Arth Parkash : Latest Hindi News, News in Hindi
ਗੜ੍ਹਸ਼ੰਕਰ ਤੋਂ ਸ੍ਰੀ ਅਨੰਦਪੁਰ ਸਾਹਿਬ ਦਰਸ਼ਨ ਲਈ ਵੱਡੀ ਗਿਣਤੀ ਵਿੱਚ ਬੱਸਾਂ ਰਵਾਨਾ — ਜੈ ਕ੍ਰਿਸ਼ਨ ਸਿੰਘ ਰੌੜੀ, ਡਿਪਟੀ ਸ ਗੜ੍ਹਸ਼ੰਕਰ ਤੋਂ ਸ੍ਰੀ ਅਨੰਦਪੁਰ ਸਾਹਿਬ ਦਰਸ਼ਨ ਲਈ ਵੱਡੀ ਗਿਣਤੀ ਵਿੱਚ ਬੱਸਾਂ ਰਵਾਨਾ — ਜੈ ਕ੍ਰਿਸ਼ਨ ਸਿੰਘ ਰੌੜੀ, ਡਿਪਟੀ ਸਪੀਕਰ
Monday, 24 Nov 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਗੜ੍ਹਸ਼ੰਕਰ ਤੋਂ ਸ੍ਰੀ ਅਨੰਦਪੁਰ ਸਾਹਿਬ ਦਰਸ਼ਨ ਲਈ ਵੱਡੀ ਗਿਣਤੀ ਵਿੱਚ ਬੱਸਾਂ ਰਵਾਨਾ — ਜੈ ਕ੍ਰਿਸ਼ਨ ਸਿੰਘ ਰੌੜੀ, ਡਿਪਟੀ ਸਪੀਕਰ

ਹੁਸ਼ਿਆਰਪੁਰ/ਗੜ੍ਹਸ਼ੰਕਰ (2025)
ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਲਾਸਾਨੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਸ਼ਹੀਦੀ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਹਲਕਾ ਗੜ੍ਹਸ਼ੰਕਰ ਤੋਂ 20 ਬੱਸਾਂ ਸੰਗਤਾਂ ਸਮੇਤ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਕੀਤੀਆਂ ਗਈਆਂ

ਇਸ ਮੌਕੇ ਡਿਪਟੀ ਸਪੀਕਰ ਅਤੇ ਹਲਕਾ ਵਿਧਾਇਕ  ਸ. ਜੈ ਕ੍ਰਿਸ਼ਨ ਸਿੰਘ ਰੌੜੀ  ਨੇ ਪ੍ਰਮਾਤਮਾ ਅੱਗੇ ਅਰਦਾਸ ਕਰਕੇ ਸੰਗਤਾਂ ਦੇ ਜਥਿਆਂ ਨੂੰ ਦਰਸ਼ਨਾਂ ਲਈ ਰਵਾਨਾ ਕੀਤਾ।

ਡਿਪਟੀ ਸਪੀਕਰ ਨੇ ਕਿਹਾ ਕਿ
ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ 23, 24 ਅਤੇ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਵੱਡੇ ਪੱਧਰ 'ਤੇ ਸਮਾਗਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਦੀ ਭਾਗੀਦਾਰੀ ਦੀ ਉਮੀਦ ਹੈ।

ਉਨ੍ਹਾਂ ਹਲਕੇ ਦੀ ਸਮੂਹ ਸੰਗਤ ਨੂੰ ਪਰਿਵਾਰਾਂ ਸਮੇਤ ਸ੍ਰੀ ਅਨੰਦਪੁਰ ਸਾਹਿਬ ਪਹੁੰਚ ਕੇ ਸ਼ਹੀਦੀ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਵੱਖ–ਵੱਖ ਪਿੰਡਾਂ ਤੋਂ ਇਕੱਠੀਆਂ ਹੋਈਆਂ ਸੰਗਤਾਂ ਅਤੇ ਪੰਚਾਇਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।