Arth Parkash : Latest Hindi News, News in Hindi
ਜੜੋਤ 'ਚ ਭਾਜਪਾ ਨੂੰ ਮਿਲੀ ਵੱਡੀ ਮਜ਼ਬੂਤੀ; ਵੱਡੀ ਗਿਣਤੀ ਪਿੰਡ ਵਾਸੀਆਂ ਨੇ ਫੜਿਆ ਭਾਜਪਾ ਦਾ ਪੱਲਾ ਜੜੋਤ 'ਚ ਭਾਜਪਾ ਨੂੰ ਮਿਲੀ ਵੱਡੀ ਮਜ਼ਬੂਤੀ; ਵੱਡੀ ਗਿਣਤੀ ਪਿੰਡ ਵਾਸੀਆਂ ਨੇ ਫੜਿਆ ਭਾਜਪਾ ਦਾ ਪੱਲਾ
Saturday, 10 Jan 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਜੜੋਤ 'ਚ ਭਾਜਪਾ ਨੂੰ ਮਿਲੀ ਵੱਡੀ ਮਜ਼ਬੂਤੀ; ਵੱਡੀ ਗਿਣਤੀ ਪਿੰਡ ਵਾਸੀਆਂ ਨੇ ਫੜਿਆ ਭਾਜਪਾ ਦਾ ਪੱਲਾ

ਲੋਕ ਹੁਣ ਭਾਜਪਾ ਨੂੰ ਭਰੋਸੇਯੋਗ ਬਦਲ ਵਜੋਂ ਦੇਖ ਰਹੇ ਹਨ-ਗੁਰਦਰਸ਼ਨ ਸੈਣੀ

ਲਾਲੜੂ/11 ਜਨਵਰੀ (ਜਸਬੀਰ ਸਿੰਘ)

ਹਲਕਾ ਡੇਰਾਬਸੀ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਪਰਿਵਾਰ ਉਸ ਸਮੇਂ ਹੋਰ ਮਜ਼ਬੂਤ ਹੋ ਗਿਆ ਜਦੋਂ ਲਾਲੜੂ ਸਰਕਲ ਦੇ ਵੱਡੇ ਪਿੰਡ ਜੜੋਤ ਤੋਂ ਵੱਡੀ ਗਿਣਤੀ ਪਿੰਡ ਵਾਸੀਆਂ ਨੇ ਪਾਰਟੀ ਦੀਆਂ ਨੀਤੀਆਂ 'ਤੇ ਭਰੋਸਾ ਜਤਾਉਂਦਿਆਂ ਭਾਜਪਾ ਦਾ ਪੱਲਾ ਫੜ ਲਿਆ, ਜਿਨ੍ਹਾਂ ਵਿਚ ਵੱਡੀ ਗਿਣਤੀ ਔਰਤਾਂ ਵੀ ਸ਼ਾਮਿਲ ਸਨ। ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਸ ਗੁਰਦਰਸ਼ਨ ਸਿੰਘ ਸੈਣੀ ਨੇ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਨਿੱਘਾ ਸਵਾਗਤ ਕੀਤਾ।

      ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਮੁੱਖ ਤੌਰ 'ਤੇ ਸ਼ਾਮਲ ਹਨ ਅਰਸਦੀਪ ਸਿੰਘ, ਰਣਜੀਤ ਸਿੰਘ, ਕਰਨੈਲ ਸਿੰਘ, ਲਖਵੀਰ ਸਿੰਘ, ਅਰਸਪ੍ਰੀਤ, ਵਰਿੰਦਰ ਸਿੰਘ, ਸੁਖਜੀਤ ਸਿੰਘ, ਦਲਬੀਰ ਸਿੰਘ, ਜਰਨੈਲ ਸਿੰਘ, ਗੁਰਪ੍ਰੀਤ ਸਿੰਘ, ਜੱਸੀ, ਰਵੀ ਕੁਮਾਰ, ਸਤੀਸ਼ ਕੁਮਾਰ, ਅਮਨ ਕੁਮਾਰ।

         ਗੁਰਦਰਸ਼ਨ ਸਿੰਘ ਸੈਣੀ ਨੇ ਇਨ੍ਹਾਂ ਸਾਰੇ ਆਗੂਆਂ ਨੂੰ ਪਾਰਟੀ ਦਾ ਸਿਰੋਪਾ ਪਾ ਕੇ ਭਾਜਪਾ ਪਰਿਵਾਰ ਵਿੱਚ ਰਸਮੀ ਤੌਰ 'ਤੇ ਸ਼ਾਮਿਲ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਪਿਛਲੀਆਂ ਸਰਕਾਰਾਂ ਅਤੇ ਸੱਤਾਧਾਰੀ 'ਆਪ' ਸਰਕਾਰ ਦੀਆਂ ਮਾਰੂ ਨੀਤੀਆਂ ਅਤੇ ਖੋਖਲੇ ਵਾਅਦਿਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ। ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਅਤੇ ਵਿਕਾਸ ਦੀ ਗਤੀ ਠੱਪ ਹੋ ਚੁੱਕੀ ਹੈ। ਲੋਕ ਹੁਣ ਭਾਜਪਾ ਨੂੰ ਇੱਕੋ-ਇੱਕ ਭਰੋਸੇਯੋਗ ਬਦਲ ਵਜੋਂ ਦੇਖ ਰਹੇ ਹਨ।ਉਹਨਾਂ ਕਿਹਾ ਕਿ ਦਿਨ-ਬ-ਦਿਨ ਵਧ ਰਿਹਾ ਭਾਜਪਾ ਦਾ ਇਹ ਕਾਫਲਾ ਸਾਬਤ ਕਰਦਾ ਹੈ ਕਿ ਆਉਣ ਵਾਲਾ ਸਮਾਂ ਭਾਜਪਾ ਦਾ ਹੈ।

           ਸ੍ਰੀ ਸੈਣੀ ਨੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਨ੍ਹਾਂ ਦੇ ਆਉਣ ਨਾਲ ਲਾਲੜੂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ। ਮੈਨੂੰ ਪੂਰੀ ਉਮੀਦ ਹੈ ਕਿ ਇਹ ਸਾਰੇ ਆਗੂ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਉਨ੍ਹਾਂ ਨੂੰ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਬਾਖ਼ੂਬੀ ਨਿਭਾਉਣਗੇ।

         ਅੰਤ ਵਿੱਚ ਉਹਨਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਇੱਕ ਵਰਕਰ ਅਤੇ ਆਗੂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਸਾਡਾ ਮੁੱਖ ਮਕਸਦ ਪੰਜਾਬ ਨੂੰ ਮੁੜ ਖੁਸ਼ਹਾਲੀ ਦੀ ਲੀਹ 'ਤੇ ਲਿਆਉਣਾ ਹੈ ਅਤੇ ਇਸ ਮਿਸ਼ਨ ਵਿੱਚ ਇਨ੍ਹਾਂ ਤਜ਼ਰਬੇਕਾਰ ਸਾਥੀਆਂ ਦੀ ਸ਼ਮੂਲੀਅਤ ਸਾਨੂੰ ਹੋਰ ਬਲ ਬਖਸ਼ੇਗੀ। ਇਸ ਮੌਕੇ ਗੁਰਪ੍ਰੀਤ ਸਿੰਘ ਮੀਰਪੁਰਾ, ਗਿਆਨ ਚੰਦ ਐਕਸ ਬਲਾਕ ਸੰਮਤੀ ਮੈਂਬਰ, ਪ੍ਰਦੀਪਪਾਲ ਸਿੰਘ ਅਮਲਾਲਾ,ਗੁਲਜਾਰ ਟਿਵਾਣਾ, ਦਵਿੰਦਰ ਸਿੰਘ ਧਨੌਨੀ, ਸਾਨੰਤ ਭਾਰਦਵਾਜ,ਮਨਿੰਦਰ ਸਿੰਘ ਮੀਰਪੁਰਾ, ਜੋਗਾ ਮੀਰਪੁਰਾ, ਕਵਲਜੀਤ ਸਿੰਘ ਰਿੰਕੂ, ਦਿਆਲ ਸੈਣੀ, ਹਰਦੀਪ ਸਿੰਘ , ਪੁਸ਼ਪਿੰਦਰ ਮਹਿਤਾ, ਹਰਪ੍ਰੀਤ ਸਿੰਘ ਟਿੰਕੂ ਸਮੇਤ ਹੋਰ ਪਤਵੰਤੇ ਵੀ ਮੋਜ਼ੂਦ ਸਨ।