Arth Parkash : Latest Hindi News, News in Hindi
ਯੁੱਧ ਨਸ਼ਿਆਂ ਵਿਰੁੱਧ ਤਹਿਤ 66 ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਦਿੱਤੀ ਗਈ ਸਿਖ਼ਲਾਈ ਯੁੱਧ ਨਸ਼ਿਆਂ ਵਿਰੁੱਧ ਤਹਿਤ 66 ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਦਿੱਤੀ ਗਈ ਸਿਖ਼ਲਾਈ
Wednesday, 05 Nov 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਮਾਨਸਾ

 

ਯੁੱਧ ਨਸ਼ਿਆਂ ਵਿਰੁੱਧ ਤਹਿਤ 66 ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਦਿੱਤੀ ਗਈ ਸਿਖ਼ਲਾਈ

 

ਪਿੰਡਾਂ ਦੇ ਪਹਿਰੇਦਾਰ ਵਜੋਂ ਕੰਮ ਕਰਨਗੇ ਕਮੇਟੀਆਂ ਦੇ ਮੈਂਬਰ-ਵਿਧਾਇਕ ਬੁੱਧ ਰਾਮ

 

ਨਸ਼ਿਆਂ ਖਿਲਾਫ ਜਾਣਕਾਰੀ ਦੇਣ ਲਈ 9779100200 ਸੇਫ ਪੰਜਾਬ ਹੈਲਪਲਾਈਨ 'ਤੇ ਸੰਪਰਕ ਕੀਤਾ ਜਾਵੇ

 

ਮਾਨਸਾ/ਬੁਢਲਾਡਾ, 06 ਨਵੰਬਰ

 

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੱਮ ਤਹਿਤ ਅੱਜ ਕ੍ਰਿਸ਼ਨਾ ਕਾਲਜ, ਰੱਲੀ ਵਿਖੇ ਹਲਕਾ ਬੁਢਲਾਡਾ ਦੇ 66 ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਸਿਖਲਾਈ ਦਿੱਤੀ ਗਈ ਅਤੇ ਉਨ੍ਹਾਂ ਨੂੰ ਪਹਿਚਾਣ ਪੱਤਰ ਅਤੇ ਬੁੱਕਲੇਟਸ ਦੀ ਵੰਡ ਕੀਤੀ ਗਈ।

 

ਇਸ ਮੌਕੇ ਬੋਲਦਿਆਂ ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਅੱਜ ਸਾਰੇ ਹਾਜ਼ਰੀਨ ਨੂੰ ਸੇਫ ਪੰਜਾਬ ਐਪ ਸਬੰਧੀ ਸਿਖਲਾਈ ਦਿੱਤੀ ਗਈ ਹੈ ਜਿਸ ਵਿੱਚ ਉਹ ਆਪਣੇ ਖੇਤਰ ਵਿੱਚ ਯੁੱਧ ਨਸ਼ਿਆਂ ਵਿਰੁੱਧ ਤਹਿਤ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੇ ਵੇਰਵੇ ਦੇਣਗੇ।

 

ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਡਿਫੈਂਸ ਕਮੇਟੀਆਂ ਪਿੰਡ ਪੱਧਰ ਉੱਤੇ ਨਸ਼ਿਆਂ ਨੂੰ ਠੱਲ ਪਾ ਕੇ ਨਵੇਂ ਸਮਾਜ ਦੀ ਸਿਰਜਣਾ 'ਚ ਆਪਣਾ ਵਡਮੁੱਲਾ ਯੋਗਦਾਨ ਪਾਉਣਗੀਆਂ। ਨਸ਼ਾ ਤਸਕਰਾਂ ਬਾਰੇ ਬੇਝਿਜਕ ਗੁਪਤ ਸੂਚਨਾਵਾਂ ਸਾਂਝੀਆਂ ਕੀਤੇ ਜਾਣ ਨਾਲ ਪਿੰਡਾਂ ਵਿੱਚੋਂ ਨਸਿ਼ਆਂ ਦਾ ਮੁਕੰਮਲ ਖਾਤਮਾ ਕੀਤਾ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਨਸ਼ਾ ਰੋਕੂ ਮੋਬਾਇਲ ਐਪ, ਗੁਪਤ ਸੂਚਨਾਵਾਂ ਪੁਲਿਸ ਤੱਕ ਪਹੁੰਚਾਉਣ ਦਾ ਮਾਧਿਅਮ ਹੋਵੇਗੀ ਤੇ ਪੁਲਿਸ ਸੀਮਤ ਸਮੇਂ ਦੇ ਅੰਦਰ ਅੰਦਰ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਅਮਲ ਵਿੱਚ ਲਿਆਵੇਗੀ।

 

ਉਹਨਾਂ ਦੱਸਿਆ ਕਿ ਨਸ਼ਿਆਂ ਦੀ ਅਲਾਮਤ ਨੂੰ ਜ਼ਿਲ੍ਹੇ ਵਿੱਚੋਂ ਜੜ੍ਹੋਂ ਖਤਮ ਕਰਕੇ ਮੁੱਖ ਮੰਤਰੀ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਦਿਆਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਯੋਗਦਾਨ ਪਾਇਆ ਜਾਵੇਗਾ। ਉਹਨਾਂ ਕਿਹਾ ਕਿ ਪ੍ਰਸ਼ਾਸ਼ਨ, ਡਿਫੈਂਸ ਕਮੇਟੀਆਂ ਤੇ ਆਮ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਮੇਟੀਆਂ ਵੱਲੋਂ 9779100200 ਸੇਫ ਪੰਜਾਬ ਹੈਲਪਲਾਈਨ ਉੱਤੇ ਨਸ਼ਿਆਂ ਸਬੰਧੀ ਜਾਣਕਾਰੀ ਦੇਣ ਲਈ ਸੰਪਰਕ ਕੀਤਾ ਜਾ ਸਕਦਾ ਹੈ।

 

ਇਸ ਮੌਕੇ ਐਸ.ਡੀ.ਐਮ. ਬੁਢਲਾਡਾ ਸ੍ਰ ਗਗਨਦੀਪ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਬੁਢਲਾਡਾ ਸ੍ਰੀ ਸਤੀਸ਼ ਸਿੰਗਲਾ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।