Arth Parkash : Latest Hindi News, News in Hindi
ਜ਼ਿਲ੍ਹਾ ਪ੍ਰੀਸ਼ਦ/ ਬਲਾਕ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ ਪੋਲਿੰਗ ਬੂਥਾਂ ਦਾ ਦੌਰਾ, ਚੋਣ ਪ੍ਰਕਿਰ ਜ਼ਿਲ੍ਹਾ ਪ੍ਰੀਸ਼ਦ/ ਬਲਾਕ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ ਪੋਲਿੰਗ ਬੂਥਾਂ ਦਾ ਦੌਰਾ, ਚੋਣ ਪ੍ਰਕਿਰਿਆ ਦਾ ਜਾਇਜ਼ਾ
Saturday, 13 Dec 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮਾਨਸਾ

ਜ਼ਿਲ੍ਹਾ ਪ੍ਰੀਸ਼ਦ/ ਬਲਾਕ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ ਪੋਲਿੰਗ ਬੂਥਾਂ ਦਾ ਦੌਰਾ, ਚੋਣ ਪ੍ਰਕਿਰਿਆ ਦਾ ਜਾਇਜ਼ਾ

*ਬਾਅਦ ਦੁਪਹਿਰ 2 ਵਜੇ ਤੱਕ 36 ਫ਼ੀਸਦੀ ਵੋਟਿੰਗ ਹੋਈ, 17 ਨੂੰ ਨਿਰਧਾਰਿਤ ਗਿਣਤੀ ਕੇਂਦਰਾਂ 'ਤੇ ਹੋਵੇਗੀ ਵੋਟਾਂ ਦੀ ਗਿਣਤੀ

ਮਾਨਸਾ, 14 ਦਸੰਬਰ
          ਅੱਜ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ 11 ਜ਼ੋਨਾਂ ਅਤੇ 4 ਬਲਾਕ ਸੰਮਤੀਆਂ ਦੇ 86 ਜ਼ੋਨਾਂ ਲਈ ਪੋਲਿੰਗ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਆਈ ਏ ਐੱਸ ਵਲੋਂ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਗਿਆ।
       ਓਨ੍ਹਾਂ ਅੱਜ ਪਿੰਡ ਖਿਆਲਾ ਕਲਾਂ, ਕੋਟੜਾ ਕਲਾਂ ਸਮੇਤ ਵੱਖ ਵੱਖ ਪਿੰਡਾਂ ਵਿਚ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਅਤੇ ਚੋਣ ਪ੍ਰਕਿਰਿਆ ਦਾ ਜਾਇਜ਼ਾ ਲਿਆ।  ਓਨ੍ਹਾਂ ਵੋਟਰਾਂ, ਪੋਲਿੰਗ ਏਜੰਟਾਂ, ਪ੍ਰੀਜ਼ਾਈਡਿੰਗ ਅਫ਼ਸਰਾਂ ਤੇ ਹੋਰ ਅਮਲੇ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ. ਮਾਨਸਾ-ਕਮ-ਰਿਟਰਨਿੰਗ ਅਫ਼ਸਰ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਸ੍ਰੀ ਕਾਲਾ ਰਾਮ ਕਾਂਸਲ ਵੀ ਮੌਜੂਦ ਸਨ। ਇਸ ਦੌਰਾਨ ਵੋਟਰਾਂ ਨੇ ਪੋਲਿੰਗ ਪ੍ਰਕਿਰਿਆ ਅਤੇ ਪ੍ਰਬੰਧਾਂ 'ਤੇ ਤਸੱਲੀ ਪ੍ਰਗਟਾਈ।
         ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਅੱਜ ਸਵੇਰੇ 10 ਵਜੇ ਤੱਕ ਵੋਟਿੰਗ ਪ੍ਰਤੀਸ਼ਤ 8.9% ਰਹੀ, ਪੰਚਾਇਤ ਸੰਮਤੀ ਬੁਢਲਾਡਾ ਦੀ 9.10%, ਝੁਨੀਰ 9.72%, ਮਾਨਸਾ 8.58%, ਸਰਦੂਲਗੜ੍ਹ - 8.02% ਰਹੀ। 12 ਵਜੇ ਤੱਕ ਵੋਟਿੰਗ ਪ੍ਰਤੀਸ਼ਤ 21% ਰਹੀ, ਬੁਢਲਾਡਾ 21.22%, ਝੁਨੀਰ 21.68 %, ਮਾਨਸਾ  20.73%, ਸਰਦੂਲਗੜ੍ਹ  19.93 % ਰਹੀ। ਬਾਅਦ ਦੁਪਹਿਰ 02 ਵਜੇ ਤੱਕ 36 ਫ਼ੀਸਦੀ ਵੋਟਿੰਗ ਹੋਈ, ਬੁਢਲਾਡਾ  36.95%, ਝੁਨੀਰ 36.85%, ਮਾਨਸਾ 35.15%, ਸਰਦੂਲਗੜ੍ਹ  34.41% ਵੋਟਿੰਗ ਹੋਈ। ਵੋਟਾਂ ਦੀ ਪ੍ਰਕਿਰਿਆ 4 ਵਜੇ ਤਕ ਜਾਰੀ ਰਹੇਗੀ।
         ਓਨ੍ਹਾਂ ਦੱਸਿਆ ਕਿ ਇਨ੍ਹਾਂ ਵੋਟਾਂ ਲਈ ਜ਼ਿਲ੍ਹੇ ਵਿੱਚ ਕੁੱਲ 547 ਪੋਲਿੰਗ ਬੂਥ ਸਥਾਪਿਤ ਕੀਤੇ ਗਏ। ਪੰਚਾਇਤ ਸੰਮਤੀ ਬੁਢਲਾਡਾ ਵਿਚ 181 ਬੂਥ , ਝੁਨੀਰ ਵਿਚ 121 ਬੂਥ, ਮਾਨਸਾ ਵਿੱਚ 159 ਬੂਥ, ਸਰਦੂਲਗੜ੍ਹ ਵਿਚ 86 ਬੂਥ ਬਣਾਏ ਗਏ।
        ਵੋਟਾਂ ਦੀ ਗਿਣਤੀ 17 ਦਸੰਬਰ (ਬੁੱਧਵਾਰ) ਨੂੰ ਨਿਰਧਾਰਤ ਗਿਣਤੀ ਕੇਂਦਰਾਂ ‘ਤੇ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮਾਨਸਾ ਲਈ ਵੋਟਾਂ ਦੀ ਗਿਣਤੀ ਨਹਿਰੂ ਮੈਮੋਰੀਅਲ ਕਾਲਜ ਮਾਨਸਾ, ਪੰਚਾਇਤ ਸੰਮਤੀ ਝੁਨੀਰ ਲਈ ਵੋਟਾਂ ਦੀ ਗਿਣਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁਨੀਰ, ਪੰਚਾਇਤ ਸੰਮਤੀ ਸਰਦੂਲਗੜ੍ਹ ਲਈ ਵੋਟਾਂ ਦੀ ਗਿਣਤੀ ਸਰਦਾਰ ਬਲਰਾਜ ਸਿੰਘ ਭੂੰਦੜ ਸਰਕਾਰੀ ਮੈਮੋਰੀਅਲ ਕਾਲਜ ਸਰਦੂਲਗੜ੍ਹ, ਪੰਚਾਇਤ ਸੰਮਤੀ ਬੁਢਲਾਡਾ ਲਈ ਵੋਟਾਂ ਦੀ ਗਿਣਤੀ ਕ੍ਰਿਸ਼ਨਾ ਕਾਲਜ ਆਫ ਹਾਇਰ ਐਜੂਕੇਸ਼ਨ ਰੱਲੀ ਵਿੱਚ ਹੋਵੇਗੀ।
         ਜ਼ਿਕਰਯੋਗ ਹੈ ਕਿ ਪੰਚਾਇਤ ਸੰਮਤੀ: ਬਲਾਕ ਬੁਢਲਾਡਾ ਦੇ 25 ਜ਼ੋਨਾਂ ਲਈ 65 ਉਮੀਦਵਾਰ, ਝੁਨੀਰ ਦੇ 21 ਜ਼ੋਨਾਂ ਲਈ 71, ਮਾਨਸਾ ਦੇ 25 ਜ਼ੋਨਾਂ ਲਈ 81 ਅਤੇ ਸਰਦੂਲਗੜ੍ਹ ਦੇ 15 ਜ਼ੋਨਾਂ ਲਈ 39, ਕੁੱਲ 256 ਉਮੀਦਵਾਰ ਚੋਣ ਮੈਦਾਨ 'ਚ ਸਨ। ਜ਼ਿਲ੍ਹਾ ਪ੍ਰੀਸ਼ਦ ਦੇ 11 ਜ਼ੋਨਾਂ ਲਈ ਕੁੱਲ 42 ਉਮੀਦਵਾਰ ਚੋਣ ਮੈਦਾਨ 'ਚ ਸਨ।