Arth Parkash : Latest Hindi News, News in Hindi
ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ, ਰੇਲਵੇ ਦਾ ਦੇਰ ਨਾਲ ਲਿਆ ਦਰੁਸਤ ਫੈਸਲਾ: ਮੀਤ ਹੇਅਰ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ, ਰੇਲਵੇ ਦਾ ਦੇਰ ਨਾਲ ਲਿਆ ਦਰੁਸਤ ਫੈਸਲਾ: ਮੀਤ ਹੇਅਰ
Tuesday, 16 Dec 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ 

 

ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ, ਰੇਲਵੇ ਦਾ ਦੇਰ ਨਾਲ ਲਿਆ ਦਰੁਸਤ ਫੈਸਲਾ: ਮੀਤ ਹੇਅਰ

 

ਲੋਕ ਸਭਾ ਮੈਂਬਰ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ

 

ਬਰਨਾਲਾ ਵਾਸੀਆਂ ਦੀ ਹਾਈ ਸਪੀਡ ਟਰੇਨ ਦੀ ਚਿਰੋਕਣੀ ਮੰਗ ਪੂਰੀ ਹੋਣਾ, ਸਮੁੱਚੇ ਹਲਕੇ ਦੀ ਜਿੱਤ ਕਰਾਰ ਦਿੱਤਾ

 

ਬਰਨਾਲਾ, 17 ਦਸੰਬਰ

ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਨਵੀਂ ਦਿੱਲੀ ਤੋਂ ਫਿਰੋਜ਼ਪੁਰ ਕੈਂਟ ਤੱਕ ਸ਼ੁਰੂ ਹੋਈ ਨਵੀਂ ਵੰਦੇ ਭਾਰਤ ਰੇਲ ਗੱਡੀ ਦਾ ਸਟਾਪੇਜ ਬਰਨਾਲਾ ਵਿਖੇ ਰੱਖਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ “ਦੇਰ ਆਏ, ਦਰੁਸਤ ਆਏ” ਫੈਸਲਾ ਹੈ। 

 

ਮੀਤ ਹੇਅਰ ਨੇ ਇਸ ਫੈਸਲੇ ਲਈ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਰਨਾਲਾ ਵਾਸੀਆਂ ਦੀ ਮੰਗ ਸਵਿਕਾਰ ਕਰਨ ਅਤੇ ਉਨ੍ਹਾਂ ਵੱਲੋਂ ਪਾਰਲੀਮੈਂਟ ਦੇ ਸਰਦ ਰੁੱਤ ਤੱਕ ਦਿੱਤੇ ਸਮੇਂ ਦੌਰਾਨ ਇਹ ਫੈਸਲਾ ਲੈ ਕੇ ਚੰਗਾ ਕੰਮ ਕੀਤਾ। 

 

ਆਪ ਮੈਂਬਰ ਪਾਰਲੀਮੈਂਟ ਨੇ ਕਿਹ ਕਿ ਜਦੋਂ ਵੰਦੇ ਭਾਰਤ ਟਰੇਨ ਸ਼ੁਰੂ ਕੀਤੀ ਗਈ ਤਾਂ ਬਰਨਾਲਾ ਸਟਾਪੇਜ ਨਹੀਂ ਰੱਖਿਆ ਗਿਆ ਸੀ। ਇਸ ਸਬੰਧੀ ਉਹ ਕੇਂਦਰੀ ਮੰਤਰੀ ਨੂੰ ਮਿਲੇ ਸਨ ਅਤੇ ਸੰਸਦ ਦੇ ਸਰਦ ਰੁੱਤ ਤੱਕ ਸਟਾਪੇਜ ਦੀ ਮੰਗ ਰੱਖੀ ਸੀ। ਉਹ ਸੈਸ਼ਨ ਦੌਰਾਨ ਰੋਜ਼ਾਨਾ ਕੇਂਦਰੀ ਮੰਤਰੀਆਂ ਕੋਲ ਲੋਕਤੰਤਰੀ ਤਰੀਕੇ ਨਾਲ ਮੰਗ ਰੱਖਦੇ ਰਹੇ ਜਿਸ ਨੂੰ ਅੱਜ ਬੂਰ ਪਿਆ। ਉਨ੍ਹਾਂ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਦੀਆਂ ਕੋਸ਼ਿਸ਼ਾਂ ਲਈ ਧੰਨਵਾਦ ਕੀਤਾ ਅਤੇ ਬਰਨਾਲਾ ਵਾਸੀਆਂ ਦੇ ਸੰਘਰਸ਼ ਨੂੰ ਸਿਹਰਾ ਬੰਨ੍ਹਿਆ। 

 

ਮੀਤ ਹੇਅਰ ਨੇ ਕਿਹਾ ਕਿ ਬਰਨਾਲਾ ਰੇਲਵੇ ਸਟੇਸ਼ਨ ਉੱਤੇ ਇਸ ਗੱਡੀ ਦੇ ਠਹਿਰ ਨਾਲ ਆਸ-ਪਾਸ ਦੇ ਸੈਂਕੜੇ ਪਿੰਡਾਂ ਅਤੇ ਹੋਰ ਕਸਬਿਆਂ ਨੂੰ ਲਾਭ ਮਿਲੇਗਾ ਤੇ ਉਹ ਕੌਮੀ ਰਾਜਧਾਨੀ ਨਾਲ ਜੁੜਨਗੇ। ਇਸ ਦੇ ਨਾਲ ਹੀ ਬਰਨਾਲਾ ਵਾਸੀਆਂ ਦੀ ਹਾਈ ਸਪੀਡ ਟਰੇਨ ਚਲਾਉਣ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ ਜਿਸ ਸਬੰਧੀ ਉਹ ਪਿਛਲੇ ਡੇਢ ਸਾਲ ਤੋਂ ਨਿਰੰਤਰ ਪਾਰਲੀਮੈਂਟ ਵਿੱਚ ਆਵਾਜ਼ ਉਠਾ ਰਹੇ ਸਨ। 

 

------