Arth Parkash : Latest Hindi News, News in Hindi
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਰੀਵਿਊ ਕੀਤਾ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਰੀਵਿਊ ਕੀਤਾ
Monday, 05 Jan 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਰੀਵਿਊ ਕੀਤਾ

ਅਧਿਕਾਰੀਆਂ ਨੂੰ ਸਾਰੇ ਵਿਕਾਸ ਕਾਰਜ ਤਹਿ ਸਮੇਂ ਅੰਦਰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ

ਅਧਿਕਾਰੀ ਚੱਲ ਰਹੇ ਵਿਕਾਸ ਕਾਰਜਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਕੇ ਕੰਮ ਦੀ ਗੁਣਵਤਾ ਨੂੰ ਯਕੀਨੀ ਬਣਾਉਣ - ਡਿਪਟੀ ਕਮਿਸ਼ਨਰ

ਤਰਨ ਤਾਰਨ, 6 ਜਨਵਰੀ (             ) - ਡਿਪਟੀ ਕਮਿਸ਼ਨਰ ਤਰਨ ਤਾਰਨ, ਸ੍ਰੀ ਰਾਹੁਲ, ਆਈ.ਏ.ਐੱਸ. ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਤਹਿ ਸਮੇਂ ਅੰਦਰ ਮੁਕੰਮਲ ਕਰਨ ਤਾਂ ਜੋ ਇਨ੍ਹਾਂ ਵਿਕਾਸ ਕਾਰਜਾਂ ਦਾ ਲਾਭ ਤੇ ਸਹੂਲਤ ਲੋਕਾਂ ਨੂੰ ਮਿਲ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਸਾਲ 2026 ਨੂੰ ਵਿਕਾਸ ਵਰ੍ਹੇ ਵਜੋਂ ਮਨਾਇਆ ਜਾਵੇਗਾ।

ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਰੀਵਿਊ ਕਰ ਰਹੇ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਤਰਨ ਤਾਰਨ ਵਿੱਚ 62 ਪੰਚਾਇਤ ਘਰਾਂ ਦੀ ਉਸਾਰੀ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿੱਚੋਂ ਇੱਕ ਪੰਚਾਇਤ ਘਰ ਮੁਕੰਮਲ ਹੋ ਗਿਆ ਹੈ, ਜਦਕਿ 44 ਪੰਚਾਇਤ ਘਰਾਂ ਦੀ ਉਸਾਰੀ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਗਤੀ ਅਧੀਨ ਕੰਮਾਂ ਨੂੰ ਜਲਦ ਮੁਕੰਮਲ ਕੀਤਾ ਜਾਵੇ ਅਤੇ ਜਿਹੜੇ 17 ਪੰਚਾਇਤ ਘਰਾਂ ਦੀ ਉਸਾਰੀ ਲਈ ਕੁਝ ਤਕਨੀਕੀ ਅੜਚਨਾਂ ਹਨ ਉਨ੍ਹਾਂ ਨੂੰ ਦੂਰ ਕਰਕੇ ਉਨ੍ਹਾਂ ਦੀ ਉਸਾਰੀ ਵੀ ਜਲਦ ਸ਼ੁਰੂ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 57 ਹੈੱਲਥ ਐਂਡ ਵੈੱਲਨੈੱਸ ਸੈਂਟਰ ਬਣਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 12 ਦਾ ਕੰਮ ਮੁਕੰਮਲ ਹੋ ਗਿਆ ਹੈ ਜਦਕਿ ਰਹਿੰਦੇ ਸੈਂਟਰਾਂ ਦਾ ਕੰਮ ਵੀ ਜਲਦੀ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ 138 ਖੇਡ ਮੈਦਾਨਾਂ ਨੂੰ ਅਪਗਰੇਡ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਰਚ ਮਹੀਨੇ ਤੱਕ ਇਨ੍ਹਾਂ ਸਾਰੇ ਖੇਡ ਮੈਦਾਨਾਂ ਨੂੰ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵੱਲੋਂ ਪਿੰਡ ਸਭਰਾ ਵਿਖੇ ਸਪੋਰਟਸ ਨਰਸਰੀ ਬਣਾਈ ਜਾ ਰਹੀ ਹੈ ਜਿਸਦਾ 60 ਫ਼ੀਸਦੀ ਕੰਮ ਮੁਕੰਮਲ ਹੋ ਗਿਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਰਹਿੰਦੇ ਕੰਮ ਨੂੰ ਵੀ ਜਲਦ ਮੁਕੰਮਲ ਕੀਤਾ ਜਾਵੇ।

ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਲੋਕ ਨਿਰਮਾਣ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਵੱਲੋਂ ਸੜਕਾਂ ਨੂੰ ਅਪਗਰੇਡੇਸ਼ਨ ਕਰਨ ਦੇ ਪ੍ਰੋਜੈਕਟਾਂ ਤੇ ਹੋਰ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਵੀ ਲਿਆ ਗਿਆ। ਉਨ੍ਹਾਂ ਕਿਹਾ ਕਿ ਇਹ ਸਾਰੇ ਵਿਕਾਸ ਪ੍ਰੋਜੈਕਟ ਵੀ ਤਹਿ ਸਮੇਂ ਅੰਦਰ ਮੁਕੰਮਲ ਕੀਤੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਅਤੇ ਕੰਮ ਦੀ ਗੁਣਵਤਾ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਮੁਕੰਮਲ ਹੋਏ ਕੰਮਾਂ ਦੇ ਵਰਤੋਂ ਸਰਟੀਫਿਕੇਟ ਵੀ ਬਿਨ੍ਹਾਂ ਕਿਸੇ ਦੇਰੀ ਜਮ੍ਹਾਂ ਕਰਵਾਏ ਜਾਣ।

ਬਾਗਬਾਨੀ ਵਿਭਾਗ ਦੀ ਪ੍ਰਗਤੀ ਦਾ ਰੀਵਿਊ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਡਿਪਟੀ ਡਾਇਰੈਕਟਰ ਬਾਗਬਾਨੀ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਵਿੱਚ ਬਾਗਬਾਨੀ ਹੇਠ ਰਕਬੇ ਨੂੰ ਵਧਾਇਆ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਬਾਗਬਾਨੀ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਸਬਸਿੱਡੀਆਂ ਤੋਂ ਜਾਣੂ ਕਰਵਾਇਆ ਜਾਵੇ ਤਾਂ ਜੋ ਕਿਸਾਨ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਨਿਕਲ ਕੇ ਆਪਣੇ ਰਕਬੇ ਨੂੰ ਬਾਗਾਂ ਦੇ ਹੇਠ ਲਿਆਉਣ। ਇਸ ਮੌਕੇ ਉਨ੍ਹਾਂ ਮੱਛੀ ਪਾਲਣ ਵਿਭਾਗ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੱਛੀ ਪਾਲਣ ਦੇ ਕਿੱਤੇ ਨਾਲ ਜੋੜਨ ਲਈ ਵਿਸ਼ੇਸ਼ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੰਚਾਇਤਾਂ ਛੱਪੜਾਂ ਨੂੰ ਵੀ ਮੱਛੀ ਪਾਲਣ ਲਈ ਵਿਕਸਤ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਵੱਲੋਂ ਹੋਰ ਵਿਭਾਗਾਂ ਦੇ ਚੱਲ ਰਹੇ ਵਿਕਾਸ ਕਾਰਜਾਂ ਅਤੇ ਸਰਕਾਰ ਦੀਆਂ ਚੱਲ ਰਹੀਆਂ ਸਕੀਮਾਂ ਨੂੰ ਲਾਗੂ ਕੀਤੇ ਜਾਣ ਦਾ ਰੀਵਿਊ ਵੀ ਕੀਤਾ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ. ਰਾਜਦੀਪ ਸਿੰਘ ਬਰਾੜ, ਆਈ.ਏ.ਐੱਸ., ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਜੀਵ ਕੁਮਾਰ, ਐੱਸ.ਡੀ.ਐੱਮ. ਭਿੱਖੀਵਿੰਡ/ਪੱਟੀ ਸ. ਸਿਮਰਨਜੀਤ ਸਿੰਘ, ਐੱਸ.ਡੀ.ਐੱਮ. ਖਡੂਰ ਸਾਹਿਬ ਸ੍ਰੀ ਸੰਜੀਵ ਸ਼ਰਮਾ, ਡੀ.ਡੀ.ਪੀ.ਓ. ਸ. ਪਿਆਰ ਸਿੰਘ ਖ਼ਾਲਸਾ, ਡਿਪਟੀ ਈ.ਐੱਸ.ਏ. ਡਾ. ਅਮਨਦੀਪ ਸਿੰਘ  ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

-------------------