Arth Parkash : Latest Hindi News, News in Hindi
*ਜ਼ਿਲ੍ਹਾ ਸੰਗਰੂਰ ਵਿੱਚ ਪ੍ਰੇਗਾਬਾਲੀਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ 'ਤੇ ਮੁਕੰਮਲ ਪਾਬੰਦੀ* *ਜ਼ਿਲ੍ਹਾ ਸੰਗਰੂਰ ਵਿੱਚ ਪ੍ਰੇਗਾਬਾਲੀਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ 'ਤੇ ਮੁਕੰਮਲ ਪਾਬੰਦੀ*
Monday, 05 Jan 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

*ਜ਼ਿਲ੍ਹਾ ਸੰਗਰੂਰ ਵਿੱਚ ਪ੍ਰੇਗਾਬਾਲੀਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ 'ਤੇ ਮੁਕੰਮਲ ਪਾਬੰਦੀ*

ਸੰਗਰੂਰ, 06 ਜਨਵਰੀ:

ਵਧੀਕ ਜ਼ਿਲ੍ਹਾ ਮੈਜਿਸਟਰੇਟ, ਸੰਗਰੂਰ, ਅੰਕੁਰ ਮਹਿੰਦਰੂ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ.ਐਨ.ਐਸ.ਐਸ.), 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸੰਗਰੂਰ ਵਿੱਚ ਪ੍ਰੇਗਾਬਾਲੀਨ 75 ਐਮ.ਜੀ. (Pregaballin 75 mg) ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ਉਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ 'ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ।

ਹੁਕਮਾਂ ਵਿੱਚ ਦਰਜ ਹੈ ਕਿ ਸਿਵਲ ਸਰਜਨ ਵੱਲੋਂ ਆਪਣੇ ਪੱਤਰ ਰਾਹੀਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਪ੍ਰੇਗਾਬਾਲੀਨ ਕੰਟੇਨਿੰਗ 300 ਐਮ.ਜੀ. (Pregaballin containing 300 mg) ਕੈਪਸੂਲ ਦੀ ਆਮ ਲੋਕਾਂ ਵੱਲੋਂ ਗਲਤ ਵਰਤੋਂ ਕੀਤੀ ਜਾ ਰਹੀ ਹੈ ਅਤੇ ਕਈ ਲੋਕਾਂ ਵੱਲੋਂ ਇਸ (ਸਿਗਨੇਚਰ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ) ਨੂੰ ਨਸ਼ੇ ਦੇ ਤੌਰ 'ਤੇ ਵਰਤਿਆ ਜਾ ਰਿਹਾ ਹੈ।

ਸਿਵਲ ਸਰਜਨ ਵੱਲੋਂ ਜ਼ਿਲ੍ਹਾ ਸੰਗਰੂਰ ਵਿੱਚ ਇਸ ਦੀ ਵਿਕਰੀ ਉਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹ ਪਾਬੰਦੀ ਹੁਕਮ 05 ਮਾਰਚ 2026 ਤਕ ਲਾਗੂ ਰਹਿਣਗੇ।