Arth Parkash : Latest Hindi News, News in Hindi
ਨਸ਼ਿਆਂ ਦੇ ਖ਼ਿਲਾਫ਼ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਲਗਾਤਾਰ ਮੁਹਿੰਮ ਜਾਰੀ – ਹੈਰੋਇਨ, ਨਜਾਇਜ਼ ਸ਼ਰਾਬ ਅਤੇ ਨਸ਼ੀਲੀਆਂ ਗੋਲੀਆ ਨਸ਼ਿਆਂ ਦੇ ਖ਼ਿਲਾਫ਼ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਲਗਾਤਾਰ ਮੁਹਿੰਮ ਜਾਰੀ – ਹੈਰੋਇਨ, ਨਜਾਇਜ਼ ਸ਼ਰਾਬ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ
Thursday, 30 Oct 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਨਸ਼ਿਆਂ ਦੇ ਖ਼ਿਲਾਫ਼ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਲਗਾਤਾਰ ਮੁਹਿੰਮ ਜਾਰੀ – ਹੈਰੋਇਨ, ਨਜਾਇਜ਼ ਸ਼ਰਾਬ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ

 

 

 

`ਜਲੰਧਰ, 31 ਅਕਤੂਬਰ 2025:`

 

 

 

ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ 'ਯੁੱਧ ਨਸ਼ੀਆ ਵਿਰੁੱਧ' ਤਹਿਤ ਸ਼ਹਿਰ ਭਰ ਵਿੱਚ ਨਸ਼ੇ ਨਾਲ ਸਬੰਧਤ ਤੱਤਾਂ ‘ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਤਾਂ ਜੋ ਯੁਵਾ ਪੀੜ੍ਹੀ ਨੂੰ ਨਸ਼ਿਆਂ ਦੀ ਲਤ ਤੋਂ ਬਚਾਇਆ ਜਾ ਸਕੇ।

 

 

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਨੇ ਦੱਸਿਆ ਕਿ ਨਸ਼ੇ ਨਾਲ ਜੁੜੀਆਂ ਗਤਿਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਉੱਪਰ ਸ਼ਿਕੰਜਾ ਕੱਸਣ ਲਈ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਜਾਰੀ ਹੈ। ਬੀਤੇ ਤਿੰਨ ਦਿਨਾਂ ਦੌਰਾਨ ਵੱਖ-ਵੱਖ ਥਾਣਿਆਂ ਵਲੋਂ ਕੀਤੀਆਂ ਗਈਆਂ ਕਾਰਵਾਈਆਂ ਦੌਰਾਨ ਪੁਲਿਸ ਨੇ ਕੁੱਲ 14 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਦਿਆਂ 52.8 ਗ੍ਰਾਮ ਹੈਰੋਇਨ, 232 ਬੋਤਲਾਂ ਨਜਾਇਜ਼ ਸ਼ਰਾਬ, 100 ਪ੍ਰੀਗਾਬਾਲਿਨ ਕੈਪਸੂਲ, 26 ਨਸ਼ੀਲੀਆਂ ਗੋਲੀਆਂ ਅਤੇ ਇੱਕ ਐਕਟਿਵਾ (PB08-EF-8011) ਬਰਾਮਦ ਕੀਤੀ ਹੈ।

 

 

 

ਉਹਨਾਂ ਨੇ ਅਗੇ ਦੱਸਿਆ ਕਿ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ ਨਸ਼ਾ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਗ੍ਰਿਫ਼ਤਾਰ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਦੇ ਹੋਏ ਵੱਖ-ਵੱਖ ਥਾਣਿਆਂ ਵਿੱਚ ਕੁੱਲ 14 ਮੁਕੱਦਮੇ ਦਰਜ ਕੀਤੇ ਗਏ ਹਨ।

 

 

 

_*ਜਲੰਧਰ ਪੁਲਿਸ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਪੁਲਿਸ ਦਾ ਸਹਿਯੋਗ ਕਰਨ। ਜੇਕਰ ਕਿਸੇ ਨੂੰ ਵੀ ਨਸ਼ਿਆਂ ਸੰਬੰਧੀ ਕਿਸੇ ਗਤੀਵਿਧੀ ਬਾਰੇ ਜਾਣਕਾਰੀ ਮਿਲਦੀ ਹੈ, ਤਾਂ ਉਹ ਤੁਰੰਤ ਪੰਜਾਬ ਸਰਕਾਰ ਵੱਲੋਂ ਜਾਰੀ ਐਂਟੀ-ਡਰੱਗ ਹੈਲਪਲਾਈਨ ਨੰਬਰ 97791-00200 ‘ਤੇ ਸੂਚਿਤ ਕਰਨ।*_