Arth Parkash : Latest Hindi News, News in Hindi
ਬਾਲ ਭਿੱਖਿਆ ਮੁਕਤ ਅਭਿਆਨ ਤਹਿਤ 2 ਬੱਚੇ ਕੀਤੇ ਰੈਸਕਿਊ ਬਾਲ ਭਿੱਖਿਆ ਮੁਕਤ ਅਭਿਆਨ ਤਹਿਤ 2 ਬੱਚੇ ਕੀਤੇ ਰੈਸਕਿਊ
Wednesday, 14 Jan 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਬਾਲ ਭਿੱਖਿਆ ਮੁਕਤ ਅਭਿਆਨ ਤਹਿਤ 2 ਬੱਚੇ ਕੀਤੇ ਰੈਸਕਿਊ

ਬਰਨਾਲਾ, 15 ਜਨਵਰੀ

ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਸ੍ਰੀ ਪ੍ਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਪ੍ਰੋਜੈਕਟ ਜੀਵਨਜੋਤ 2.0 ਦੇ ਅਧੀਨ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਬਰਨਾਲਾ ਵੱਲੋਂ ਸ਼ਹਿਰ ਧਨੌਲਾ ਵਿੱਚ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਬਾਲ ਭਿੱਖਿਆ ਨੂੰ ਰੋਕਣ ਲਈ ਇੱਕ ਵਿਸ਼ੇਸ਼ ਰੈਸਕਿਊ ਅਭਿਆਨ ਚਲਾਇਆ ਗਿਆ।

ਇਸ ਸਬੰਧੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਗੁਰਜੀਤ ਕੌਰ ਦੀ ਨੇ ਦੱਸਿਆ ਕਿ ਨੇ ਦੱਸਿਆ ਕਿ ਇਸ ਅਭਿਆਨ ਦਾ ਮੁੱਖ ਮਕਸਦ ਬੱਚਿਆਂ ਨੂੰ ਭੀਖ ਮੰਗਣ, ਬਾਲ ਮਜ਼ਦੂਰੀ ਅਤੇ ਹਰ ਤਰ੍ਹਾਂ ਦੇ ਸ਼ੋਸ਼ਣ ਤੋਂ ਬਚਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਅਭਿਆਨ ਦੌਰਾਨ ਟੀਮ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਖ਼ਾਸ ਕਰਕੇ ਸਲਮ ਏਰੀਆ ਵਿੱਚ ਵਿਸ਼ੇਸ਼ ਤੌਰ ‘ਤੇ ਚੈਕਿੰਗ ਕੀਤੀ ਗਈ ਅਤੇ ਭੀਖ ਮੰਗਦੇ ਬੱਚਿਆਂ ਦੀ ਭਾਲ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਇਸ ਅਭਿਆਨ ਦੌਰਾਨ 2 ਨਾਬਾਲਿਗ ਬੱਚਿਆਂ ਨੂੰ ਭੀਖ ਮੰਗਦੇ ਹੋਏ ਰੈਸਕਿਊ ਕੀਤਾ ਗਿਆ।ਰੇਸਕਿਊ ਉਪਰੰਤ ਬੱਚਿਆਂ ਦੀ ਸੁਰੱਖਿਆ ਅਤੇ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਅਗਲੀ ਕਾਨੂੰਨੀ ਕਾਰਵਾਈ ਅਤੇ ਪੁਨਰਵਾਸ ਲਈ ਚਾਈਲਡ ਵੈਲਫ਼ੇਅਰ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਗਿਆ। ਇਸ ਕਾਰਵਾਈ ਦਾ ਮਕਸਦ ਬੱਚਿਆਂ ਨੂੰ ਭੀਖ ਮੰਗਣ ਵਰਗੀਆਂ ਗੈਰ ਕਾਨੂੰਨੀ ਅਤੇ ਅਨੈਤਿਕ ਪ੍ਰਥਾਵਾਂ ਤੋਂ ਬਚਾਉਣਾ ਹੈ।

ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਬੱਚਿਆਂ ਤੋਂ ਭੀਖ ਨਾ ਮੰਗਵਾਈ ਜਾਵੇ ਜੇਕਰ ਕੋਈ ਅਹਿਜਾ ਕਰਦਾ ਹੈ ਤਾਂ ਉਸ ਦੇ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਉਨ੍ਹਾਂ ਕਿਹਾ ਕਿ ਕੋਈ ਬੱਚਾ ਭੀਖ਼ ਮੰਗਦਾ ਨਜ਼ਰ ਆਉਂਦਾ ਹੈ ਤਾਂ ਤੁਰੰਤ ਚਾਈਲਡ ਹੈਲਪ ਲਾਈਨ ਨੰਬਰ 1098 ਜਾਂ ਸੰਬੰਧਿਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਅਤੇ ਸੁਨਿਹਰਾ ਭਵਿੱਖ ਪ੍ਰਦਾਨ ਕੀਤਾ ਜਾ ਸਕੇ।

ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਬਰਨਾਲਾ ਤੋਂ ਮੈਡਮ ਪ੍ਰਿਤਪਾਲ ਕੌਰ, ਅਮਨਪ੍ਰੀਤ ਗੌਤਮ , ਰੁਪਿੰਦਰ ਸਿੰਘ ਤੇ ਲੱਖਾ ਸਿੰਘ, ਸਿਹਤ ਵਿਭਾਗ ਤੋਂ ਲਖਵੀਰ ਸਿੰਘ ਅਤੇ ਐਸ.ਐਚ.ਓ ਲਖਵੀਰ ਸਿੰਘ, ਹੈਡ ਕਾਸਟੇਬਲ ਰਣਜੀਤ ਸਿੰਘ ਅਤੇ ਪ੍ਰਨੀਤ ਕੌਰ, ਗੁਰਪ੍ਰੀਤ ਸਿੰਘ ਸਿੱਖਿਆ ਵਿਭਾਗ ਤੋਂ ਹਾਜ਼ਰ ਸਨ।