Arth Parkash : Latest Hindi News, News in Hindi
ਮਾਤਾ ਗੁੱਜਰੀ ਜੀ ਤੇ ਚਾਰ ਸਾਹਿਬਜਾਦਿਆਂ ਦੀ ਯਾਦ 'ਚ ਧਾਰਮਿਕ ਪ੍ਰੀਖਿਆ ਕਰਵਾਈ ਮਾਤਾ ਗੁੱਜਰੀ ਜੀ ਤੇ ਚਾਰ ਸਾਹਿਬਜਾਦਿਆਂ ਦੀ ਯਾਦ 'ਚ ਧਾਰਮਿਕ ਪ੍ਰੀਖਿਆ ਕਰਵਾਈ
Wednesday, 31 Dec 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਮਾਤਾ ਗੁੱਜਰੀ ਜੀ ਤੇ ਚਾਰ ਸਾਹਿਬਜਾਦਿਆਂ ਦੀ ਯਾਦ 'ਚ ਧਾਰਮਿਕ ਪ੍ਰੀਖਿਆ ਕਰਵਾਈ
409 ਬੱਚਿਆਂ ਨੇ ਲਿਆ ਪ੍ਰੀਖਿਆ 'ਚ ਭਾਗ

ਲਾਲੜੂ,01 ਜਨਵਰੀ(ਜਸਬੀਰ ਸਿੰਘ)

ਮਾਤਾ ਗੁੱਜਰੀ ਜੀ ਤੇ ਚਾਰ ਸਾਹਿਬਜਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਗੁਰੂ ਮਾਨਿਓ ਗ੍ਰੰਥ ਨਿਸ਼ਕਾਮ ਸੇਵਾ ਸੁਸਾਇਟੀ ਲਾਲੜੂ ਵੱਲੋਂ ਸਥਾਨਕ ਜਸ਼ਨ ਪੈਲੇਸ ਵਿਖੇ ਧਾਰਮਿਕ ਪ੍ਰੀਖਿਆ ਕਰਵਾਈ ਗਈ, ਜਿਸ ਵਿੱਚ ਪਹਿਲੀ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੇ 409 ਬੱਚਿਆਂ ਨੇ ਹਿੱਸਾ ਲਿਆ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਕੁਲਦੀਪ ਸਿੰਘ ਸਰਸੀਣੀ ਨੇ ਕਿਹਾ ਕਿ ਇਹ ਉਨ੍ਹਾਂ ਦੀ ਸੁਸਾਇਟੀ ਵੱਲੋਂ ਨੌਜਵਾਨ ਪੀੜੀ ਨੂੰ ਸਿੱਖੀ ਨਾਲ ਜੋੜਨ ਦਾ ਇਕ ਉਪਰਾਲਾ ਹੈ, ਜਿਸ ਦੇ ਨਾਲ ਬੱਚੇ-ਬੱਚੀਆਂ ਗੁਰਬਾਣੀ ਤੇ ਗੁਰੂ ਇਤਿਹਾਸ ਨਾਲ ਜੁੜ ਸਕਣ ।ਉਨ੍ਹਾਂ ਕਿਹਾ ਕਿ ਸੁਸਾਇਟੀ ਵੱਲੋਂ ਪਹਿਲਾਂ ਵੀ ਇਲਾਕੇ ਵਿੱਚ ਧਾਰਮਿਕ ਪ੍ਰੋਗਰਾਮ ਕਰਵਾਏ ਗਏ ਹਨ । ਉਨ੍ਹਾਂ ਕਿਹਾ ਕਿ ਸੁਸਾਇਟੀ ਵੱਲੋਂ ਧਾਰਮਿਕ ਪ੍ਰੀਖਿਆ ਲਈ ਗਈ ਹੈ, ਜਿਸ ਵਿੱਚ ਇਲਾਕੇ ਦੇ ਪ੍ਰੀਖਿਆ ਦੇਣ ਆਏ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਵੱਡਾ ਉਤਸ਼ਾਹ ਸੀ। ਸਮਾਗਮ ਦੇ ਅੰਤ ਵਿੱਚ ਪਹਿਲੀ ਜਮਾਤ ਤੋਂ 7ਵੀਂ ਜਮਾਤ (ਪਹਿਲੇ ਦਰਜੇ) ਵਿੱਚ ਭਾਗ ਲੈਣ ਵਾਲੇ ਬੱਚਿਆਂ ਵਿੱਚ ਹਰਸਿਰਤ ਕੌਰ ਪੁੱਤਰੀ ਹੈਪੀ ਸਿੰਘ ਤੇ ਖੁਸ਼ਪ੍ਰੀਤ ਕੌਰ ਪੁੱਤਰੀ ਹਰਵਿੰਦਰ ਸਿੰਘ ਨੇ ਪਹਿਲਾ, ਹਰਸਿਮਨਤ ਕੌਰ ਪੁੱਤਰੀ ਬਲਵਿੰਦਰ ਸਿੰਘ ਤੇ ਗੁਰਪਨ ਕੌਰ ਪੁੱਤਰੀ ਅਮਨਪ੍ਰੀਤ ਸਿੰਘ ਨੇ ਦੂਜਾ ਅਤੇ ਜਸਨ ਸਿੰਘ ਪੁੱਤਰ ਜਸਵੀਰ ਸਿੰਘ ਨੇ ਪਹਿਲਾ, ਜਸਕਰਨ ਸਿੰਘ ਪੁੱਤਰ ਪਰਵਿੰਦਰ ਸਿੰਘ , ਮਨਦੀਪ ਕੌਰ ਪੁੱਤਰੀ ਗੁਰਮੁੱਖ ਸਿੰਘ, ਗੁਰਲੀਨ ਕੌਰ ਪੁੱਤਰੀ ਸਤਨਾਮ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ, ਜਦਕਿ 8ਵੀਂ ਜਮਾਤ ਤੋਂ ਲੈ ਕੇ 12ਵੀਂ ਜਮਾਤ ਤੱਕ( ਦੂਜੇ ਦਰਜੇ) ਦੇ ਬੱਚਿਆਂ ਵਿੱਚ ਸਿਮਰਜੋਤ ਕੌਰ ਪੁੱਤਰੀ ਬਲਵੀਰ ਸਿੰਘ ਨੇ ਪਹਿਲਾ, ਅਨਮੋਲਜੋਤ ਕੌਰ ਪੁੱਤਰੀ ਬਲਕਾਰ ਸਿੰਘ ਅਤੇ ਅਦਿਤੀ ਪੁੱਤਰੀ ਡਿੰਪਲ ਕੁਮਾਰ ਨੇ ਤੀਜਾ ਸਥਾਨ ਹਾਸਿਲ ਕੀਤਾ। ਪਹਿਲੇ ਗਰੁੱਪ ਵਿੱਚ ਸੁੰਦਰ ਲਿਖਾਈ ਵਿੱਚ ਨਵਨੀਤ ਕੌਰ ਪੁੱਤਰੀ ਅਮਰਜੀਤ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ, ਜਦਕਿ ਦੂਜੇ ਗਰੁੱਪ ਵਿੱਚ ਅੰਜਲੀ ਦੇਵੀ ਪੁੱਤਰੀ ਰਾਮ ਆਸਰਾ ਨੇ ਪਹਿਲਾ ਸਥਾਨ ਹਾਸਿਲ ਕੀਤਾ , ਜਿਨ੍ਹਾਂ ਨੂੰ ਸਰਟੀਫਿਕੇਟ ਅਤੇ ਮਾਤਾ ਗੁਜ਼ਰੀ ਕੌਰ ਤੇ ਚਾਰ ਸਾਹਿਬਜਾਦਿਆਂ ਦੀ ਤਸ਼ਵੀਰ ਭੇਂਟ ਕੀਤੀ ਗਈ। ਪ੍ਰੀਖਿਆ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਤਮਗੇ ਤੇ ਸਰਟੀਫਿਕੇਟ ਭੇਟ ਕੀਤੇ। ਇਸ ਮੌਕੇ ਪ੍ਰੀਖਿਆ ਲੈਣ ਪੁੱਜੇ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ ਅਤੇ ਨਿਊ ਸ਼ਿਵਾਲਿਕ ਸਕੂਲ ਡੈਹਰ ਦੇ ਅਧਿਆਪਕਾਂ ਨੂੰ ਸੁਸਾਇਟੀ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਮਨਪ੍ਰੀਤ ਸਿੰਘ ਤੇ ਕਰਮ ਸਿੰਘ ਅਤੇ ਵੱਖ- ਵੱਖ ਸੰਸਥਾਵਾਂ ਦੇ ਅਹੁਦੇਦਾਰਾਂ ਸਮੇਤ ਸੁਸਾਇਟੀ ਮੈਂਬਰ ਬਖਸੀਸ਼ ਸਿੰਘ ਭੱਟੀ, ਅਮਰਜੀਤ ਸਿੰਘ ਧਰਮਗੜ੍ਹ, ਸ਼ੇਰ ਸਿੰਘ ਸੈਕਟਰੀ ਦੱਪਰ, ਸੁਖਵਿੰਦਰ ਸਿੰਘ ਡੈਹਰ, ਜਸਵਿੰਦਰ ਸਿੰਘ ਝਾਰਮੜੀ, ਗੁਰਪਾਲ ਸਿੰਘ ਦੱਪਰ, ਹਰਕੇਸ਼ ਸਿੰਘ ਮਲਕਪੁਰ, ਹਰਮੇਸ਼ ਸਿੰਘ ਸਰਦਾਰਪੁਰਾ ਤੇ ਹਰਪ੍ਰੀਤ ਸਿੰਘ ਡੈਹਰ ਸਮੇਤ ਵੱਖ-ਵੱਖ ਪਿੰਡਾਂ ਤੋਂ ਸੰਗਤ ਹਾਜ਼ਰ ਸੀ।