Arth Parkash : Latest Hindi News, News in Hindi
ਯੁੱਧ ਨਸ਼ਿਆਂ ਵਿਰੁੱਧ : ਨੌਜਵਾਨਾਂ ਨੂੰ ਨਸ਼ਿਆਂ ਖਿਲਾਫ਼ ਸਰਗਰਮ ਭੂਮਿਕਾ ਨਿਭਾਉਣ ਦਾ ਦਿੱਤਾ ਸੱਦਾ ਯੁੱਧ ਨਸ਼ਿਆਂ ਵਿਰੁੱਧ : ਨੌਜਵਾਨਾਂ ਨੂੰ ਨਸ਼ਿਆਂ ਖਿਲਾਫ਼ ਸਰਗਰਮ ਭੂਮਿਕਾ ਨਿਭਾਉਣ ਦਾ ਦਿੱਤਾ ਸੱਦਾ
Monday, 10 Nov 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਯੁੱਧ ਨਸ਼ਿਆਂ ਵਿਰੁੱਧ : ਨੌਜਵਾਨਾਂ ਨੂੰ ਨਸ਼ਿਆਂ ਖਿਲਾਫ਼ ਸਰਗਰਮ ਭੂਮਿਕਾ ਨਿਭਾਉਣ ਦਾ ਦਿੱਤਾ ਸੱਦਾ

 

ਰੈਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ’ਚ ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਤੇ ਸਲੋਗਨ ਲੇਖਣ ਮੁਕਾਬਲਿਆਂ ’ਚ ਲਿਆ ਭਾਗ

 

ਜਲੰਧਰ, 11 ਨਵੰਬਰ : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਯੁਵਕ ਸੇਵਾਵਾਂ ਵਿਭਾਗ ਵੱਲੋਂ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਰੈੱਡ ਰਿਬਨ ਕਲੱਬਾਂ ਦਾ ਜ਼ਿਲਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀ ਕਲਾਕਾਰਾਂ ਨੇ ਐਚ.ਆਈ.ਵੀ., ਏਡਜ਼ ਅਤੇ ਨਸ਼ਾ ਵਿਰੋਧੀ ਵਿਸ਼ੇ ’ਤੇ ਪੋਸਟਰ ਮੇਕਿੰਗ ਅਤੇ ਸਲੋਗਨ ਲੇਖਣ ਮੁਕਾਬਲੇ ਵਿੱਚ ਭਾਗ ਲਿਆ।

ਸੀ. ਟੀ. ਕਾਲਜ ਆਫ ਐਜੂਕੇਸ਼ਨ ਮਕਸੂਦਾਂ, ਜਲੰਧਰ ਵਿਖੇ ਕਰਵਾਏ ਗਏ ਇਸ ਸਮਾਗਮ ਦੌਰਾਨ ਨਸ਼ਾ ਵਿਰੋਧੀ ਸੈਮੀਨਾਰ ਅਤੇ ਜਾਗਰੂਕਤਾ ਰੈਲੀ ਵੀ ਕੱਢੀ ਗਈ। ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਵੀ ਦਾਰਾ ਨੇ ਇਸ ਮੌਕੇ ਸੰਬੋਧਨ ਕਰਦਿਆਂ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ਼ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਕ ਜ਼ਿੰਮੇਵਾਰ ਅਤੇ ਜਾਗਰੂਕ ਨਾਗਰਿਕ ਦਾ ਫਰਜ਼ ਨਿਭਾਉਂਦਿਆਂ ਸਮਾਜ ਵਿੱਚ ਉਸਾਰੂ ਰੋਲ ਅਦਾ ਕਰਨਾ ਚਾਹੀਦਾ ਹੈ। 

ਪ੍ਰੋਗਰਾਮ ਦੀ ਮੇਜ਼ਬਾਨੀ ਡਾਇਰੈਕਟਰ ਡਾ. ਅਨੁਰਾਗ ਸ਼ਰਮਾ ਅਤੇ ਪ੍ਰਿੰਸੀਪਲ (ਡਾ.) ਅੰਜੂ ਸ਼ਰਮਾ ਨੇ ਕੀਤੀ। ਲੋਕ ਗਾਇਕ ਦਲਵਿੰਦਰ ਦਿਆਲਪੁਰੀ ਅਤੇ ਰੋਹਿਤ ਭਾਟੀਆ ਨੇ ਜਜਮੈਂਟ ਦੀ ਭੂਮਿਕਾ ਨਿਭਾਈ। ਮੰਚ ਸੰਚਾਲਨ ਡਾ. ਗੀਤਿਕਾ ਵੱਲੋਂ ਕੀਤਾ ਗਿਆ। 

ਪ੍ਰੋਗਰਾਮ ਦੇ ਅਖੀਰ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਇਸ ਮੌਕੇ ਕਾਲਜ ਦੇ ਸਮੁੱਚੇ ਸਟਾਫ਼ ਤੋਂ ਇਲਾਵਾ ਕਾਲਜ ਦੇ ਅਲੂਮਨੀ ਸਤੀਸ਼ ਸਰੀਨ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।