Arth Parkash : Latest Hindi News, News in Hindi
ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਢਕੋਲੀ ਦੇ ਗੁਰਜੀਵਨ ਵਿਹਾਰ ਵਿੱਚ 1.25 ਕਰੋੜ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਢਕੋਲੀ ਦੇ ਗੁਰਜੀਵਨ ਵਿਹਾਰ ਵਿੱਚ 1.25 ਕਰੋੜ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜ ਲੋਕਾਂ ਨੂੰ ਸਮਰਪਿਤ
Saturday, 17 Jan 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ 

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਢਕੋਲੀ ਦੇ ਗੁਰਜੀਵਨ ਵਿਹਾਰ ਵਿੱਚ 1.25 ਕਰੋੜ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜ ਲੋਕਾਂ ਨੂੰ ਸਮਰਪਿਤ

ਜ਼ੀਰਕਪੁਰ, (ਜਸਬੀਰ ਸਿੰਘ), 17 ਜਨਵਰੀ:
ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਜੀ ਵੱਲੋਂ ਜ਼ੀਰਕਪੁਰ ਨਗਰ ਕੌਂਸਲ ਦੇ ਵਾਰਡ ਨੰਬਰ 9 (ਢਕੋਲੀ) ਅਧੀਨ ਗੁਰਜੀਵਨ ਵਿਹਾਰ ਵਿਖੇ ਲਗਭਗ 1 ਕਰੋੜ 25 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਬਰਸਾਤੀ ਪਾਣੀ ਦੀ ਨਿਕਾਸੀ ਪ੍ਰਣਾਲੀ ਅਤੇ ਇਲਾਕੇ ਦੀਆਂ ਸਾਰੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕਰਕੇ ਇਨ੍ਹਾਂ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦੇ ਹੋਏ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਗੁਰਜੀਵਨ ਵਿਹਾਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਬਰਸਾਤ ਦੇ ਦਿਨਾਂ ਦੌਰਾਨ ਪਾਣੀ ਖੜ੍ਹਾ ਰਹਿਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਸਮੱਸਿਆ ਦੇ ਸਥਾਈ ਹੱਲ ਲਈ ਆਧੁਨਿਕ ਤਰੀਕੇ ਨਾਲ ਬਰਸਾਤੀ ਪਾਣੀ ਦੀ ਨਿਕਾਸੀ ਪ੍ਰਣਾਲੀ ਤਿਆਰ ਕੀਤੀ ਗਈ ਹੈ, ਜਿਸ ਨਾਲ ਹੁਣ ਇਲਾਕਾ ਪਾਣੀ ਖੜਨ ਦੀ ਸਮੱਸਿਆ ਤੋਂ ਮੁਕਤ ਰਹੇਗਾ।

ਉਨ੍ਹਾਂ ਨੇ ਕਿਹਾ ਕਿ ਨਾਲ ਹੀ ਇਲਾਕੇ ਦੀਆਂ ਸਾਰੀਆਂ ਅੰਦਰੂਨੀ ਸੜਕਾਂ ਨੂੰ ਨਵਾਂ ਰੂਪ ਦੇ ਕੇ ਲੋਕਾਂ ਦੀ ਆਵਾਜਾਈ ਨੂੰ ਸੁਖਾਲਾ ਬਣਾਇਆ ਗਿਆ ਹੈ। ਇਹ ਵਿਕਾਸ ਕਾਰਜ ਨਗਰ ਵਾਸੀਆਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੂਰੇ ਕੀਤੇ ਗਏ ਹਨ।

ਇਸ ਮੌਕੇ ਸਥਾਨਕ ਨਿਵਾਸੀਆਂ ਵੱਲੋਂ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਅਤੇ ਕਿਹਾ ਗਿਆ ਕਿ ਇਹ ਵਿਕਾਸ ਕਾਰਜ ਇਲਾਕੇ ਦੀ ਸੂਰਤ ਅਤੇ ਸਹੂਲਤਾਂ ਵਿੱਚ ਵੱਡਾ ਸੁਧਾਰ ਲਿਆਉਣਗੇ।

ਵਿਧਾਇਕ ਨੇ ਭਰੋਸਾ ਦਿਵਾਇਆ ਕਿ ਹਲਕੇ ਦੇ ਹਰ ਵਾਰਡ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਹਲਕੇ ਦੀ ਸੰਪੂਰਨ ਤਰੱਕੀ ਅਤੇ ਲੋਕਾਂ ਦੀ ਭਲਾਈ ਹੀ ਉਨ੍ਹਾਂ ਦੀ ਪਹਿਲ ਹੈ। ਇਸ ਮੌਕੇ ਪਾਰਟੀ ਦੀ ਸਮੁੱਚੀ ਟੀਮ ਤੇ ਅਧਿਕਾਰੀ ਮੌਜੂਦ ਰਹੇ