Arth Parkash : Latest Hindi News, News in Hindi
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਮਾਲੇਰਕੋਟਲਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੈਰਾ ਲੀਗਲ ਵਲੰਟੀਅਰਾਂ ਦੀ ਭਰ ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਮਾਲੇਰਕੋਟਲਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੈਰਾ ਲੀਗਲ ਵਲੰਟੀਅਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ
Thursday, 13 Nov 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਮਾਲੇਰਕੋਟਲਾ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੈਰਾ ਲੀਗਲ ਵਲੰਟੀਅਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ
• ਯੋਗ ਉਮੀਦਵਾਰ 17 ਨਵੰਬਰ ਤੱਕ ਕਰ ਸਕਦੇ ਹਨ ਅਪਲਾਈ
ਮਾਲੇਰਕੋਟਲਾ, 14 ਨਵੰਬਰ -
                               ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦਲਜੀਤ ਕੌਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵੱਲ੍ਹੋਂ ਨਵੇਂ ਪੈਰਾ ਲੀਗਲ ਵਲੰਟੀਅਰਾਂ ਨੂੰ ਸੂਚੀਬੱਧ ਕੀਤਾ ਜਾਣਾ ਹੈ। ਉਨ੍ਹਾਂ ਦੱਸਿਆ ਕਿ ਵਲੰਟੀਅਰਾਂ ਦੀ ਚੋਣ ਲਈ ਜ਼ਿਲੇ ਮਾਲੇਰਕੋਟਲਾ ਅਤੇ ਸੰਗਰੂਰ ਦੇ ਪੱਕੇ ਵਸਨੀਕ ਉਮੀਦਵਾਰਾਂ ਤੋਂ ਬਿਨੈ ਪੱਤਰ ਭੇਜਣ ਦੀ ਆਖਰੀ ਮਿਤੀ 17 ਨਵੰਬਰ ਬਾਅਦ ਦੁਪਹਿਰ 04 ਵਜੇ ਤੱਕ ਨਿਰਧਾਰਿਤ ਕੀਤੀ ਗਈ ਹੈ। ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਅਤੇ ਉਪ ਮੰਡਲ ਕਾਨੂੰਨੀ ਸੇਵਾਵਾਂ ਕਮੇਟੀ ਮਾਲੇਰਕੋਟਲਾ, ਧੂਰੀ, ਮੂਨਕ ਅਤੇ ਸੁਨਾਮ ਵਿਖੇ ਸਵੈ ਇੱਛਾ ਨਾਲ ਬਤੌਰ ਪੈਰਾ ਲੀਗਲ ਵਲੰਟੀਅਰ ਕੰਮ ਕਰਨ ਦੇ ਚਾਹਵਾਨ ਆਪਣੀ ਦਰਖਾਸਤ ਅਤੇ ਨਿਰਧਾਰਿਕ ਪ੍ਰੋਫਾਰਮੇ ਵਿੱਚ ਆਖਰੀ ਮਿਤੀ ਤੱਕ ਦਫਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸਮਝੌਤਾ ਸਦਨ, ਸੰਗਰੂਰ ਵਿਖੇ ਅਪਲਾਈ ਕਰ ਸਕਦੇ ਹਨ। ਇਸ ਭਰਤੀ ਸਬੰਧੀ ਅਰਜੀ ਫਾਰਮ ਜ਼ਿਲ੍ਹਾ ਕਚਿਹਰੀ ਸੰਗਰੂਰ ਦੀ ਵੈਬਸਾਈਟ https://sangrur.dcourts.gov.in/notice-category/recruitments/ ਤੇ ਉਪਲਬੱਧ ਹੈ।
                         ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਬਤੌਰ ਪੈਰਾ ਲੀਗਲ ਵਲੰਟੀਅਰਜ਼ ਸੇਵਾਵਾਂ ਦੇਣ ਵਾਲੇ ਪ੍ਰਾਰਥੀ ਨੂੰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵੱਲੋਂ ਸਮੇਂ ਸਮੇਂ ਸਿਰ ਨਿਰਧਾਰਤ ਕੀਤੇ ਜਾਣ ਵਾਲੇ ਮਾਣ- ਭੱਤੇ ਤੋਂ ਇਲਾਵਾ ਕਿਸੇ ਕਿਸਮ ਦਾ ਵੇਜ਼ਜ਼/ਮਿਹਨਤਾਵਾ/ਤਨਖ਼ਾਹ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਨੂੰ ਬਤੋਰ ਪੀ.ਐਲ.ਵੀ ਨਿਯੁਕਤ ਹੋ ਜਾਣ ਉਪਰੰਤ ਸਿਰਫ ਕੰਮ ਵਾਲੇ ਦਿਨ ਦੇ ਹੀ ਨਿਯਮਾਂ ਅਨੁਸਾਰ ਮਾਣ- ਭੱਤੇ ਦਿੱਤੇ ਜਾਣਗੇ। ਪੈਰਾ ਲੀਗਲ ਵਲੰਟੀਅਰਾਂ ਦੀ ਚੋਣ ਲਈ ਘੱਟੋ-ਘੱਟ ਯੋਗਤਾ ਦਸਵੀਂ ਪਾਸ ਹੈ। ਉਨ੍ਹਾਂ ਹੋਰ ਕਿਹਾ ਕਿ ਚੁਣੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਸਮੇਂ ਸਮੇਂ ਤੇ ਲੋੜ ਅਨੁਸਾਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਜਾਂ ਉਪ ਮੰਡਲ ਪੱਧਰੀ ਕਾਨੂੰਨੀ ਸੇਵਾਵਾਂ ਕਮੇਟੀ ਮਾਲੇਰਕੋਟਲਾ, ਧੂਰੀ, ਮੂਨਕ ਅਤੇ ਸੁਨਾਮ ਵਿਖੇ ਵੱਖ- ਵੱਖ ਗਤੀਵਿਧੀਆਂ ਲਈ ਕੰਮ ਸੌਂਪੇ ਜਾ ਸਕਦੇ ਹਨ।