Arth Parkash : Latest Hindi News, News in Hindi
ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
Friday, 21 Nov 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

 

ਭਲਕੇ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ ਹੋਣਗੇ ਧਾਰਮਿਕ ਸਮਾਗਮ ਅਰੰਭ- ਕੈਬਨਿਟ ਮੰਤਰੀ

 

ਸ੍ਰੀ ਅਨੰਦਪੁਰ ਸਾਹਿਬ 22 ਨਵੰਬਰ (2025)

 

ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ ਹੋ ਰਹੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਧਾਰਮਿਕ ਸਮਾਗਮਾਂ ਦੇ ਸੁਚਾਰੂ ਪ੍ਰਬੰਧ ਕਰਨਾ ਪੰਜਾਬ ਸਰਕਾਰ ਦੀ ਪਹਿਲ ਹੈ ਅਤੇ ਸੰਗਤਾਂ ਨੂੰ ਪੂਰੀ ਸੁਵਿਧਾ ਦੇਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ।

 

     ਸ੍ਰ.ਬੈਂਸ ਨੇ ਸਥਾਨਕ ਅਧਿਕਾਰੀਆਂ ਨਾਲ ਸਮੂਹ ਇੰਤਜ਼ਾਮਾਂ ਦੀ ਜਾਣਕਾਰੀ ਲਈ। ਉਨ੍ਹਾਂ ਨੇ ਲੰਗਰ, ਪਾਣੀ, ਬੈਠਕ, ਸੁਰੱਖਿਆ ਪ੍ਰਬੰਧਾਂ ਅਤੇ ਪਾਰਕਿੰਗ ਦੀਆਂ ਤਿਆਰੀਆਂ ਦਾ ਮੌਕੇ 'ਤੇ ਜਾਇਜ਼ਾ ਲੈਂਦੇ ਹੋਏ ਹਦਾਇਤ ਕੀਤੀ ਕਿ ਸੰਗਤਾਂ ਲਈ ਆਉਣ-ਜਾਣ ਦੀ ਸੁਚਾਰੂ ਯੋਜਨਾ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ, ਉਨ੍ਹਾਂ ਨੇ ਸਿਹਤ ਵਿਭਾਗ ਨੂੰ ਐਮਬੂਲੈਂਸਾਂ ਅਤੇ ਮੈਡੀਕਲ ਟੀਮਾਂ ਦੀ ਤਾਇਨਾਤੀ ਲਈ ਤੁਰੰਤ ਕਾਰਵਾਈ ਕਰਨ ਦਾ ਨਿਰਦੇਸ਼ ਦਿੱਤਾ।

 

     ਕੈਬਨਿਟ ਮੰਤਰੀ ਨੇ ਦੱਸਿਆ ਕਿ ਭਲਕੇ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਹੋਵੇਗੀ, ਜਿਸ ਵਿੱਚ ਹਜਾਰਾਂ ਦੀ ਗਿਣਤੀ ਵਿਚ ਸੰਗਤਾਂ ਦੇ ਪਹੁੰਚਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਮਾਗਮ ਸਿੱਖ ਵਿਰਾਸਤ ਅਤੇ ਪਰੰਪਰਾਵਾਂ ਦਾ ਪ੍ਰਤੀਕ ਹਨ, ਇਸ ਲਈ ਉਨ੍ਹਾਂ ਦੀ ਸ਼ਾਨ ਦੇ ਅਨੁਸਾਰ ਪ੍ਰਬੰਧ ਕਰਨ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਤਤਪਰ ਹੈ।

 

       ਕੈਬਨਿਟ ਮੰਤਰੀ ਨੇ ਸੁਰੱਖਿਆ ਏਜੰਸੀਆਂ ਨੂੰ ਚੌਕਸੀ ਵਰਤਣ ਅਤੇ ਟ੍ਰੈਫਿਕ ਵਿਭਾਗ ਨੂੰ ਸੁਚਾਰੂ ਪ੍ਰਬੰਧ ਯਕੀਨੀ ਬਣਾਉਣ ਲਈ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ। ਸ੍ਰ.ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਸੰਗਤਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਉਪਲੱਬਧ ਕਰਵਾ ਰਹੀ ਹੈ।