Arth Parkash : Latest Hindi News, News in Hindi
ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 68 'ਚ ਆਮ ਆਦਮੀ ਕਲੀਨਿਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 68 'ਚ ਆਮ ਆਦਮੀ ਕਲੀਨਿਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
Wednesday, 29 Oct 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਲੁਧਿਆਣਾ

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 68 'ਚ ਆਮ ਆਦਮੀ ਕਲੀਨਿਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

-ਕਿਹਾ! ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ

ਲੁਧਿਆਣਾ, 30 ਅਕਤੂਬਰ (000) – ਹਲਕੇ ਦੇ ਵਸਨੀਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ, ਵਿਧਾਨ ਸਭਾ ਹਲਕਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 68 ਅਧੀਨ ਚੰਦਰ ਨਗਰ ਦੀ ਗਲੀ ਨੰ: 5 ਵਿਖੇ 10ਵੇਂ ਆਮ ਆਦਮੀ ਕਲੀਨਿਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ  ਗਿਆ।

ਵਿਧਾਇਕ ਬੱਗਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਸੋਚ ਨੂੰ ਭਾਗ ਲੱਗੇ ਹਨ ਜਿਸਦੇ ਤਹਿਤ ਸੂਬੇ ਦੇ ਹਰ ਹਲਕੇ, ਮੁਹੱਲੇ ਅਤੇ ਪਿੰਡਾਂ ਵਿੱਚ ਆਮ ਆਦਮੀ ਕਲੀਨਿਕ ਖੁਲ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਹਨਾਂ ਕਲੀਨਿਕਾਂ ਵਿੱਚ ਜਿੱਥੇ ਲੋਕ ਆਪਣੇ ਟੈਸਟ ਮੁਫ਼ਤ ਕਰਵਾ ਰਹੇ ਹਨ ਉਥੇ ਸਰਕਾਰ ਵੱਲੋਂ ਫ੍ਰੀ ਇਲਾਜ ਦੀ ਵੀ ਸੁਵਿਧਾ ਉਪਲਬਧ ਕਰਵਾਈ ਜਾ ਰਹੀ ਹੈ।

ਇਸ ਮੌਕੇ ਕੌਂਸਲਰ ਪੁਸ਼ਪਿੰਦਰ ਭਨੋਟ ਬਿੱਟੂ, ਸੰਨੀ ਭਨੋਟ, ਰਾਜਾ ਮਹਿਨ, ਸੰਜੀਵ ਥਾਪਰ, ਪ੍ਰਿੰਸੀਪਲ ਸਵਿਤਾ ਅੰਸਲ, ਪਰਵੀਨ ਜਿੰਦਲ, ਰਾਕੇਸ਼ ਕਨੌਜੀਆ, ਬਨਵਾਰੀ ਲਾਲ, ਦੀਪਕ ਖੋਸਲਾ, ਨਰੇਸ਼ ਕੁਮਾਰ, ਭਾਰਤ ਭੂਸ਼ਣ ਡਾਵਰ, ਰਜਿੰਦਰ ਗੁਪਤਾ, ਹੀਰਾ ਲਾਲ, ਜੱਸੀ ਕਲਿਆਣਭਾਰਤੀ ਭਨੋਟ, ਠਾਕੁਰ ਜੀ, ਜਗਦੀਸ਼ ਪੰਛੀ ਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।