
ਹਰਮੀਤ ਸੰਧੂ ਨੂੰ ਪਿੰਡ ਬਘੇਲੇ ਸਿੰਘ ਵਾਲਾ ਝਬਾਲ 'ਚ ਮਿਲਿਆ ਵੱਡਾ ਸਮਰਥਨ, 'ਆਪ' ਦੀ ਜਿੱਤ 'ਤੇ ਜਤਾਇਆ ਭਰੋਸਾ*
ਤਰਨਤਾਰਨ, 1 ਨਵੰਬਰ: People rally behind AAP in village Baghel Singh Wala: ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਚੋਣ ਮੁਹਿੰਮ ਨੂੰ ਅੱਜ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਪਿੰਡ ਬਘੇਲੇ ਸਿੰਘ ਵਾਲਾ ਝਬਾਲ ਵਿਖੇ ਇੱਕ 'ਲੋਕ ਮਿਲਣੀ' ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ 'ਆਪ' ਉਮੀਦਵਾਰ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।
ਇਹ 'ਲੋਕ ਮਿਲਣੀ' ਪਿੰਡ ਦੇ ਮੋਹਤਬਾਰ ਆਗੂਆਂ ਜਤਿੰਦਰ ਸਿੰਘ ਅਤੇ ਕੁਲਦੀਪ ਸਿੰਘ ਜੀ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਈ ਗਈ। ਇਸ ਮੌਕੇ ਪਿੰਡ ਵਾਸੀਆਂ ਦੇ ਇਕੱਠ ਨੇ 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਜਿੱਤ ਨੂੰ ਹੋਰ ਯਕੀਨੀ ਬਣਾਉਣ ਲਈ ਪੂਰਾ ਵਿਸ਼ਵਾਸ ਪ੍ਰਗਟਾਇਆ।
ਪਿੰਡ ਵਾਸੀਆਂ ਵੱਲੋਂ ਮਿਲੇ ਇਸ ਪਿਆਰ ਅਤੇ ਸਨੇਹ ਲਈ ਧੰਨਵਾਦ ਕਰਦਿਆਂ ਪਾਰਟੀ ਆਗੂਆਂ ਨੇ ਕਿਹਾ, "ਅਸੀਂ ਤਰਨਤਾਰਨ ਦੀ ਸੰਗਤ ਵੱਲੋਂ ਮਿਲੇ ਇਸ ਵਿਸ਼ਵਾਸ ਲਈ ਤਹਿ ਦਿਲੋਂ ਧੰਨਵਾਦੀ ਹਾਂ। ਪਿੰਡ ਬਘੇਲੇ ਸਿੰਘ ਵਾਲਾ ਦੇ ਲੋਕਾਂ ਨੇ ਜਿਸ ਤਰ੍ਹਾਂ ਸਾਡੀ ਜਿੱਤ ਨੂੰ ਪੱਕਾ ਕਰਨ ਲਈ ਸਮਰਥਨ ਦਿੱਤਾ ਹੈ, ਉਸਨੇ ਸਾਡੇ ਹੌਸਲੇ ਹੋਰ ਬੁਲੰਦ ਕੀਤੇ ਹਨ।" ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਖੁਸ਼ ਹਨ ਅਤੇ ਜ਼ਿਮਨੀ ਚੋਣ ਵਿੱਚ 'ਆਪ' ਦੇ ਹੱਕ ਵਿੱਚ ਫਤਵਾ ਦੇਣ ਲਈ ਪੂਰੀ ਤਰ੍ਹਾਂ ਤਿਆਰ ਹਨ।