Arth Parkash : Latest Hindi News, News in Hindi
ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੰਜਾਬ ਸਰਕਾਰ ਨੇ ਕੀਤੇ ਪੁਖਤਾ ਪ੍ਰਬੰਧ- ਮੁੱਖ ਸਕੱਤਰ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੰਜਾਬ ਸਰਕਾਰ ਨੇ ਕੀਤੇ ਪੁਖਤਾ ਪ੍ਰਬੰਧ- ਮੁੱਖ ਸਕੱਤਰ
Wednesday, 19 Nov 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੰਜਾਬ ਸਰਕਾਰ ਨੇ ਕੀਤੇ ਪੁਖਤਾ ਪ੍ਰਬੰਧ- ਮੁੱਖ ਸਕੱਤਰ

8000 ਸੁਰੱਖਿਆਂ ਕਰਮਚਾਰੀ ਕਰ ਰਹੇ ਹਨ 25 ਸੈਕਟਰਾਂ ਵਿਚ ਨਿਗਰਾਨੀ- ਡਾਇਰੈਕਟਰ ਜਨਰਲ ਪੁਲਿਸ

ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਅਤੇ ਡੀ.ਜੀ.ਪੀ ਗੌਰਵ ਯਾਦਵ ਨੇ ਸਮਾਗਮ ਦੇ ਪ੍ਰਬੰਧਾਂ ਦਾ ਕੀਤਾ ਰੀਵਿਊ

ਵਿਧਾਨ ਸਭਾ ਸੈਸ਼ਨ ਦੀ ਸੁਰੱਖਿਆ ਕਰਨਗੇ ਏਡੀਜੀਪੀ ਨੋਨਿਹਾਲ ਸਿੰਘ
 
100 ਏਕੜ ਵਿਚ ਹੋਣਗੀਆਂ 30 ਸੁਵਿਧਾ ਨਾਲ ਭਰਪੂਰ ਵਾਹਨ ਪਾਰਕਿੰਗਾਂ,500 ਸੀਸੀਟੀਵੀ ਕੈਮਰੇ ਰੱਖਣਗੇ ਸਮੁੱਚੇ ਸਮਾਗਮ ਵਾਲੇ ਇਲਾਕੇ ਤੇ ਨਜ਼ਰ

ਚੰਡੀਗੜ੍ਹ / ਸ੍ਰੀ ਅਨੰਦਪੁਰ ਸਾਹਿਬ, 20 ਨਵੰਬਰ


ਨੌਂਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸ਼ਾਨੀ ਸ਼ਹਾਦਤ ਨੂੰ ਸਮਰਪਿਤ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਅਤੇ ਡਾਇਰੈਕਟਰ ਜਨਰਲ ਪੁਲਿਸ ਗੌਰਵ ਯਾਦਵ ਨੇ ਅੱਜ ਸਮਾਗਮਾਂ ਦੀ ਤਿਆਰੀਆਂ ਦਾ ਰੀਵਿਊ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੁੱਖ ਸਕੱਤਰ ਨੇ ਕਿਹਾ ਕਿ ਸਾਰੇ ਅਧਿਕਾਰੀ ਸੇਵਾ ਦੀ ਭਾਵਨਾ ਨਾਲ ਕੰਮ ਕਰਨ ਅਤੇ ਸ਼ਰਧਾਲੂਆਂ ਨੂੰ ਪੂਰੀ ਸਹੂਲਤ ਪ੍ਰਦਾਨ ਕਰਨ ਨੂੰ ਆਪਣੀ ਪਹਿਲ ਬਣਾਉਣ।

ਮੁੱਖ ਸਕੱਤਰ ਨੇ ਦੱਸਿਆ ਕਿ 22 ਨਵੰਬਰ ਨੂੰ ਚਾਰ ਅਲੌਕੀਕ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੇ, ਜਦਕਿ 23 ਨਵੰਬਰ ਨੂੰ ਗੁਰੂ ਕਾ ਬਾਗ ਬੁੱਢਾ ਦਲ ਛਾਉਣੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ। 23 ਨਵੰਬਰ ਨੂੰ ਹੋਣ ਵਾਲੇ ਸਰਬ ਧਰਮ ਸੰਮੇਲਨ ਵਿੱਚ ਦੇਸ਼-ਵਿਦੇਸ਼ ਦੀਆਂ ਪ੍ਰਮੁੱਖ ਧਾਰਮਿਕ ਸਖਸ਼ੀਅਤਾਂ ਅਤੇ ਸੰਤ ਮਹਾਪੁਰਸ਼ ਸ਼ਿਰਕਤ ਕਰਨਗੇ। ਉਨ੍ਹਾਂ ਨੇ ਦੱਸਿਆ ਕਿ 24 ਨਵੰਬਰ ਨੂੰ ਭਾਈ ਜੈਤਾ ਜੀ ਮੈਮੋਰੀਅਲ ਵਿੱਚ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਆਯੋਜਿਤ ਕੀਤਾ ਜਾਵੇਗਾ, ਜਦਕਿ 25 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੀ ਵੱਖ-ਵੱਖ ਧਾਰਮਿਕ ਸਮਾਗਮਾਂ ਵਿੱਚ ਹਾਜ਼ਰੀ ਲਗਾਉਣਗੇ।

ਮੁੱਖ ਸਕੱਤਰ ਨੇ ਦੱਸਿਆ ਕਿ ਸ਼ਰਧਾਲੂਆਂ ਨੂੰ ਸਹੂਲਤ ਦੇਣ ਲਈ ਸਰਕਾਰ ਨੇ ਟੈਂਟ ਸਿਟੀ ਵਿੱਚ ਲਗਭਗ 10 ਹਜ਼ਾਰ ਸ਼ਰਧਾਲੂਆਂ ਲਈ ਠਹਿਰਾਉ ਦਾ ਪ੍ਰਬੰਧ ਕੀਤਾ ਹੈ। ਇਸ ਦੇ ਨਾਲ 500 ਮੁਫ਼ਤ ਈ-ਰਿਕਸ਼ਾ ਅਤੇ ਸ਼ਟਲ ਬੱਸਾਂ ਸ਼ਰਧਾਲੂਆਂ ਨੂੰ ਸਮਾਗਮ ਸਥਾਨਾ ਤੱਕ ਆਉਣ-ਜਾਣ ਦੀ ਸੁਵਿਧਾ ਮੁਹੱਈਆ ਕਰਵਾਉਣਗੀਆਂ। ਉਨ੍ਹਾਂ ਨੇ ਦੱਸਿਆ ਕਿ ਵਾਹਨਾਂ ਲਈ 100 ਏਕੜ ਵਿੱਚ 30 ਆਧੁਨਿਕ ਪਾਰਕਿੰਗਾਂ ਬਣਾਈਆਂ ਗਈਆਂ ਹਨ। ਸ੍ਰੀ ਅਨੰਦਪੁਰ ਸਾਹਿਬ ਨੂੰ ਸਾਫ, ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਖਾਸ ਤੌਰ ’ਤੇ ਰੁੱਖ ਲਗਾਉਣ ਦੀ ਮੁਹਿੰਮ ਵੀ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਵਿੱਚ ਵੱਡੀ ਗਿਣਤੀ ਵਿਦਿਆਰਥੀਆਂ, ਸੇਵਾਦਾਰਾਂ ਅਤੇ ਸਮਾਜਿਕ ਸੰਗਠਨਾਂ ਦੀ ਭਾਗੀਦਾਰੀ ਰਹੇਗੀ।

     ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਪ੍ਰਸ਼ਾਸਨ ਵੱਲੋਂ ਲਗਾਤਾਰ ਕਈ ਪੱਧਰਾਂ ’ਤੇ ਮੀਟਿੰਗਾਂ ਅਤੇ ਮੌਕੇ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਅਧਿਕਾਰੀਆਂ ਨੇ ਭਰੋਸਾ ਦਵਾਇਆ ਕਿ ਹਰ ਆਉਣ ਵਾਲੇ ਸ਼ਰਧਾਲੂ ਨੂੰ ਸੁਚਾਰੂ ਅਤੇ ਸੁਰੱਖਿਅਤ ਅਨੁਭਵ ਪ੍ਰਦਾਨ ਕੀਤਾ ਜਾਵੇਗਾ। ਸਰਕਾਰ ਦਾ ਮੁੱਖ ਉਦੇਸ਼ ਹੈ ਕਿ ਇਹ ਇਤਿਹਾਸਕ ਸਮਾਗਮ ਸ਼ਰਧਾ, ਅਨੁਸ਼ਾਸਨ ਅਤੇ ਸੇਵਾ ਦੇ ਉੱਤਮ ਮਾਪਦੰਡਾਂ ’ਤੇ ਸਪੰਨ ਹੋਣ।

    ਸੁਰੱਖਿਆ ਪ੍ਰਬੰਧਾਂ ਬਾਰੇ ਡੀ.ਜੀ.ਪੀ ਗੌਰਵ ਯਾਦਵ ਨੇ ਦੱਸਿਆ ਕਿ 8000 ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ, ਜੋ 25 ਵੱਖ-ਵੱਖ ਸੈਕਟਰਾਂ ਵਿੱਚ ਨਿਗਰਾਨੀ ਕਰ ਰਹੇ ਹਨ। 500 ਤੋਂ ਵੱਧ ਸੀਸੀਟੀਵੀ ਕੈਮਰਿਆਂ ਰਾਹੀਂ ਸਮੂਹ ਇਲਾਕੇ ’ਤੇ ਨਜ਼ਰ ਰੱਖੀ ਜਾਵੇਗੀ, ਤਾਂ ਜੋ ਕਿਸੇ ਵੀ ਗੈਰ-ਸਮਾਜਿਕ ਤੱਤ ਨੂੰ ਤੁਰੰਤ ਕਾਬੂ ਕੀਤਾ ਜਾ ਸਕੇ। ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਏਡੀਜੀਪੀ ਨੋਨਿਹਾਲ ਸਿੰਘ ਨਿਭਾਉਣਗੇ।

ਇਸ ਮੌਕੇ ਵਧੀਕ ਮੁੱਖ ਸਕੱਤਰ ਸੰਸਦੀ ਮਾਮਲੇ ਡੀ ਕੇ ਤਿਵਾੜੀ, ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਨੀਲ ਕੰਠ ਅਵਧ, ਸਕੱਤਰ ਸੈਰ ਸਪਾਟਾ ਡਾ ਅਭਿਨਵ, ਸਕੱਤਰ ਪੰਜਾਬ ਮੰਡੀ ਬੋਰਡ ਤੇ  ਸੂਚਨਾ ਤੇ ਲੋਕ ਸੰਪਰਕ ਰਾਮਵੀਰ , ਵਿਸ਼ੇਸ਼ ਡੀ.ਜੀ.ਪੀ ਅਰਪਿਤ ਸ਼ੁਕਲਾ, ਏ.ਡੀ.ਜੀ.ਪੀ ਪ੍ਰਮਾਰ, ਏ.ਡੀ.ਜੀ.ਪੀ ਨੋਨਿਹਾਲ ਸਿੰਘ, ਗਮਾਡਾ ਦੇ ਸੀਏ ਸਾਖਸ਼ੀ ਸਾਹਨੀ, ਹਰਗੁਨਜੀਤ ਕੌਰ, ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ, ਅਭਿਮੰਨਿਯੂ ਮਲਿਕ, ਨਾਨਕ ਸਿੰਘ, ਡਿਪਟੀ ਕਮਿਸ਼ਨਰ ਜਲੰਧਰ ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ, ਅਮਰਦੀਪ ਸੰਧੂ ਡੀ.ਸੀ ਫਾਜਿਲਕਾ, ਏਡੀਏ ਸੰਦੀਪ ਗੜ੍ਹਾ, ਏਡੀਸੀ ਪੂਜਾ ਸਿਆਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।