Arth Parkash : Latest Hindi News, News in Hindi
ਯੁੱਧ ਨਸ਼ਿਆਂ ਵਿਰੁੱਧ’ ਤਹਿਤ ਟਾਂਡਾ ਦੀ ਚੰਡੀਗੜ੍ਹ ਕਲੋਨੀ ’ਚ ਨਸ਼ਾ ਤਸਕਰ ਦੇ ਨਾਜਾਇਜ਼ ਨਿਰਮਾਣ ’ਤੇ ਚੱਲਿਆ ਪੀਲਾ ਪੰਜਾ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਟਾਂਡਾ ਦੀ ਚੰਡੀਗੜ੍ਹ ਕਲੋਨੀ ’ਚ ਨਸ਼ਾ ਤਸਕਰ ਦੇ ਨਾਜਾਇਜ਼ ਨਿਰਮਾਣ ’ਤੇ ਚੱਲਿਆ ਪੀਲਾ ਪੰਜਾ
Wednesday, 12 Nov 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਯੁੱਧ ਨਸ਼ਿਆਂ ਵਿਰੁੱਧ’ ਤਹਿਤ ਟਾਂਡਾ ਦੀ ਚੰਡੀਗੜ੍ਹ ਕਲੋਨੀ ’ਚ ਨਸ਼ਾ ਤਸਕਰ ਦੇ ਨਾਜਾਇਜ਼ ਨਿਰਮਾਣ ’ਤੇ ਚੱਲਿਆ ਪੀਲਾ ਪੰਜਾ

-ਸਥਾਨਕ ਲੋਕਾਂ ਨੇ ਪੰਜਾਬ ਸਰਕਾਰ ਦੀ ਨਸ਼ੇ ਖਿਲਾਫ਼ ਕਾਰਵਾਈ ਦੀ ਕੀਤੀ ਸ਼ਲਾਘਾ

ਟਾਂਡਾ/ਹੁਸ਼ਿਆਰਪੁਰ, 13 ਨਵੰਬਰ:

  ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਸ਼ੁਰੂ ਕੀਤੀ ਗਈ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ੇ ਦੇ ਖਾਤਮੇ ਅਤੇ ਨਸ਼ਾ ਤਸਕਰਾਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਹੁਸ਼ਿਆਰਪੁਰ ਅਤੇ ਟਾਂਡਾ ਪੁਲਿਸ ਨੇ ਸਾਂਝੇ ਅਭਿਆਨ ਤਹਿਤ ਟਾਂਡਾ ਦੀ ਚੰਡੀਗੜ੍ਹ ਕਲੋਨੀ ਵਿਚ ਇਕ ਅਣਅਧਿਕਾਰਤ ਨਿਰਮਾਣ ਨੂੰ ਅੱਜ ਢਾਹ ਦਿੱਤਾ। ਇਹ ਨਾਜਾਇਜ਼ ਨਿਰਮਾਣ ਕਮਲੇਸ਼ ਪਤਨੀ ਜੀਵਨ ਲਾਲਾ ਨਿਵਾਸੀ ਵਾਰਡ ਨੰਬਰ 11, ਚੰਡੀਗੜ੍ਹ ਕਲੋਨੀ ਵੱਲੋਂ ਕੀਤਾ ਗਿਆ ਸੀ।
ਇਸ ਸਬੰਧ ਵਿਚ ਵਧੇਰੇ ਜਾਣਕਾਰੀ ਦਿੰਦੇ ਹੋਏ ਐਸ.ਪੀ. (ਪੀ.ਬੀ.ਆਈ) ਮੇਜਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਦੇ ਨਿਰਦੇਸ਼ਾਂ ਹੇਠ ਸਿਵਲ ਪ੍ਰਸ਼ਾਸਨ ਦੀ ਮੌਜੂਦਗੀ ਵਿਚ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਮਲੇਸ਼ ਰਾਣੀ ਵਿਰੁੱਧ ਐਨ.ਡੀ.ਪੀ.ਐਸ ਐਕਟ ਦੇ ਤਹਿਤ 16 ਵੱਖ-ਵੱਖ ਮਾਮਲੇ ਦਰਜ ਹਨ ਅਤੇ ਇਸ ਸਮੇਂ ਉਹ ਤਸਕਰ ਜੇਲ੍ਹ ਵਿਚ ਬੰਦ ਹੈ।
ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਹੁਸ਼ਿਆਰਪੁਰ ਪੁਲਿਸ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਕਬਜ਼ੇ ਵਿਰੁੱਧ ਆਪਣੀ ਕਾਰਵਾਈ ਜਾਰੀ ਰੱਖੇਗੀ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਦੀ ਰਿਪੋਰਟ ਪੁਲਿਸ ਨੂੰ ਕਰਨ। ਉਨ੍ਹਾਂ ਭਰੋਸਾ ਦਿੱਤਾ ਕਿ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਜਲਦੀ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਕਿ ਜਾਂ ਤਾਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਛੱਡ ਦੇਣ ਜਾਂ ਫਿਰ ਸਖ਼ਤ ਤੋਂ ਸਖ਼ਤ ਕਾਰਵਾਈ ਲਈ ਤਿਆਰ ਰਹਿਣ।
ਉਨ੍ਹਾਂ ਦੱਸਿਆ ਕਿ ਸਥਾਨਕ ਲੋਕ ਇਨ੍ਹਾਂ ਤਸਕਰਾਂ ਤੋਂ ਬਹੁਤ ਪ੍ਰੇਸ਼ਾਨ ਸਨ ਅਤੇ ਉਨ੍ਹਾਂ ਨੇ ਪੰਜਾਬ ਸਰਕਾਰ ਦੀ ਕਾਰਵਾਈ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਸੂਬੇ ਵਿਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਸਵਾਗਤ ਕਰਦੇ ਹਨ।