Arth Parkash : Latest Hindi News, News in Hindi
ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਡੇਂਗੂ ਖਿਲਾਫ਼ ਵਿੱਢੀ ਮੁਹਿੰਮ ਵਿਚ ਲਗਾਤਾਰ ਕਾਰਜਸ਼ੀਲ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਡੇਂਗੂ ਖਿਲਾਫ਼ ਵਿੱਢੀ ਮੁਹਿੰਮ ਵਿਚ ਲਗਾਤਾਰ ਕਾਰਜਸ਼ੀਲ
Friday, 24 Oct 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਡੇਂਗੂ ਖਿਲਾਫ਼ ਵਿੱਢੀ ਮੁਹਿੰਮ ਵਿਚ ਲਗਾਤਾਰ ਕਾਰਜਸ਼ੀਲ

ਸਿਹਤ ਵਿਭਾਗ ਤੇ ਨਗਰ ਕੌਂਸਲ ਫਾਜ਼ਿਲਕਾ ਦੀਆਂ ਟੀਮਾਂ ਘਰ ਘਰ ਜਾ ਕਰ ਰਹੀਆਂ ਹਨ ਚੈਕਿੰਗਾ

 ਹੋਟ ਸਪੋਟ ਖੇਤਰਾਂ ਵਿੱਚ ਵਿਸ਼ੇਸ਼ ਤੌਰ ਤੇ ਰੱਖੀ ਜਾ ਰਹੀ ਹੈ ਨਜ਼ਰਸਾਨੀ 

 ਡੇਂਗੂ ਦੇ ਖਾਤਮੇ ਵਿੱਚ ਲੋਕਾਂ ਦਾ ਸਹਿਯੋਗ ਜਰੂਰੀ

ਫਾਜ਼ਿਲਕਾ 25 ਅਕਤੂਬਰ

 ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਮਾਰਗਰਸ਼ਣ ਹੇਠ ਅਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਮਨਦੀਪ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਫਾਜਿਲਕਾ ਡੇਂਗੂ ਵਿਰੁੱਧ ਵਿਢੀ ਮੁਹਿੰਮ ਵਿੱਚ ਲਗਾਤਾਰ ਕਾਰਜਸ਼ੀਲ ਹੈ| ਸ਼ਹਿਰ ਦੇ ਵੱਖ-ਵੱਖ ਏਰੀਆ ਵਿੱਚ ਨਗਰ ਕੌਂਸਲ ਫਾਜਿਲਕਾ ਤੇ ਸਿਹਤ ਵਿਭਾਗ ਫਾਜ਼ਿਲਕਾ ਦੀਆਂ ਟੀਮਾਂ ਦੌਰਾ ਕਰ ਰਹੀਆਂ ਹਨ ਤੇ ਹੋਟ ਸਪੋਟ ਖੇਤਰਾਂ ਵਿੱਚ ਲਗਾਤਾਰ ਨਜ਼ਰਸਾਨੀ ਬਣਾ ਰਹੀਆਂ ਹਨ ਤਾਂ ਜੋ ਡੇਂਗੂ ਦਾ ਮੁਕੰਮਲ ਤੌਰ ਤੇ ਖਾਤਮਾ ਹੋ ਸਕੇ |

 

ਸਿਵਲ ਸਰਜਨ ਡਾ. ਰੋਹਿਤ ਗੋਇਲ ਅਤੇ ਕਾਰਜ ਸਾਧਕ ਅਫਸਰ ਸ੍ਰੀ ਵਿਕਰਮ ਧੁੜੀਆ ਦੀ ਅਗਵਾਈ ਹੇਠ ਸਿਹਤ ਵਿਭਾਗ ਅਤੇ ਨਗਰ ਕੌਂਸਲ ਫਾਜਿਲਕਾ ਵੱਲੋਂ ਸਾਂਝੇ ਤੌਰ ਤੇ ਡੇਂਗੂ ਖਿਲਾਫ ਗਤੀਵਿਧੀਆਂ ਤੇਜ਼ ਕਰਦੇ ਹੋਏ ਘਰ ਘਰ ਜਾ ਕੇ ਫਰਿਜਾਂ ਦੀ ਟ੍ਰੇਆਂ, ਗਮਲੇ, ਖੁੱਲੇ੍ਹ ਬਰਤਨਾਂ, ਪਾਣੀ ਦੀਆਂ ਟੈਂਕੀਆਂ ਅਤੇ ਪਾਣੀ ਖੜ੍ਹਨ ਵਾਲੇ ਹੋਰ ਸੋਮਿਆਂ ਨੂੰ ਚੈੱਕ ਕੀਤਾ ਜਾ ਰਿਹਾ ਹੈ ਅਤੇ ਘਰ ਦੇ ਸਾਰੇ ਮੈਂਬਰਾਂ ਨੂੰ ਡੇਂਗੂ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ|  

ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਫੌਗਿੰਗ ਵੀ ਕਰਵਾਈ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰ ਘਰ ਆ ਰਹੀਆਂ ਟੀਮਾਂ ਨੂੰ ਸਹਿਯੋਗ ਦੇਣ ਤਾਂ ਜੋ ਡੇਂਗੂ ਦਾ ਪਸਾਰ ਨਾ ਹੋ ਸਕੇ ਤੇ ਲੋਕਾਂ ਨੂੰ ਬਿਮਾਰ ਹੋਣ ਤੋਂ ਬਚਾਇਆ ਜਾ ਸਕੇ| ਉਨਾ ਅਪੀਲ ਕੀਤੀ ਕਿ ਉਹ ਡੇਂਗੂ ਦੀ ਰੋਕਥਾਮ ਵਿਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਦੇਣ। ਉਨਾਂ ਕਿਹਾ ਕਿ ਜਿਸ ਕਿਸੇ ਨੂੰ ਵੀ ਬੁਖਾਰ, ਜੁਕਾਮ, ਥਕਾਵਟ ਆਦਿ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਉਹ ਤੁਰੰਤ ਸਿਵਲ ਹਸਪਤਾਲ ਵਿਖੇ ਜਾ ਕੇ ਆਪਣੀ ਜਾਂਚ ਕਰਵਾਉਣ, ਡੇਂਗੂ ਦਾ ਟੈਸਟ ਹਸਪਤਾਲ ਵਿਖੇ ਬਿਲਕੁਲ ਮੁਫਤ ਕੀਤਾ ਜਾਂਦਾ ਹੈ| 

 

 ਡਾ ਸੁਨੀਤਾ ਕੰਬੋਜ਼ ਨੇ ਦੱਸਿਆ ਕਿ ਡੇਂਗੂ ਦੂਸ਼ਿਤ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਸਾਫ਼ ਖੜੇ੍ਹ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਜ਼ਿਆਦਾਤਰ ਦਿਨ ਵੇਲੇ ਹੀ ਕੱਟਦਾ ਹੈ। ਇਸ ਲਈ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕੂਲਰਾਂ ਅਤੇ ਗਮਲਿਆਂ ਦੀਆਂ ਟਰੇਆਂ ਵਿੱਚ ਖੜ੍ਹੇ ਪਾਣੀ ਨੂੰ ਹਫ਼ਤੇ ਵਿੱਚ ਇਕ ਵਾਰ ਜਰੂਰ ਸਾਫ਼਼ ਕਰੋ, ਕੱਪੜੇ ਅਜਿਹੇ ਪਾਓ ਜਿਸ ਨਾਲ ਸਰੀਰ ਢੱਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟੇ, ਸੌਣ ਵੇਲੇ ਮੱਛਰਦਾਨੀ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਦਾ ਇਸਤੇਮਾਲ ਕਰੋ, ਬੁਖਾਰ ਹੋਣ ਤੇ ਐਸਪਰੀਨ ਅਤੇ ਬਰੂਫਿਨ ਨਾ ਲਵੋ, ਸਿਰਫ਼ ਪੈਰਾਸੀਟਾਮੋਲ ਗੋਲੀ ਹੀ ਲਵੋ, ਛੱਤਾਂ ਤੇ ਰੱਖੀਆਂ ਪਾਣੀ ਦੀਆ ਟੈਂਕੀਆਂ ਦੇ ਢੱਕਣਾਂ ਨੂੰ ਚੰਗੀ ਤਰ੍ਹਾਂ ਬੰਦ ਕਰੋ, ਟੁੱਟੇ ਬਰਤਨਾਂ, ਡਰੰਮਾਂ ਅਤੇ ਟਾਇਰਾਂ ਆਦਿ ਨੂੰ ਖੁਲ੍ਹੇ ਵਿੱਚ ਨਾ ਰੱਖੋ ਅਤੇ ਵਧੇਰੇ ਮਾਤਰਾ ਵਿੱਚ ਤਰਲ ਪਦਾਰਥ ਲਓ ਅਤੇ ਸੰਤੁਲਿਤ ਭੋਜਨ ਖਾਓ।