
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਬਠਿੰਡਾ
ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ
ਬਠਿੰਡਾ, 2 ਜਨਵਰੀ : ਨਵੇਂ ਸਾਲ ਦੀ ਆਮਦ ਦੇ ਮੱਦੇਨਜ਼ਰ ਹਰ ਸਾਲ ਦੀ ਤਰ੍ਹਾਂ ਸਥਾਨਕ ਦਫਤਰ ਕਾਰਜਕਾਰੀ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰਬਰ 3 ਦੇ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਬੜੀ ਸ਼ਰਧਾ ਅਤੇ ਭਾਵਨਾ ਨਾਲ ਕਰਵਾਇਆ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀਮਤੀ ਪੂਨਮ ਸਿੰਘ, ਡਿਪਟੀ ਮੇਅਰ ਨਗਰ ਨਿਗਮ ਸ੍ਰੀ ਐਸ.ਕੇ.ਜੈਨ, ਅਮਿਤ ਕੁਮਾਰ, ਕਾਰਜਕਾਰੀ ਇੰਜੀਨੀਅਰ, ਸ੍ਰੀ ਜਗਦੀਪ ਸਿੰਘ, ਉਪ ਮੰਡਲ ਇੰਜੀਨੀਅਰ ਅਤੇ ਸ੍ਰੀ ਹਰਿੰਦਰ ਸਿੰਘ, ਉਪ ਮੰਡਲ ਇੰਜੀਨੀਅਰ ਵੱਲੋਂ ਗੁਰੂ ਸਾਹਿਬ ਦੇ ਚਰਨਾਂ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਵਿੱਚ ਸ਼ਿਰਕਤ ਕੀਤੀ ਗਈ।
ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੌਰਾਨ ਦਫਤਰ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ, ਵੱਖ-ਵੱਖ ਦਫ਼ਤਰਾਂ ਦੇ ਸਟਾਫ਼ ਆਦਿ ਤੋਂ ਇਲਾਵਾ ਆਮ ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ। ਦਫ਼ਤਰ ਵੱਲੋਂ ਹਰ ਸਾਲ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਬੜੀ ਸ਼ਰਧਾ ਤੇ ਭਾਵਨਾ ਨਾਲ ਕਰਵਾਇਆ ਜਾਂਦਾ ਹੈ ਅਤੇ ਇਸ ਸਾਲ ਲਗਾਤਾਰ 6ਵਾਂ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਹੈ।
ਹਾਜ਼ਰੀਨ ਮਹਿਮਾਨਾਂ ਵੱਲੋਂ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਗਿਆ ਕਿ ਇਸ ਤਰ੍ਹਾਂ ਦੇ ਧਾਰਮਿਕ ਅਤੇ ਆਤਮਿਕ ਸਮਾਗਮ ਦਫਤਰੀ ਮਾਹੌਲ ਵਿੱਚ ਸਹਿਯੋਗ, ਸਾਂਝ ਅਤੇ ਸਕਾਰਾਤਮਕਤਾ ਨੂੰ ਮਜ਼ਬੂਤ ਕਰਦੇ ਹਨ, ਜਿਸ ਦਾ ਲਾਭ ਆਮ ਲੋਕਾਂ ਨੂੰ ਮਿਲਣ ਵਾਲੀਆਂ ਸੇਵਾਵਾਂ ਵਿੱਚ ਵੀ ਨਜ਼ਰ ਆਉਂਦਾ ਹੈ।
ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਰਾਗੀ ਸਿੰਘਾਂ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ, ਜੋ ਕਿ ਹਾਜ਼ਰੀਨ ਸੰਗਤਾਂ ਵੱਲੋਂ ਬੜੇ ਸ਼ਾਤ ਤਰੀਕੇ ਨਾਲ ਸੁਣਿਆ ਗਿਆ। ਇਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।