Arth Parkash : Latest Hindi News, News in Hindi
ਪੰਜਾਬ ਰਾਜ ਮਹਿਲਾ ਕਮਿਸ਼ਨ ਅਤੇ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਪੋਕਸੋ ਕੇਸ ’ਚ ਫਾਸਟ ਟਰੈਕ ਸੁਣਵਾਈ ਦੀ ਕ ਪੰਜਾਬ ਰਾਜ ਮਹਿਲਾ ਕਮਿਸ਼ਨ ਅਤੇ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਪੋਕਸੋ ਕੇਸ ’ਚ ਫਾਸਟ ਟਰੈਕ ਸੁਣਵਾਈ ਦੀ ਕੀਤੀ ਮੰਗ
Tuesday, 25 Nov 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਪੰਜਾਬ ਰਾਜ ਮਹਿਲਾ ਕਮਿਸ਼ਨ ਅਤੇ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਪੋਕਸੋ ਕੇਸ ’ਚ ਫਾਸਟ ਟਰੈਕ ਸੁਣਵਾਈ ਦੀ ਕੀਤੀ ਮੰਗ

 

*ਦੋਵੇਂ ਕਮਿਸ਼ਨਾਂ ਨੇ ਪੀੜਤ ਪਰਿਵਾਰ ਨੂੰ ਮੁਲਜ਼ਮ ਵਿਰੁੱਧ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ, ਤੇਜ਼ੀ ਨਾਲ ਜਾਂਚ ਕਰਨ 'ਤੇ ਵੀ ਦਿੱਤਾ ਜ਼ੋਰ*

 

ਜਲੰਧਰ, 26 ਨਵੰਬਰ :  ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਅਤੇ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਬੁੱਧਵਾਰ ਨੂੰ ਜਲੰਧਰ ਸ਼ਹਿਰ ਵਿੱਚ ਹਾਲ ਹੀ ਵਿੱਚ ਘਿਨਾਉਣੇ ਜੁਰਮ ਦਾ ਸ਼ਿਕਾਰ ਹੋਈ ਨਾਬਾਲਗ ਲੜਕੀ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।

ਦੋਵਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਇਹ ਘਾਟਾ ਨਾ ਪੂਰਾ ਹੋਣ ਵਾਲਾ ਹੈ ਅਤੇ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਉਨ੍ਹਾਂ ਪੀੜਤ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਅਪਰਾਧ ਵਿੱਚ ਸ਼ਾਮਲ ਮੁਲਜ਼ਮ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਲਦ ਇਨਸਾਫ਼ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਮੈਡਮ ਗਿੱਲ ਅਤੇ ਸ਼੍ਰੀ ਸਿੰਘ ਨੇ ਅਪੀਲ ਕੀਤੀ ਕਿ ਮੁਲਜ਼ਮ ਨੂੰ ਜਲਦ ਤੋਂ ਜਲਦ ਸਜ਼ਾ ਦਿਵਾਉਣ ਲਈ ਇਸ ਮਾਮਲੇ ਦੀ ਸੁਣਵਾਈ ਫਾਸਟ ਟ੍ਰੈਕ ਕੋਰਟ ਵਿੱਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਮਿਸ਼ਨ ਜਲਦ ਕਾਨੂੰਨੀ ਸਿੱਟੇ ਲਈ ਪੰਜਾਬ ਸਰਕਾਰ ਨੂੰ ਮਾਮਲੇ ਦੀ ਜਲਦ ਸੁਣਵਾਈ ਲਈ ਸਿਫਾਰਿਸ਼ ਕਰੇਗਾ। ਉਨ੍ਹਾਂ ਕਿਹਾ ਅਸੀਂ ਸਖ਼ਤ ਕਾਰਵਾਈ ਅਤੇ ਸਮੇਂ ’ਤੇ ਇਨਸਾਫ਼ ਯਕੀਨੀ ਬਣਾਉਣ ਲਈ ਇਸ ਮਾਮਲੇ ਨੂੰ ਉੱਚ ਪੱਧਰ ’ਤੇ ਉਠਾਵਾਂਗੇ।

ਜਾਂਚ ਦੀ ਪ੍ਰਗਤੀ ’ਤੇ ਚਾਨਣਾ ਪਾਉਂਦਿਆਂ ਉਨ੍ਹਾਂ ਪਰਿਵਾਰ ਨੂੰ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਦਾ 9 ਦਿਨ ਦਾ ਰਿਮਾਂਡ ਪਹਿਲਾਂ ਹੀ ਹਾਸਲ ਕਰ ਲਿਆ ਹੈ ਜਦਕਿ ਫੋਰੈਂਸਿਕ ਟੀਮਾਂ ਨੇ ਅਦਾਲਤ ਵਿੱਚ ਕੇਸ ਨੂੰ ਮਜ਼ਬੂਤ ਕਰਨ ਲਈ ਮਹੱਤਵਪੂਰਣ ਸਬੂਤ ਇਕੱਤਰ ਕਰ ਲਏ ਹਨ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਸਵੀਕਾਰ ਨਹੀਂ ਕੀਤੀ ਜਾਵੇਗੀ ਅਤੇ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਬਾਅਦ ਉਨ੍ਹਾਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨਾਲ ਮੁਲਾਕਾਤ ਕਰਕੇ ਹੁਣ ਤੱਕ ਕੀਤੀ ਗਈ ਪੁਲਿਸ ਕਾਰਵਾਈ ਦੀ ਸਮੀਖਿਆ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਤੇਜ਼ ਅਤੇ ਪਾਰਦਰਸ਼ੀ ਜਾਂਚ ਦੀ ਲੋੜ ’ਤੇ ਜ਼ੋਰ ਦਿੱਤਾ ਅਤੇ ਬਿਨਾਂ ਕਿਸੇ ਦੇਰੀ ਤੋਂ ਇਨਸਾਫ਼ ਯਕੀਨੀ ਬਣਾਉਣ ਲਈ ਫਾਸਟ ਟਰੈਕ ਸੁਣਵਾਈ ਦੀ ਮੰਗ ਦੁਹਰਾਈ।

ਇਸ ਮੌਕੇ ਡਿਪਟੀ ਡਾਇਰੈਕਟਰ ਗੁਲਬਹਾਰ ਸਿੰਘ ਤੂਰ, ਡੀ.ਪੀ.ਓ. ਮਨਜਿੰਦਰ ਸਿੰਘ, ਡੀ.ਸੀ.ਪੀ.ਓ. ਅਜੇ ਭਾਰਤੀ ਵੀ ਮੌਜੂਦ ਸਨ।