Arth Parkash : Latest Hindi News, News in Hindi
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ 'ਚ ਨਸ਼ਿਆਂ ਵਿਰੋਧੀ ਜਾਗਰੂਕਤਾ ਕੈਂਪ ਲਗਾਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ 'ਚ ਨਸ਼ਿਆਂ ਵਿਰੋਧੀ ਜਾਗਰੂਕਤਾ ਕੈਂਪ ਲਗਾਏ
Thursday, 01 Jan 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਲੁਧਿਆਣਾ

 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ 'ਚ ਨਸ਼ਿਆਂ ਵਿਰੋਧੀ ਜਾਗਰੂਕਤਾ ਕੈਂਪ ਲਗਾਏ

 

ਲੁਧਿਆਣਾ, 02 ਜਨਵਰੀ (2026) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਵਿਖੇ ਨਸ਼ਿਆਂ ਵਿਰੋਧੀ ਜਾਗਰੂਕਤਾ ਕੈਂਪ ਲਗਾਏ ਗਏ ਜਿੱਥੇ ਨਸ਼ੇ ਦੇ ਮਾੜੇ ਪ੍ਰਭਾਵ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

 

ਇਸ ਤੋਂ ਇਲਾਵਾ ''ਯੂਥ ਅਗੇਂਸਟ ਡਰੱਗਜ'' ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਦੀਆਂ ਸਬ-ਡਵੀਜ਼ਨਾਂ ਖੰਨਾ, ਪਾਇਲ, ਜਗਰਾਓਂ ਅਤੇ ਸਮਰਾਲਾ ਦੇ ਵੱਖ-ਵੱਖ ਖੇਤਰਾਂ ਵਿੱਚ ਜਾ ਕੇ ਜਾਗਰੂਕਤਾ ਕੈਂਪ ਦੇ ਨਾਲ-ਨਾਲ ਲੋਕਾਂ ਨੂੰ ਨਸ਼ਿਆਂ ਵਿਰੁੱਧ ਪ੍ਰਚਾਰ ਸਮੱਗਰੀ ਵੰਡੀ ਗਈ।

 

ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸੁਮਿਤ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਸਮੇਤ ਸਬ-ਡਵੀਜ਼ਨਾਂ ਖੰਨਾ, ਪਾਇਲ, ਸਮਰਾਲਾ ਅਤੇ ਜਗਰਾਓਂ ਦੇ ਵੱਖ-ਵੱਖ ਨਸ਼ਾ ਛੁਡਾਊ ਕੇਂਦਰਾਂ, ਓਟ ਕਲੀਨਿਕਾਂ ਵਿੱਚ ਪੈਨਲ ਐਡਵੋਕੇਟਾਂ, ਪੈਰਾ ਲੀਗਲ ਵਲੰਟੀਅਰਾਂ ਦੁਆਰਾ ਨੌਜਵਾਨ ਪੀੜ੍ਹੀ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਵਿਖੇ ਨਸ਼ਿਆਂ ਵਿਰੋਧੀ ਜਾਗਰੂਕਤਾ ਕੈਂਪ ਲਗਾਏ ਗਏ। ਇਸ ਤੋਂ ਇਲਾਵਾ ਮੁਹਿੰਮ ਤਹਿਤ ਜਾਰੀ ਕੀਤੇ ਟੋਲ ਫ੍ਰੀ ਨੰਬਰ 15100 ਬਾਰੇ ਵੀ ਲੋਕਾਂ ਨੂੰ ਜਾਣੂ ਕਰਵਾਇਆ ਗਿਆ। 

 

ਉਨ੍ਹਾਂ ਦੱਸਿਆ ਕਿ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਅਗਵਾਈ ਵਿੱਚ ਵੱਖ-ਵੱਖ ਸਕੂਲਾਂ/ਕਾਲਜ਼ਾਂ ਵਿੱਚ ਜਾ ਕੇ ਵਕੀਲਾਂ, ਪੈਰਾ ਲੀਗਲ ਵਲੰਟੀਅਰਾਂ, ਪੈਨਲ ਵਕੀਲਾਂ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸਕੂਲਾਂ ਕਾਲਜ਼ਾਂ ਵਿੱਚ ਜਾਗਰੂਕਤਾ ਰੈਲੀਆਂ ਕੱਢੀਆਂ ਜਾ ਰਹੀਆਂ ਹਨ, ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ ਤੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਇਆ ਜਾ ਸਕੇ।

 

ਉਨ੍ਹਾਂ ਦੁਹਰਾਇਆ ਕਿ ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਅਤੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ 06 ਦਸੰਬਰ, 2025 ਨੂੰ ''ਨਸ਼ਿਆਂ ਵਿਰੁੱਧ ਨੌਜਵਾਨ'' ਮੁਹਿੰਮ ਦਾ ਜ਼ਿਲ੍ਹਾ ਪੱਧਰੀ ਆਗਾਜ਼ ਕੀਤਾ ਜਾ ਚੁੱਕਾ ਹੈ ਜੋਕਿ 06 ਜਨਵਰੀ, 2026 ਤੱਕ ਜਾਰੀ ਰਹੇਗੀ।