Arth Parkash : Latest Hindi News, News in Hindi
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਓਟ ਕਲੀਨਿਕਾਂ 'ਚ ਨਸ਼ਿਆਂ ਵਿਰੁੱਧ ਲਾਏ ਜਾਗਰੂਕਤਾ ਕੈਂਪ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਓਟ ਕਲੀਨਿਕਾਂ 'ਚ ਨਸ਼ਿਆਂ ਵਿਰੁੱਧ ਲਾਏ ਜਾਗਰੂਕਤਾ ਕੈਂਪ
Monday, 29 Dec 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਓਟ ਕਲੀਨਿਕਾਂ 'ਚ ਨਸ਼ਿਆਂ ਵਿਰੁੱਧ ਲਾਏ ਜਾਗਰੂਕਤਾ ਕੈਂਪ
 
ਲੁਧਿਆਣਾ, 30 ਦਸੰਬਰ (000) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ''ਯੂਥ ਅਗੇਂਸਟ ਡਰੱਗਜ'' ਮੁਹਿੰਮ ਤਹਿਤ ਵੱਖ-ਵੱਖ ਓਟ ਕਲੀਨਿਕਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਏ ਗਏ।

ਇਸ ਤੋਂ ਇਲਾਵਾ ਇਸ ਮੁਹਿੰਮ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰਚਾਰ ਸਮੱਗਰੀ ਵੀ ਵੰਡੀ ਗਈ ਜਿਸ ਵਿੱਚ ਲੋਕਾਂ ਨੂੰ ਇਸ ਮੁਹਿੰਮ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਦੱਸਿਆ।

ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸੁਮਿਤ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਸਮੇਤ ਸਬ-ਡਵੀਜ਼ਨਾਂ ਖੰਨਾ, ਪਾਇਲ, ਸਮਰਾਲਾ ਅਤੇ ਜਗਰਾਓਂ ਦੇ ਵੱਖ-ਵੱਖ ਸਕੂਲਾਂ/ਕਾਲਜ਼ਾਂ ਅਤੇ ਹੋਰ ਜਨਤਕ ਥਾਵਾਂ 'ਤੇ ਪੈਨਲ ਐਡਵੋਕੇਟਾਂ, ਪੈਰਾ ਲੀਗਲ ਵਲੰਟੀਅਰਾਂ ਦੁਆਰਾ ਨੌਜਵਾਨ ਪੀੜ੍ਹੀ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਇਆ ਜਾ ਸਕੇ।

ਸਕੱਤਰ ਸੱਭਰਵਾਲ ਨੇ ਇਹ ਵੀ ਦੱਸਿਆ ਕਿ ਕਿਸ ਤਰ੍ਹਾਂ ਕਾਲਜ਼ਾਂ ਦੇ ਵਿਦਿਆਰਥੀ ਆਪਣੇ ਸਾਥੀਆਂ ਨੂੰ ਪ੍ਰੇਰਿਤ ਕਰਕੇ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਕੇ ਦੇਸ਼ ਦੇ ਭਵਿੱਖ ਨੂੰ ਬਚਾ ਸਕਦੇ ਹਨ। ਉਨ੍ਹਾਂ ਮੁਹਿੰਮ ਤਹਿਤ ਜਾਰੀ ਕੀਤੇ ਟੋਲ ਫ੍ਰੀ ਨੰਬਰ 15100 ਬਾਰੇ ਵੀ ਬੱਚਿਆਂ ਨੂੰ ਜਾਣੂ ਕਰਵਾਇਆ ਗਿਆ।

ਉਨ੍ਹਾਂ ਦੁਹਰਾਇਆ ਕਿ ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਅਤੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ 06 ਦਸੰਬਰ, 2025 ਨੂੰ ''ਨਸ਼ਿਆਂ ਵਿਰੁੱਧ ਨੌਜਵਾਨ'' ਮੁਹਿੰਮ ਦਾ ਜ਼ਿਲ੍ਹਾ ਪੱਧਰੀ ਆਗਾਜ਼ ਕੀਤਾ ਜਾ ਚੁੱਕਾ ਹੈ ਜੋਕਿ 06 ਜਨਵਰੀ, 2026 ਤੱਕ ਜਾਰੀ ਰਹੇਗੀ।

--------