Arth Parkash : Latest Hindi News, News in Hindi
ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਕਰਵਾਇਆ ਸੈਮੀਨਾਰ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਕਰਵਾਇਆ ਸੈਮੀਨਾਰ
Thursday, 30 Oct 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਕਰਵਾਇਆ ਸੈਮੀਨਾਰ*

 

ਜਲੰਧਰ, 31 ਅਕਤੂਬਰ : ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਵਿਜੀਲੈਂਸ ਬਿਊਰੋ, ਪੰਜਾਬ ਵੱਲੋਂ ‘ਚੌਕਸੀ : ਸਾਡੀ ਸਾਂਝੀ ਜ਼ਿੰਮੇਵਾਰੀ’ ਥੀਮ ਤਹਿਤ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਵਿਜੀਲੈਂਸ ਬਿਊਰੋ, ਯੂਨਿਟ ਜਲੰਧਰ ਵਲੋਂ ਅੱਜ ਡੀਏਵੀ ਸਕੂਲ ਫਿਲੌਰ ਵਿਖੇ ਸੈਮੀਨਾਰ ਕਰਵਾਇਆ ਗਿਆ।

 

ਉਪ ਕਪਤਾਨ ਪੁਲਿਸ, ਵਿਜੀਲੈਂਸ ਬਿਊਰੋ, ਯੂਨਿਟ ਜਲੰਧਰ ਅਸ਼ਵਨੀ ਕੁਮਾਰ, ਇੰਸਪੈਕਟਰ ਸਾਹਿਲ ਅਗਨੀਹੋਤਰੀ ਅਤੇ ਰਵਿੰਦਰ ਕੌਰ ਨੇ ਸੰਬੋਧਨ ਕਰਦਿਆਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿਜੀਲੈਂਸ ਬਿਊਰੋ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਰਿਸ਼ਵਤ ਮੰਗਦਾ ਹੈ, ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਦਾ ਹੈ ਜਾਂ ਸਰਕਾਰੀ ਕੰਮ ਵਿਚ ਘਪਲੇਬਾਜ਼ੀ ਕਰਦਾ ਹੈ, ਤਾਂ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਟੋਲ ਫ੍ਰੀ ਨੰਬਰ 1800-1800-1000 ਅਤੇ ਵੈੱਬਸਾਈਟ www.vigilancebureau.punjab.gov.in ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਵਟਸਐਪ ਨੰਬਰ 95012-00200 ’ਤੇ ਸ਼ਿਕਾਇਤ ਕੀਤੀ ਜਾ ਸਕਦੀ ਹੈ।

 

ਇਸ ਮੌਕੇ ਭ੍ਰਿਸ਼ਟਾਚਾਰ ਖਿਲਾਫ਼ ਸਹੁੰ ਵੀ ਚੁਕਾਈ ਗਈ ਅਤੇ ਪੈਂਫਲੈੱਟ ਵੰਡੇ ਗਏ।

 

ਸੈਮੀਨਾਰ ਵਿਚ ਡੀਏਵੀ ਸਕੂਲ ਦੇ ਪ੍ਰਿੰਸੀਪਲ ਯੋਗੇਸ਼ ਗੰਭੀਰ, ਨਗਰ ਕੌਂਸਲ ਦਾ ਸਟਾਫ, ਅਧਿਆਪਕ ਅਤੇ ਭਾਰੀ ਗਿਣਤੀ ਵਿੱਚ ਵਿਦਿਆਰਥੀ ਵੀ ਮੌਜੂਦ ਸਨ।