Arth Parkash : Latest Hindi News, News in Hindi
ਬਟਾਲਾ ਸ਼ਹਿਰ ਅੰਦਰ ਵਿਕਾਸ ਕਾਰਜ ਜਾਰੀ-ਕਾਹਨੂੰਵਾਨ ਰੋਡ ਦੇ ਵਾਸੀਆਂ ਦੀ ਚਿਰੋਕਣੀ ਮੰਗੀ ਪੂਰੀ ਕਰਦਿਆਂ ਗਲੀ ਦਾ ਨਿਰਮਾਣ ਕਾ ਬਟਾਲਾ ਸ਼ਹਿਰ ਅੰਦਰ ਵਿਕਾਸ ਕਾਰਜ ਜਾਰੀ-ਕਾਹਨੂੰਵਾਨ ਰੋਡ ਦੇ ਵਾਸੀਆਂ ਦੀ ਚਿਰੋਕਣੀ ਮੰਗੀ ਪੂਰੀ ਕਰਦਿਆਂ ਗਲੀ ਦਾ ਨਿਰਮਾਣ ਕਾਰਜ ਸ਼ੁਰੂ
Thursday, 15 Jan 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਬਟਾਲਾ।

ਬਟਾਲਾ ਸ਼ਹਿਰ ਅੰਦਰ ਵਿਕਾਸ ਕਾਰਜ ਜਾਰੀ-ਕਾਹਨੂੰਵਾਨ ਰੋਡ ਦੇ ਵਾਸੀਆਂ ਦੀ ਚਿਰੋਕਣੀ ਮੰਗੀ ਪੂਰੀ ਕਰਦਿਆਂ ਗਲੀ ਦਾ ਨਿਰਮਾਣ ਕਾਰਜ ਸ਼ੁਰੂ

ਬਟਾਲਾ, 16 ਜਨਵਰੀ (2026) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਲੋਕਾਂ ਦੀਆਂ  ਮੰਗਾਂ ਪੂਰੀਆਂ ਕਰਨ ਦੀ ਲੜੀ ਤਹਿਤ ਕਾਹਨੂੰਵਾਨ ਰੋਡ ਦੇ ਵਾਸੀਆਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਗਲੀ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ।

ਇਸ ਮੌਕੇ ਕਾਹਨੂੰਵਾਨ ਰੋਡ ਦੇ ਵਸਨੀਕਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਗਲੀ ਬਣਨ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਇਥੋਂ ਦੇ ਵਾਸੀਆਂ ਨੂੰ ਗਲੀ ਨਾ ਬਣਨ ਕਰਕੇ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਹੁਣ ਲੋਕਾਂ ਦੀ ਮੁਸ਼ਕਿਲ ਹੱਲ ਕਰਦਿਆਂ ਗਲੀ ਦਾ ਨਿਰਮਾਣ ਕੰਮ ਸ਼ੁਰੂ ਕਰਵਾਇਆ ਗਿਆ ਹੈ।

ਉਨਾਂ ਅੱਗੇ ਕਿਹਾ ਕਿ ਮੇਰੀ ਹਮੇਸ਼ਾਂ ਕੋਸ਼ਿਸ ਹੁੰਦੀ ਹੈ ਕਿ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣ, ਜਿਸ ਤਹਿਤ ਉਹ 24 ਘੰਟੇ ਲੋਕਾਂ ਦੇ ਸੰਪਰਕ ਵਿੱਚ ਰਹਿ ਕੇ ਉਨਾਂ ਦੀਆਂ ਸਮੱਸਿਆਵਾਂ ਦੂਰ ਕਰ ਰਹੇ ਹਨ।

ਬਟਾਲਾ ਸ਼ਹਿਰ ਅੰਦਰ ਲੋਕਹਿੱਤ ਵਿੱਚ ਕਰਵਾਏ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਸ਼ੈਰੀ ਕਲਸੀ ਨੇ ਦੱਸਿਆ ਕਿ ਟਰੈਫਿਕ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਪਾਉਣ ਦੇ ਮੰਤਵ ਨਾਲ ਸੜਕਾਂ ਨੂੰ ਚੋੜਿਆਂ ਕਰਨ ਦੇ ਨਾਲ ਬਿਜਲੀ ਦੇ ਖੰਬਿਆਂ ਨੂੰ ਸੜਕਾਂ ਦੇ ਕਿਨਾਰਿਆਂ ਤੋਂ ਹਟਾਇਆ ਗਿਆ ਹੈ। ਸ਼ਹਿਰ ਵਿੱਚ ਖੂਬਸੂਰਤ ਪਾਰਕ ਉਸਾਰਨ ਦੇ ਨਾਲ ਚੌਂਕਾਂ ਨੂੰ ਚੌੜਿਆਂ ਕੀਤਾ ਗਿਆ ਹੈ। ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਦੇਣ ਦੇ ਮੰਤਵ ਨਾਲ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ।