Arth Parkash : Latest Hindi News, News in Hindi
ਤਿੰਨ ਤਖ਼ਤਾ ਦੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ – ਵਿਧਾਇ ਤਿੰਨ ਤਖ਼ਤਾ ਦੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ – ਵਿਧਾਇਕ ਪ੍ਰੋ. ਜਸਵੰਤ ਸਿੰਘ
Monday, 24 Nov 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਤਿੰਨ ਤਖ਼ਤਾ ਦੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ – ਵਿਧਾਇਕ ਪ੍ਰੋ. ਜਸਵੰਤ ਸਿੰਘ

ਅਮਰਗੜ੍ਹ 25 ਨਵੰਬਰ –

              ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਆਯੋਜਿਤ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਦੌਰਾਨ ਪੰਜਾਬ ਸਰਕਾਰ ਵੱਲੋਂ ਸ਼੍ਰੀ ਆਨੰਦਪੁਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਗਲਿਆਰੇ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਦੇ ਇਤਿਹਾਸਕ ਫੈਸਲੇ ਨੇ ਸਾਰੇ ਪੰਜਾਬ ਵਿੱਚ ਖੁਸ਼ੀ ਦੀ ਲਹਿਰ ਦੌੜਾ ਦਿੱਤੀ ਹੈ। ਅਮਰਗੜ੍ਹ ਹਲਕੇ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਨੇ ਇਸ ਮਹੱਤਵਪੂਰਣ ਅਤੇ ਕੌਮੀ ਧਾਰਮਿਕ ਪਹਿਚਾਣ ਨੂੰ ਮਜ਼ਬੂਤ ਕਰਨ ਵਾਲੇ ਫੈਸਲੇ ਲਈ ਹਲਕੇ ਦੇ ਲੋਕਾਂ ਵਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਦਿਲੋਂ ਧੰਨਵਾਦ ਕੀਤਾ।

          ਵਿਧਾਇਕ ਨੇ ਕਿਹਾ ਕਿ ਇਹ ਫੈਸਲਾ ਸਿਰਫ਼ ਇਤਿਹਾਸਕ ਹੀ ਨਹੀਂ, ਸਗੋਂ ਪੰਜਾਬੀ ਕੌਮ ਦੀ ਰੂਹਾਨੀ ਵਿਰਾਸਤ ਅਤੇ ਸਮਰਪਣ ਨੂੰ ਸਲਾਮ ਕਰਨ ਵਾਲਾ ਹੈ। ਅੰਮ੍ਰਿਤਸਰ ਸ਼ਹਿਰ ਦੇ ਅੰਦਰੂਨੀ ਹਿੱਸੇ (ਵਾਲਡ ਸਿਟੀ), ਤਲਵੰਡੀ ਸਾਬੋ ਅਤੇ ਸ੍ਰੀ ਅਨੰਦਪੁਰ ਸਾਹਿਬ, ਜਿੱਥੇ ਤਖ਼ਤ ਸਾਹਿਬਾਨ ਸਥਾਪਤ ਹਨ,– ਇਹ ਤਿੰਨੋਂ ਸ਼ਹਿਰ ਸਦਾ ਤੋਂ ਸਿੱਖ ਧਰਮ, ਪੰਜਾਬੀ ਕੌਮ ਅਤੇ ਰੂਹਾਨੀ ਪਰੰਪਰਾ ਦੇ ਕੇਂਦਰ ਰਹੇ ਹਨ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਨੂੰ ਅਧਿਕਾਰਿਕ ਤੌਰ ’ਤੇ ਪਵਿੱਤਰ ਸ਼ਹਿਰ ਘੋਸ਼ਿਤ ਕਰਨਾ ਸਾਰੇ ਪੰਥ ਲਈ ਮਾਣ ਦੀ ਗੱਲ ਹੈ।

          ਅਮਰਗੜ੍ਹ ਵਿਧਾਨ ਸਭਾ ਹਲਕੇ ਦੇ ਨਿਵਾਸੀਆਂ ਨੇ ਵੀ ਇਸ ਫੈਸਲੇ ਦਾ ਤਹਿ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਨਿਵਾਸੀਆਂ ਦੇ ਮਨੋਬਲ ਵਿੱਚ ਵਾਧਾ ਹੋਵੇਗਾ ਅਤੇ ਤਿੰਨ ਤਖ਼ਤਾਂ ਦੀ ਅੰਤਰਰਾਸ਼ਟਰੀ ਪਹਿਚਾਣ ਹੋਰ ਮਜ਼ਬੂਤ ਹੋਵੇਗੀ। ਲੋਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਕਦਮ ਨਾਲ ਧਾਰਮਿਕ ਟੂਰਿਜ਼ਮ ਨੂੰ ਵੱਡਾ ਫਲ ਮਿਲੇਗਾ, ਜਿਸ ਨਾਲ ਸਥਾਨਕ ਆਰਥਿਕਤਾ ਮਜ਼ਬੂਤ ਹੋਵੇਗੀ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਉਪਜਣਗੇ।

            ਵਿਧਾਇਕ ਪ੍ਰੋ. ਜਸਵੰਤ ਸਿੰਘ ਨੇ ਇਹ ਵੀ ਦੱਸਿਆ ਕਿ ਪਵਿੱਤਰ ਸ਼ਹਿਰ ਦਾ ਦਰਜਾ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸ਼ਹਿਰਾਂ ’ਚ ਸਫਾਈ ਪ੍ਰਬੰਧ, ਇਨਫਰਾਸਟ੍ਰਕਚਰ, ਟ੍ਰੈਫਿਕ ਮੈਨੇਜਮੈਂਟ, ਪਾਰਕਿੰਗ, ਰੌਸ਼ਨੀਕਰਨ, ਪਾਣੀ ਸਪਲਾਈ ਅਤੇ ਧਾਰਮਿਕ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਖੁੱਲ੍ਹੇ ਫੰਡ ਵਾਧੂ ਤੌਰ ’ਤੇ ਜਾਰੀ ਕੀਤੇ ਜਾਣਗੇ। ਇਸ ਨਾਲ ਯਾਤਰੀਆਂ ਨੂੰ ਸੁਵਿਧਾਜਨਕ ਵਾਤਾਵਰਣ ਪ੍ਰਾਪਤ ਹੋਵੇਗਾ ਅਤੇ ਸ਼ਹਿਰਾਂ ਦੀ ਰੂਹਾਨੀ ਮਹੱਤਤਾ ਨੂੰ ਹੋਰ ਚਮਕ ਮਿਲੇਗੀ।

           ਵਿਧਾਇਕ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਅਤੇ ਪੰਜਾਬ ਦੀ ਰੂਹਾਨੀ ਵਿਰਾਸਤ ਨੂੰ ਉਚਾਈਆਂ ਤੱਕ ਲਿਜਾਣ ਲਈ ਉਹਨਾਂ ਦੇ ਦੂਰਦਰਸ਼ੀ ਨੇਤ੍ਰਿਤਵ ਦੀ ਪ੍ਰਸ਼ੰਸਾ ਕੀਤੀ।  ਕਿਹਾ,ਸਰਕਾਰ ਦਾ ਇਹ ਫੈਸਲਾ ਆਉਣ ਵਾਲੀਆਂ ਪੀੜ੍ਹੀਆਂ ਲਈ ਸਦਾ ਯਾਦਗਾਰ ਰਹੇਗਾ।