Arth Parkash : Latest Hindi News, News in Hindi
42ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ 42ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ
Wednesday, 22 Oct 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

42ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ

ਪੰਜਾਬ ਪੁਲਿਸ ਜਲੰਧਰ ਨੇ ਪੰਜਾਬ ਐਂਡ ਸਿੰਧ ਬੈਂਕ ਨੂੰ 5-0 ਦੇ ਫਰਕ ਨਾਲ ਹਰਾਇਆ

ਆਰਮੀ ਇਲੈਵਨ ਨੇ ਸੀਆਰਪੀਐਫ ਦਿੱਲੀ ਨੂੰ 2-1 ਨਾਲ ਹਰਾਇਆ

ਜਲੰਧਰ 23 ਅਕਤੂਬਰ (    2025      ) 10 ਉਲੰਪੀਅਨ ਖਿਡਾਰੀਆਂ ਨਾਲ ਸਜੀ ਪੰਜਾਬ ਪੁਲਿਸ ਜਲੰਧਰ ਦੀ ਟੀਮ ਨੇ ਪੰਜਾਬ ਐਂਡ ਸਿੰਧ ਬੈਂਕ ਦਿੱਲੀ ਨੂੰ 5-0 ਦੇ ਫਰਕ ਨਾਲ ਹਰਾ ਕੇ 42ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਮੈਂਟ ਵਿੱਚ ਜ਼ੋਰਦਾਰ ਸ਼ੁਰੂਆਤ ਕਰਦੇ ਹੋਏ ਤਿੰਨ ਅੰਕ ਆਪਣੇ ਖਾਤੇ ਵਿੱਚ ਜਮ੍ਹਾ ਕਰ ਲਏ।ਦੂਜੇ ਮੈਚ ਵਿੱਚ ਆਰਮੀ ਇਲੈਵਨ ਨੇ ਸੀਆਰਪੀਐਫ ਦਿੱਲੀ ਨੂੰ 2-1 ਨਾਲ ਹਰਾ ਕੇ ਤਿੰਨ ਅੰਕ ਹਾਸਲ ਕੀਤੇ।

 

ਸਥਾਨਕ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿੱਚ ਸ਼ੁਰੂ ਹੋਏ ਟੂਰਨਾਮੈਂਟ ਦਾ ਉਦਘਾਟਨ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੇ ਕੀਤਾ। ਇਸ ਮੌਕੇ ਤੇ ਉਨ੍ਹਾਂ ਟੀਮਾਂ ਨਾਲ ਜਾਣ ਪਛਾਣ ਕੀਤੀ। ਉਨ੍ਹਾਂ ਦੇ ਨਾਲ ਹਾਕੀ ਇੰਡੀਆ ਦੇ ਮੀਤ ਪ੍ਰਧਾਨਹਾਕੀ ਪੰਜਾਬ ਦੇ ਪ੍ਰਧਾਨ ਨਿਤਨ ਕੋਹਲੀ ਅਤੇ ਇੰਡੀਅਨ ਆਇਲ ਦੇ ਜਨਰਲ ਮੈਨੇਜਰ ਯਸ਼ਪਾਲ ਕਾਂਤ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇਸ ਮੌਕੇ ਤੇ ਆਈਵੀਵਾਈ ਵਰਲਡ ਸਕੂਲ ਦੇ ਬੱਚਿਆਂ ਨੇ ਜਿਮਨਾਸਟਿਕ ਸ਼ੋਅ ਦਾ ਪ੍ਰਦਰਸ਼ਨ ਕੀਤਾ।

 

ਉਦਘਾਟਨੀ ਮੈਚ ਪੂਲ ਬੀ ਵਿੱਚ ਉਲੰਪੀਅਨ ਖਿਡਾਰੀਆਂ ਨਾਲ ਸਜੀ ਪੰਜਾਬ ਪੁਲਿਸ ਅਤੇ ਪੰਜਾਬ ਐਡ ਸਿੰਧ ਬੈਂਕ ਦਿੱਲੀ ਦਰਮਿਆਨ ਖੇਡਿਆ ਗਿਆ। ਖੇਡ ਦੇ ਪਹਿਲੇ ਕਵਾਰਟਰ ਵਿੱਚ ਬੈਂਕ ਨੇ ਪੁਲਿਸ ਦਾ ਡੱਟ ਕੇ ਮੁਕਾਬਲਾ ਕੀਤਾ ਖੇਡ ਦੇ ਦੂਜੇ ਕਵਾਰਟਰ ਦੇ 20ਵੇਂ ਮਿੰਟ ਵਿੱਚ ਪੰਜਾਬ ਪੁਲਿਸ ਦੇ ਕਪਤਾਨ ਉਲੰਪੀਅਨ ਹਰਮਨਪ੍ਰੀਤ ਸਿੰਘ ਨੇ ਪੈਨਲਟੀ ਕਾਰਨਰ ਰਾਂਹੀ ਗੋਲ ਕਰਕੇ ਸਕੋਰ 1-0 ਕੀਤਾ। ਖੇਡ ਦੇ 26ਵੇਂ ਮਿੰਟ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ ਨੇ ਦੂਜੇ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ ਸਕੋਰ 2-0 ਕੀਤਾ। 31ਵੇਂ ਮਿੰਟ ਵਿੱਚ ਹਰਮਨਪ੍ਰੀਤ ਸਿੰਘ ਨੇ ਪੈਨਲਟੀ ਸਟਰੋਕ ਨੂੰ ਗੋਲ ਵਿੱਚ ਬਦਲ ਕੇ ਟੂਰਨਾਮੈਂਟ ਦੀ ਪਹਿਲੀ ਹੈਟ੍ਰਿਕ ਕੀਤੀ। ਖੇਡ ਦੇ ਦੂਜੇ ਅੱਧ ਦੇ 35ਵੇਂ ਮਿੰਟ ਵਿੱਚ ਉਲੰਪੀਅਨ ਮਨਦੀਪ ਸਿੰਘ ਨੇ ਮੈਦਾਨੀ ਗੋਲ ਕਰਕੇ ਪੁਲਿਸ ਨੂੰ 4-0 ਨਾਲ ਅੱਗੇ ਕੀਤਾ। ਖੇਡ ਦੇ 40ਵੇਂ ਮਿੰਟ ਵਿੱਚ ਉਲੰਪੀਅਨ ਅਕਾਸ਼ਦੀਪ ਸਿੰਘ ਨੇ ਮੈਦਾਨੀ ਗੋਲ ਕਰਕੇ ਸਕੋਰ 5-0 ਕਰਕੇ ਮੈਚ ਜਿੱਤ ਕੇ ਤਿੰਨ ਅੰਕ ਹਾਸਲ ਕੀਤੇ।

 

ਪੂਲ ਡੀ ਦੇ ਮੈਚ ਵਿੱਚ ਆਰਮੀ ਇਲੈਵਨ ਨੇ ਸੀਆਰਪੀਐਫ ਦਿੱਲੀ ਨੂੰ ਸਖਤ ਮੁਕਾਬਲੇ ਮਗਰੋਂ 2-1 ਨਾਲ ਹਰਾ ਕੇ ਤਿੰਨ ਅੰਕ ਹਾਸਲ ਕੀਤੇ। ਸੀਆਰਪੀਐਫ ਵਲੋਂ ਖੇਡ ਦੇ 10ਵੇਂ ਮਿੰਟ ਵਿੱਚ ਸ਼ਮਸ਼ੇਰ ਨੇ ਗੋਲ ਕਰਕੇ ਸਕੋਰ 1-0 ਕੀਤਾ। ਖੇਡ ਦੇ 30ਵੇਂ ਮਿੰਟ ਵਿੱਚ ਆਰਮੀ ਦੇ ਦਰਿਆਛਿਲ ਯਾਦਵ ਨੇ ਗੋਲ ਕਰਕੇ ਸਕੋਰ 1-1 ਕੀਤਾ। ਖੇਡ ਦੇ 55ਵੇਂ ਮਿੰਟ ਵਿੱਚ ਆਰਮੀ ਇਲੈਵਨ ਦੇ ਆਤਿਸ਼ ਦੋਦਰੀ ਨੇ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ ਸਕੋਰ 2-1 ਕਰਕੇ ਮੈਚ ਜਿੱਤ ਕੇ ਤਿੰਨ ਅੰਕ ਹਾਸਲ ਕਰ ਲਏ।

 

ਅੱਜ ਦੇ ਮੈਚਾਂ ਸਮੇਂ ਜਲੰਧਰ ਦੇ ਡਿਪਟੀ ਕਮਿਸ਼ਨਰ ਹਿਮਾਸ਼ੂ ਅਗਰਵਾਲਉਲੰਪੀਅਨ ਹਰਪ੍ਰੀਤ ਸਿੰਘ ਮੰਡੇਰਲਖਵਿੰਦਰ ਪਾਲ ਸਿੰਘ ਖਹਿਰਾਇਕਬਾਲ ਸਿੰਘ ਸੰਧੂਸੁਰਿੰਦਰ ਸਿੰਘ ਭਾਪਾਗੁਰਵਿੰਦਰ ਸਿੰਘ ਗੁੱਲੂਰਾਮ ਪ੍ਰਤਾਪਪ੍ਰੋਫੈਸਰ ਕ੍ਰਿਪਾਲ ਸਿੰਘ ਮਠਾਰੂਐਲ ਆਰ ਨਈਅਰਬਲਜੀਤ ਸਿੰਘ ਉਲੰਪੀਅਨ ਸੁਰਜੀਤ ਸਿੰਘ ਦੇ ਵੱਡੇ ਭਰਾਹਰਿੰਦਰ ਸੰਘਾਗੁਰਿੰਦਰ ਸੰਘਾਰਣਬੀਰ ਟੁੱਟਉਲੰਪੀਅਨ ਮਨਦੀਪ ਸਿੰਘ ਦੀ ਪਤਨੀ ਉਦਿਤਾਅਮਨਦੀਪ ਕੌਰਨਰਿੰਦਰ ਪਾਲ ਸਿੰਘ ਜੱਜਨੱਥਾ ਸਿੰਘ ਗਾਖਲਉਲੰਪੀਅਨ ਮੁਖਬੈਨ ਸਿੰਘਬਲਜੀਤ ਸਿੰਘ ਚੰਦੀਰਾਜਵਿੰਦਰ ਥਿਆੜਾਮੰਗਲ ਸਿੰਘ ਬਾਸੀਰਾਮਟੈਕਸ ਕੰਪਨੀ ਦੇ ਮਾਲਕ ਜਤਿੰਦਰ ਪਾਲ ਸਿੰਘਗੌਰਵ ਮਹਾਜਨਕੁਲਵਿੰਦਰ ਸਿੰਘ ਥਿਆੜਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

24 ਅਕਤੂਬਰ ਦੇ ਮੈਚ

 

ਆਰ ਸੀ ਐਫ ਕਪੂਰਥਲਾ ਬਨਾਮ ਇੰਡੀਅਨ ਨੇਵੀ – 4-30 ਵਜੇ ਸ਼ਾਮ

 

ਕੈਗ ਨਵੀਂ ਦਿੱਲੀ ਬਨਾਮ ਬੀਐਸਐਫ ਜਲੰਧਰ – 5-45 ਵਜੇ ਸ਼ਾਮ