂਬਰ 

   ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਸੀ-ਪਾਈਟ ਕੈਂਪਹਕੂਮਤ ਸਿੰਘ ਵਾਲਾ  ਫਿਰੋਜ਼ਪੁਰ  ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 103 ਇੰਨਫੈਟਰੀ ਬਟਾਲੀਅਨ (ਟੀਏ) ਸਿੱਖਲਾਈ ਵੱਲੋਂ 17 ਨਵੰਬਰ ਤੋਂ 30 ਨਵੰਬਰ 2025 ਤੱਕ ਲੁਧਿਆਣਾ ਵਿਖੇ ਵੱਖ-ਵੱਖ ਟਰੇਡਾਂ ਲਈ ਕੁੱਲ 730 ਅਸਾਮੀਆਂ ਦੀ ਭਰਤੀ ਕੀਤੀ ਜਾ ਰਹੀ ਹੈਜਿਸ ਦੀ ਟ੍ਰੇਨਿੰਗ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਚੱਲ ਰਹੀ ਹੈ। ਫਿਰੋਜ਼ਪੁਰਫਾਜਿਲਕਾਸ੍ਰੀ ਮੁਕਤਸਰ ਸਾਹਿਬਫਰੀਦਕੋਟ ਅਤੇ ਮੋਗਾ ਜ਼ਿਲ੍ਹਿਆਂ ਦੇ ਭਰਤੀ ਹੋਣ ਦੇ ਚਾਹਵਾਨ ਯੁਵਕ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ।  730 ਵੱਖ-ਵੱਖ ਅਸਾਮੀਆਂਪੜ੍ਹਾਈ ਯੋਗਤਾ ਅਤੇ ਸਰੀਰਕ ਮਾਪਦੰਡ ਦਾ ਵੇਰਵਾ ਇਸ ਅਨੁਸਾਰ ਹੈ ਜਨਰਲ ਡਿਊਟੀ ਦੀਆਂ 716 ਪੋਸਟਾਂ ਲਈ ਯੋਗਤਾ 10 ਵੀਂ 45 ਫੀਸਦੀ ਅੰਕਕਲਰਕ ਦੀਆਂ 02 ਆਸਾਮੀਆਂ ਲਈ ਯੋਗਤਾ 12ਵੀਂ 60 ਫੀਸਦੀ ਅੰਕਕੁੱਕ ਸ਼ੈੱਫ ਦੀਆਂ 06 ਆਸਾਮੀਆਂ ਲਈਈ.ਆਰ. ਦੀਆਂ 02 ਆਸਾਮੀਮਾਂ ਅਤੇ ਟੇਲਰ ਦੀਆਂ 02 ਆਸਾਮੀਆਂ ਲਈ ਯੋਗਤਾ 10ਵੀਂ ਪਾਸਹਾਊਸ ਕੀਪਰ ਅਤੇ ਮੈੱਸ ਕੀਪਰ ਦੀ 1-1 ਆਸਾਮੀ ਲਈ ਯੋਗਤਾ ਅਠਵੀਂ ਪਾਸ ਲਾਜ਼ਮੀ ਹੈ। ਸਾਰੀਆਂ ਆਸਾਮੀਆਂ ਲਈ ਉਮਰ 18 ਤੋਂ 42 ਸਾਲ ਅਤੇ ਸਰੀਰਕ ਮਾਪਦੰਡ ਲੰਬਾਈ 106 ਸੈ.ਮੀਛਾਤੀ 77-82 ਅਤੇ ਭਾਰ 50 ਕਿੱਲੋਂ ਲਾਜਮੀ ਹੈ।

      

      ਉਨ੍ਹਾਂ ਦੱਸਿਆ ਕਿ  ਸੀ-ਪਾਈਟ ਕੈਂਪਹਕੂਮਤ ਸਿੰਘ ਵਾਲਾ ਵਿਖੇ ਫਿਰੋਜ਼ਪੁਰਫਾਜਿਲਕਾਸ੍ਰੀ ਮੁਕਤਸਰ ਸਾਹਿਬਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਜ਼ੋ ਯੁਵਕ ਉਪਰੋਕਤ ਪੋਸਟਾਂ ਲਈ ਲਿਖਤੀ ਅਤੇ ਫਿਜ਼ੀਕਲ ਟ੍ਰੇਨਿੰਗ ਲੈਣਾ ਚਾਹੁੰਦੇ ਹਨ । ਉਹ ਯੁਵਕ ਜਲਦੀ ਤੋਂ ਜਲਦੀ ਸਵੇਰੇ 09.00 ਵਜ੍ਹੇ ਤੋਂ 11.30 ਵਜ੍ਹੇ ਤੱਕ ਸੀ-ਪਾਈਟ ਕੈਂਪਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਮ ਦਰਜ਼ ਕਰਵਾਉਣ ਲਈ ਰਿਪੋਰਟ ਕਰਨ।  ਯੁਵਕ ਸੀ-ਪਾਈਟ ਕੈਪਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਮ ਦਰਜ਼ ਕਰਵਾਉਣ/ਟ੍ਰੇਨਿੰਗ ਲੈਣ ਲਈ ਲੋੜੀਂਦੇ ਦਸ਼ਤਾਵੇਜ਼ ਜਿਵੇਂ ਕਿ ਦਸਵੀਂ ਦਾ ਅਸਲ ਸਰਟੀਫਿਕੇਟਦਸਵੀਂ ਜਾਂ 12ਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀਆਧਾਰ ਕਾਰਡ ਦੀ ਫੋਟੋ ਸਟੇਟ ਕਾਪੀਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋਇੱਕ ਕਾਪੀਇੱਕ ਪੈੱਨਖਾਣਾ ਖਾਣ ਲਈ ਬਰਤਨਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ । ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਲਿਖਤੀ ਪੇਪਰ ਅਤੇ ਫਿਜ਼ੀਕਲ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ ।ਵਧੇਰੇ ਜਾਣਕਾਰੀ ਲਈ ਮੋਬਾਈਲ ਨੰਬਰ 73476-66557 ਤੇ ਸਪੰਰਕ ਕੀਤਾ ਜਾ ਸਕਦਾ ਹੈ