
ਕੇਂਦਰੀ ਸੰਚਾਰ ਬਿਊਰੋ ਦੁਆਰਾ ਹਿਮਾਚਲ ਪ੍ਰਦੇਸ਼ ਦੇ ਮੰਡੀ ਵਿੱਚ ਦੋ ਦਿਨਾਂ ਮਲਟੀ-ਮੀਡੀਆ ਪ੍ਰਦਰਸ਼ਨੀ ਦੀ ਸ਼ੁਰੂਆਤ
ਜਾਗਰੂਕਤਾ ਪ੍ਰੋਗਰਾਮਾਂ ਨਾਲ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦੀ ਮਿਲਦੀ ਹੈ ਜਾਣਕਾਰੀ: ਸ਼੍ਰੀ ਐੱਸ.ਐੱਸ. ਕਸ਼ਯਪ, ਡੀਐੱਫਓ
ਮੰਡੀ, 22 ਦਸੰਬਰ, 2025:
ਕੇਂਦਰੀ ਸੰਚਾਰ ਬਿਊਰੋ (ਸੀਬੀਸੀ) ਮੰਡੀ, ਸੂਚਨਾ ਅਤੇ ਪ੍ਰਸਾਰਣ ਮੰਤਰਾਲਾ, ਭਾਰਤ ਸਰਕਾਰ, ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚਚਿਓਟ, ਜ਼ਿਲ੍ਹਾ ਮੰਡੀ ਵਿਖੇ “ਤਿੰਨ ਅਪਰਾਧਿਕ ਕਾਨੂੰਨ”, “ਏਕ ਭਾਰਤ ਸ਼੍ਰੇਸ਼ਠ ਭਾਰਤ”, “ਸਵੱਛ ਭਾਰਤ ਅਭਿਆਨ”, “ਸਿੱਖਿਆ ਦਾ ਅਧਿਕਾਰ,” “ਆਯੁਸ਼ਮਾਨ ਭਾਰਤ ਯੋਜਨਾ, ” “ਸੁਕੰਨਿਆ ਸਮ੍ਰਿੱਧੀ ਯੋਜਨਾ”, “ਬੇਟੀ ਬਚਾਓ ਬੇਟੀ ਪੜ੍ਹਾਓ”, “ਜਲ ਸ਼ਕਤੀ ਅਭਿਆਨ” ਅਤੇ “ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੀਐੱਮਏਵਾਈ)” ਸਮੇਤ ਵੱਖ-ਵੱਖ ਕੇਂਦਰ ਸਪਾਂਸਰਡ ਯੋਜਨਾਵਾਂ ‘ਤੇ ਅਧਾਰਿਤ ਦੋ ਦਿਨਾਂ ਮਲਟੀ-ਮੀਡੀਆ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ।
ਪ੍ਰਦਰਸ਼ਨੀ ਦਾ ਉਦਘਾਟਨ ਸ਼੍ਰੀ ਐੱਸ.ਐੱਸ. ਕਸ਼ਯਪ, ਡੀਐੱਫਓ, ਨਾਚਨ ਨੇ ਮੁੱਖ ਮਹਿਮਾਨ ਵਜੋਂ ਕੀਤਾ। ਇਸ ਮੌਕੇ ‘ਤੇ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹੇ।
ਮੁੱਖ ਮਹਿਮਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਨਾਲ ਦੂਰ-ਦੁਰਾਡੇ ਦੇ ਖੇਤਰਾਂ ਦੇ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦੀ ਜਾਣਕਾਰੀ ਮਿਲਦੀ ਹੈ ਅਤੇ ਉਨ੍ਹਾਂ ਨੂੰ ਇਨ੍ਹਾਂ ਦਾ ਲਾਭ ਲੈਣ ਦੀ ਪ੍ਰੇਰਣਾ ਮਿਲਦੀ ਹੈ। ਪ੍ਰੋਗਰਾਮ ਵਿੱਚ ਵੱਖ-ਵੱਖ ਵਿਭਾਗਾਂ ਦੇ ਸੰਸਾਧਨ ਵਿਅਕਤੀਆਂ ਅਤੇ ਵਿਦਿਆਰਥੀਆਂ ਨੇ ਯੋਜਨਾਵਾਂ ‘ਤੇ ਆਪਣੇ ਵਿਚਾਰ ਸਾਂਝੇ ਕੀਤੇ।
ਸੀਬੀਸੀ ਮੰਡੀ ਦੇ ਨੋਡਲ ਅਧਿਕਾਰੀ ਸ਼੍ਰੀ ਸੁਨੀਲ ਕੁਮਾਰ ਨੇ ਸੁਆਗਤੀ ਭਾਸ਼ਣ ਵਿੱਚ ਕਿਹਾ ਕਿ ਸੀਬੀਸੀ ਦਫ਼ਤਰ ਦੇਸ਼ ਦੇ ਦੂਰ-ਦੁਰਾਡੇ ਖੇਤਰਾਂ ਵਿੱਚ ਪ੍ਰਦਰਸ਼ਨੀ ਅਤੇ ਜਨਤਕ ਸੰਪਰਕ ਗਤੀਵਿਧੀਆਂ ਰਾਹੀਂ ਸਰਕਾਰੀ ਯੋਜਨਾਵਾਂ ਦਾ ਪ੍ਰਚਾਰ-ਪ੍ਰਸਾਰ ਕਰਦਾ ਹੈ। ਪ੍ਰਦਰਸ਼ਨੀ ਵਿੱਚ ਵਿਦਿਆਰਥੀਆਂ ਅਤੇ ਆਮ ਜਨਤਾ ਨੇ ਹਿੱਸਾ ਲਿਆ।
ਪ੍ਰਦਰਸ਼ਨੀ ਦੇ ਪ੍ਰਚਾਰ ਲਈ ਆਈਟੀਆਈ ਚੱਚਯੋਟ ਵਿੱਚ ਇੱਕ ਪੂਰਵ-ਪ੍ਰਚਾਰ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਇੰਜੀ, ਹਿਤੇਸ਼ ਸ਼ਰਮਾ, ਪ੍ਰਿੰਸੀਪਲ, ਆਈਟੀਆਈ ਚੱਚਯੋਟ ਨੇ ਕੀਤੀ। ਨਾਲ ਹੀ ਡਰਾਇੰਗ ਪ੍ਰਤੀਯੋਗਿਤਾ, ਕੁਇਜ਼ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦਾ ਵੀ ਆਯੋਜਨ ਕੀਤਾ ਗਿਆ।