ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਰੀਦਕੋਟ।
ਸਪੀਕਰ ਵੱਲੋਂ ਸੰਤ ਬਾਬਾ ਮਹਿੰਦਰ ਦਾਸ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ
ਕੋਟਕਪੂਰਾ, 8 ਨਵੰਬਰ (2025)
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਵੇਕ ਆਸ਼ਰਮ ਪਿੰਡ ਮੱਲੇਵਾਲਾ, ਜ਼ਿਲ੍ਹਾ ਫ਼ਰੀਦਕੋਟ ਦੇ ਸੰਤ ਬਾਬਾ ਮਹਿੰਦਰ ਦਾਸ ਜੀ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਸੰਤ ਬਾਬਾ ਮਹਿੰਦਰ ਦਾਸ ਜੀ, ਸੰਤ ਬਾਬਾ ਕਰਨੈਲ ਦਾਸ ਜੀ ਦੇ ਜਨਮ ਅਸਥਾਨ ਅਤੇ ਸ਼ਹੀਦ ਨਾਇਬ ਸਿੰਘ ਗਿੱਲ ਵਿਵੇਕ ਆਸ਼ਰਮ ਮੱਲੇਵਾਲਾ ਦੇ ਮੁੱਖ ਸੇਵਾਦਾਰ ਸਨ, ਜੋ ਆਪਣੇ ਪੰਜ ਭੌਤਿਕ ਸਰੀਰ ਨੂੰ ਤਿਆਗ ਕੇ ਗੁਰਚਰਨਾਂ ਵਿਚ ਲੀਨ ਹੋ ਗਏ ਹਨ।
ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਬਾਬਾ ਮਹਿੰਦਰ ਦਾਸ ਜੀ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਅਤੇ ਸੱਚ ਦੇ ਰਾਹ ’ਤੇ ਤੁਰਨ ਲਈ ਪ੍ਰੇਰਿਤ ਕੀਤਾ। ਅਜਿਹੀ ਧਾਰਮਿਕ ਸ਼ਖਸੀਅਤ ਦੇ ਸਰੀਰਕ ਤੌਰ ’ਤੇ ਚਲੇ ਜਾਣ ਨਾਲ ਸਮੂਹ ਸਮਾਜ ਨੂੰ ਇਕ ਵੱਡਾ ਘਾਟਾ ਪਿਆ ਹੈ, ਜੋ ਕਦੇ ਪੂਰਾ ਨਹੀਂ ਹੋ ਸਕਦਾ।
ਉਨ੍ਹਾਂ ਦੱਸਿਆ ਕਿ ਉਹ ਹਾਲ ਹੀ ਵਿੱਚ ਸੰਤ ਬਾਬਾ ਮਹਿੰਦਰ ਦਾਸ ਜੀ ਦੀ ਤਬੀਅਤ ਬਾਰੇ ਜਾਣਕਾਰੀ ਲੈਣ ਲਈ ਵਿਵੇਕ ਆਸ਼ਰਮ ਪਹੁੰਚੇ ਸਨ ਅਤੇ ਬਾਬਾ ਜੀ ਦੇ ਦਰਸ਼ਨ ਕੀਤੇ ਸਨ। ਅੱਜ ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਉਹ ਬਹੁਤ ਦੁਖੀ ਹਨ।
ਸਪੀਕਰ ਨੇ ਅਰਦਾਸ ਕੀਤੀ ਕਿ ਵਾਹਿਗੁਰੂ ਪਰਮਾਤਮਾ ਵਿਛੁੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਸੰਗਤ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰੇ।ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਰੀਦਕੋਟ।
ਸਪੀਕਰ ਵੱਲੋਂ ਸੰਤ ਬਾਬਾ ਮਹਿੰਦਰ ਦਾਸ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ
ਕੋਟਕਪੂਰਾ, 8 ਨਵੰਬਰ ()
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਵੇਕ ਆਸ਼ਰਮ ਪਿੰਡ ਮੱਲੇਵਾਲਾ, ਜ਼ਿਲ੍ਹਾ ਫ਼ਰੀਦਕੋਟ ਦੇ ਸੰਤ ਬਾਬਾ ਮਹਿੰਦਰ ਦਾਸ ਜੀ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਸੰਤ ਬਾਬਾ ਮਹਿੰਦਰ ਦਾਸ ਜੀ, ਸੰਤ ਬਾਬਾ ਕਰਨੈਲ ਦਾਸ ਜੀ ਦੇ ਜਨਮ ਅਸਥਾਨ ਅਤੇ ਸ਼ਹੀਦ ਨਾਇਬ ਸਿੰਘ ਗਿੱਲ ਵਿਵੇਕ ਆਸ਼ਰਮ ਮੱਲੇਵਾਲਾ ਦੇ ਮੁੱਖ ਸੇਵਾਦਾਰ ਸਨ, ਜੋ ਆਪਣੇ ਪੰਜ ਭੌਤਿਕ ਸਰੀਰ ਨੂੰ ਤਿਆਗ ਕੇ ਗੁਰਚਰਨਾਂ ਵਿਚ ਲੀਨ ਹੋ ਗਏ ਹਨ।
ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਬਾਬਾ ਮਹਿੰਦਰ ਦਾਸ ਜੀ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਅਤੇ ਸੱਚ ਦੇ ਰਾਹ ’ਤੇ ਤੁਰਨ ਲਈ ਪ੍ਰੇਰਿਤ ਕੀਤਾ। ਅਜਿਹੀ ਧਾਰਮਿਕ ਸ਼ਖਸੀਅਤ ਦੇ ਸਰੀਰਕ ਤੌਰ ’ਤੇ ਚਲੇ ਜਾਣ ਨਾਲ ਸਮੂਹ ਸਮਾਜ ਨੂੰ ਇਕ ਵੱਡਾ ਘਾਟਾ ਪਿਆ ਹੈ, ਜੋ ਕਦੇ ਪੂਰਾ ਨਹੀਂ ਹੋ ਸਕਦਾ।
ਉਨ੍ਹਾਂ ਦੱਸਿਆ ਕਿ ਉਹ ਹਾਲ ਹੀ ਵਿੱਚ ਸੰਤ ਬਾਬਾ ਮਹਿੰਦਰ ਦਾਸ ਜੀ ਦੀ ਤਬੀਅਤ ਬਾਰੇ ਜਾਣਕਾਰੀ ਲੈਣ ਲਈ ਵਿਵੇਕ ਆਸ਼ਰਮ ਪਹੁੰਚੇ ਸਨ ਅਤੇ ਬਾਬਾ ਜੀ ਦੇ ਦਰਸ਼ਨ ਕੀਤੇ ਸਨ। ਅੱਜ ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਉਹ ਬਹੁਤ ਦੁਖੀ ਹਨ।
ਸਪੀਕਰ ਨੇ ਅਰਦਾਸ ਕੀਤੀ ਕਿ ਵਾਹਿਗੁਰੂ ਪਰਮਾਤਮਾ ਵਿਛੁੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਸੰਗਤ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰੇ।