Arth Parkash : Latest Hindi News, News in Hindi
ਜ਼ਿਲ੍ਹਾ ਪ੍ਰੀਸ਼ਦ ਤੇ ਗ੍ਰਾਮ ਪੰਚਾਇਤਾਂ ਚੋਣਾਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਚੋਣ ਅਮਲੇ ਦੀ ਪਹਿਲੀ ਰਿਹਰਸਲ ਕਰਵਾਈ ਜ਼ਿਲ੍ਹਾ ਪ੍ਰੀਸ਼ਦ ਤੇ ਗ੍ਰਾਮ ਪੰਚਾਇਤਾਂ ਚੋਣਾਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਚੋਣ ਅਮਲੇ ਦੀ ਪਹਿਲੀ ਰਿਹਰਸਲ ਕਰਵਾਈ ਗਈ 
Saturday, 06 Dec 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਜ਼ਿਲ੍ਹਾ ਪ੍ਰੀਸ਼ਦ ਤੇ ਗ੍ਰਾਮ ਪੰਚਾਇਤਾਂ ਚੋਣਾਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਚੋਣ ਅਮਲੇ ਦੀ ਪਹਿਲੀ ਰਿਹਰਸਲ ਕਰਵਾਈ ਗਈ 

 

ਬਰਨਾਲਾ, 7 ਦਸੰਬਰ

 

14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਸਫ਼ਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਤੈਨਾਤ ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ। 

 

ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਜ਼ਿਲ੍ਹੇ ਦੇ 369 ਬੂਥਾਂ 'ਤੇ ਹੋਣ ਵਾਲੀਆਂ ਚੋਣ ਪ੍ਰਕਿਰਿਆ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਟਰੇਨਿੰਗ ਟੀਮਾਂ ਵੱਲੋਂ ਪੋਲਿੰਗ ਸਟਾਫ਼ ਦੀਆਂ ਜਿੰਮੇਵਾਰੀਆਂ, ਲੋੜੀਂਦੇ ਦਸਤਾਵੇਜ਼, ਪੋਲਿੰਗ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ।

 

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਜ਼ਿਲ੍ਹਾ ਪ੍ਰੀਸ਼ਦ ਬਰਨਾਲਾ ਦੇ 10 ਜ਼ੋਨਾਂ ਲਈ, ਪੰਚਾਇਤ ਸੰਮਤੀ ਬਰਨਾਲਾ ਦੇ 15 ਜ਼ੋਨਾਂ ਲਈ, ਪੰਚਾਇਤ ਸੰਮਤੀ ਮਹਿਲ ਕਲਾਂ ਦੇ 25 ਜ਼ੋਨਾਂ ਲਈ, ਪੰਚਾਇਤ ਸੰਮਤੀ ਸਹਿਣਾ ਦੇ 25 ਜ਼ੋਨਾਂ ਲਈ ਵੋਟਾਂ ਪੈਣਗੀਆਂ। ਉਨ੍ਹਾਂ ਦੱਸਿਆ ਕਿ 14 ਦਸੰਬਰ 2025 ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ 17 ਦਸੰਬਰ 2025 ਨੂੰ ਵੋਟਾਂ ਦੀ ਗਿਣਤੀ ਕਰਕੇ ਉਸੇ ਹੀ ਦਿਨ ਨਤੀਜੇ ਘੋਸ਼ਿਤ ਕੀਤੇ ਜਾਣਗੇ। ਉਹਨਾਂ ਇਹ ਵੀ ਕਿਹਾ ਕਿ ਚੋਣ ਪ੍ਰਕਿਰਿਆ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਹੋਵੇਗੀ।