
ਐੱਸ ਬੀ ਐੱਸ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਤੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ ।
ਬੀਤੇ ਦਿਨੀ ਸਥਾਨਿਕ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿਖੇ ਮਾਣਯੋਗ ਉਪ ਕੁਲਪਤੀ ਡਾ ਸੁਸ਼ੀਲ ਮਿੱਤਲ ਦੇ ਨਿਰਦੇਸ਼ਾਂ ਤੇ ਰਜਿਸਟਰਾਰ ਡਾ ਗਜ਼ਲਪ੍ਰੀਤ ਸਿੰਘ ਦੀ ਅਗਵਾਈ ਵਿੱਚ ਸਮੂਹ ਸਟਾਫ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸੰਪਰਪਿਤ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਗਏ । ਕੈਂਪਸ ਪੀ ਆਰ ਓ ਯਸ਼ਪਾਲ ਨੇ ਦਸਿਆ ਕਿ ਗੁਰੂ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਭਾਈ ਜਤਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਜਾਮਨੀ ਸਾਹਿਬ ਦੇ ਰਾਗੀ ਜਥੇ ਅਤੇ ਭਾਈ ਗੁਰਸੇਵਕ ਸਿੰਘ ਕਥਾ ਵਾਚਕ ਕਾਦਾ ਬੋੜਾ ਨੇ ਵੱਲੋਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਇਸ ਅਦੁੱਤੀ ਸ਼ਹਾਦਤ ਤੇ ਉਹਨਾਂ ਦੀ ਜੀਵਨੀ ਵਾਰੇ ਵਿਸਥਾਰ ਸਹਿਤ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ । ਅੰਤ ਵਿੱਚ ਭਾਈ ਗੁਰਿੰਦਰ ਸਿੰਘ ਜੀ ਹਜ਼ੂਰੀ ਰਾਗੀ ਦਰਬਾਰ ਸਾਹਿਬ ਅੰਮ੍ਰਿਤਸਰ ਵਲੋਂ ਇਲਾਹੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਬਾਣੀ ਨਾਲ ਜੋੜਦਿਆਂ ਗੁਰੂ ਸਾਹਿਬ ਵਲੋਂ ਮਨੁੱਖਤਾ ਦੇ ਭਲੇ ਲਈ ਦਿੱਤੀ ਸ਼ਹਾਦਤ ਵਾਰੇ ਵਿਸਥਾਰਪੂਰਬਕ ਚਾਨਣਾ ਪਾਇਆ । ਕੈਂਪਸ ਰਜਿਸਟਰਾਰ ਵਲੋਂ ਕੈਂਪਸ ਤੇ ਬਾਹਰੋ ਆਈ ਸੰਗਤ ਅਤੇ ਪ੍ਰੋਗਰਾਮ ਔਰਗੇਨਾਈਜਿੰਗ ਕਮੇਟੀ ਡਾ ਮਨਜਿੰਦਰ ਸਿੰਘ,ਡਾ ਗੁਰਜੀਵਨ ਸਿੰਘ, ਗੁਰਪ੍ਰੀਤ ਸਿੰਘ, ਜਸਵੀਰ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ ਆਦਿ ਸਟਾਫ ਮੈਬਰਾਂ ਦਾ ਧੰਨਵਾਦ ਕੀਤਾ ਗਿਆ । ਇਸ ਮੌਕੇ ਭਾਰੀ ਗਿਣਤੀ ਚ ਸਟਾਫ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ । ਉਪਰੰਤ ਗੁਰੂ ਕੇ ਲੰਗਰ ਅਤੁਟ ਵਰਤਾਏ ਗਏ ।