Arth Parkash : Latest Hindi News, News in Hindi
ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਤਿਉਹਾਰਾਂ ਮੌਕੇ ਸ਼ਹਿਰ ‘ਚ ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਵਿਸ਼ੇਸ਼ ਪ੍ਰ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਤਿਉਹਾਰਾਂ ਮੌਕੇ ਸ਼ਹਿਰ ‘ਚ ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਵਿਸ਼ੇਸ਼ ਪ੍ਰਬੰਧ
Monday, 20 Oct 2025 00:00 am
Arth Parkash : Latest Hindi News, News in Hindi

Arth Parkash : Latest Hindi News, News in Hindi

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਤਿਉਹਾਰਾਂ ਮੌਕੇ ਸ਼ਹਿਰ ‘ਚ ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਵਿਸ਼ੇਸ਼ ਪ੍ਰਬੰਧ

 

ਜਲੰਧਰ, 19 ਅਕਤੂਬਰ : ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਤਿਉਹਾਰਾਂ ਮੌਕੇ ਸ਼ਹਿਰ ਵਿੱਚ ਸ਼ਾਂਤੀਪੂਰਨ, ਸੁਰੱਖਿਅਤ ਅਤੇ ਕਾਨੂੰਨ-ਵਿਵਸਥਾ ਵਾਲਾ ਮਾਹੌਲ ਬਣਾਈ ਰੱਖਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

 

ਸ਼ਹਿਰ ਦੇ ਮੁੱਖ ਇਲਾਕਿਆਂ, ਬਾਜ਼ਾਰਾਂ ਅਤੇ ਭੀੜ ਵਾਲੀਆਂ ਥਾਵਾਂ ‘ਤੇ ਪੁਲਿਸ ਦੀ ਹਾਜ਼ਰੀ ਵਧਾਈ ਗਈ ਹੈ। ਪੁਲਿਸ ਪੈਟਰੋਲਿੰਗ ਨੂੰ ਹੋਰ ਤੀਬਰ ਬਣਾਇਆ ਗਿਆ ਅਤੇ ਸ਼ਹਿਰ ਦੇ ਮਹੱਤਵਪੂਰਣ ਜੰਕਸ਼ਨਾਂ ‘ਤੇ ਹਾਈਟੈੱਕ ਨਾਕੇ ਅਤੇ ਚੈੱਕ ਪੁਆਇੰਟਸ ਸਥਾਪਤ ਕੀਤੇ ਗਏ ਹਨ ਤਾਂ ਜੋ ਹਰ ਗਤੀਵਿਧੀ ‘ਤੇ ਹੋਰ ਚੌਕਸੀ ਨਾਲ ਨਜ਼ਰ ਰੱਖੀ ਜਾ ਸਕੇ।

 

ਸ਼ਹਿਰ ਦੇ ਪ੍ਰਮੁੱਖ ਚੌਰਾਹਿਆਂ ‘ਤੇ ਲਗੇ ਪਬਲਿਕ ਐਡਰੈੱਸ ਸਿਸਟਮ ਰਾਹੀਂ ਜਨਤਕ ਐਲਾਨ ਕਰਕੇ ਨਾਗਰਿਕਾਂ ਨੂੰ ਸੁਰੱਖਿਆ, ਪਟਾਕੇ ਚਲਾਉਣ ਦੇ ਸਮੇਂ, ਟ੍ਰੈਫਿਕ ਨਿਯਮਾਂ ਅਤੇ ਸਾਵਧਾਨੀਆਂ ਬਾਰੇ ਲਗਾਤਾਰ ਜਾਣਕਾਰੀ ਦਿੱਤੀ ਜਾ ਰਹੀ ਹੈ।

 

ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਡਿਊਟੀ ‘ਤੇ ਤਾਇਨਾਤ ਪੁਲਿਸ ਕਰਮਚਾਰੀਆਂ ਨੂੰ ਬਾਡੀ ਕੈਮਰੇ ਦਿੱਤੇ ਗਏ ਹਨ, ਜਦਕਿ ਸ਼ਹਿਰ ਦੇ ਸੰਵੇਦਨਸ਼ੀਲ ਸਥਾਨਾਂ ‘ਤੇ ਟ੍ਰਾਈਪਾਡ ਕੈਮਰੇ ਵੀ ਲਗਾਏ ਗਏ ਹਨ।

 

ਭੀੜ ਵਾਲੇ ਇਲਾਕਿਆਂ ਵਿੱਚ ਟ੍ਰੈਫਿਕ ਪ੍ਰਬੰਧਨ ਨੂੰ ਸੁਚਾਰੂ ਬਣਾਉਣ ਲਈ ਵਿਸ਼ੇਸ਼ ਟ੍ਰੈਫਿਕ ਪਲਾਨ ਤਿਆਰ ਕੀਤਾ ਗਿਆ ਹੈ ਅਤੇ ਪਾਰਕਿੰਗ ਸਿਸਟਮ ਨੂੰ ਹੋਰ ਸੁਧਾਰਿਆ ਗਿਆ ਹੈ ਤਾਂ ਜੋ ਆਵਾਜਾਈ ਵਿੱਚ ਕੋਈ ਰੁਕਾਵਟ ਨਾ ਆਵੇ।

 

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਪਟਾਕੇ ਚਲਾਉਣ ਲਈ ਨਿਰਧਾਰਿਤ ਸਮੇਂ ਸ਼ਾਮ 8 ਵਜੇ ਤੋਂ 10 ਵਜੇ ਤੱਕ ਦੀ ਪਾਲਣਾ ਕੀਤੀ ਜਾਵੇ, ਸੁਰੱਖਿਆ ਨਿਯਮਾਂ ਦੀ ਪਾਲਣਾ ਕਰਦਿਆਂ ਤਿਉਹਾਰ ਨੂੰ ਸ਼ਾਂਤੀ ਅਤੇ ਸਮੁਦਾਇਕ ਭਾਵਨਾਵਾਂ ਨਾਲ ਮਨਾਇਆ ਜਾਵੇ।

 

ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ 112 ਨੰਬਰ ‘ਤੇ ਸਾਂਝੀ ਕਰੋ — ਪੁਲਿਸ ਤੁਹਾਡੀ ਸੁਰੱਖਿਆ ਤੇ ਸੇਵਾ ਲਈ 24 ਘੰਟੇ ਤਤਪਰ ਹੈ।