Arth Parkash : Latest Hindi News, News in Hindi
ਪਿੰਡਾਂ ਦੀਆਂ ਸੜਕਾਂ ਅਤੇ ਫਿਰਨੀਆਂ ਦੇ ਵਿਕਾਸ ਲਈ 3.88 ਕਰੋੜ ਰੁਪਏ ਮਨਜ਼ੂਰ: ਗੁਰਮੀਤ ਸਿੰਘ ਖੁੱਡੀਆਂ ਪਿੰਡਾਂ ਦੀਆਂ ਸੜਕਾਂ ਅਤੇ ਫਿਰਨੀਆਂ ਦੇ ਵਿਕਾਸ ਲਈ 3.88 ਕਰੋੜ ਰੁਪਏ ਮਨਜ਼ੂਰ: ਗੁਰਮੀਤ ਸਿੰਘ ਖੁੱਡੀਆਂ
Sunday, 18 Jan 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸ੍ਰੀ ਮੁਕਤਸਰ ਸਾਹਿਬ

 

ਪਿੰਡਾਂ ਦੀਆਂ ਸੜਕਾਂ ਅਤੇ ਫਿਰਨੀਆਂ ਦੇ ਵਿਕਾਸ ਲਈ 3.88 ਕਰੋੜ ਰੁਪਏ ਮਨਜ਼ੂਰ: ਗੁਰਮੀਤ ਸਿੰਘ ਖੁੱਡੀਆਂ

 

ਲੰਬੀ, 19 ਜਨਵਰੀ:

 

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕੇ ਲੰਬੀ ਵਿੱਚ ਪਿੰਡਾਂ ਦੀਆਂ ਸੜਕਾਂ ਅਤੇ ਫਿਰਨੀਆਂ ਦੇ ਵਿਕਾਸ ਲਈ ਕੁੱਲ 3.88 ਕਰੋੜ ਰੁਪਏ (388 ਲੱਖ ਰੁਪਏ) ਦੀ ਲਾਗਤ ਨਾਲ ਮਹੱਤਵਪੂਰਨ ਪ੍ਰੋਜੈਕਟ ਮਨਜ਼ੂਰ ਕੀਤੇ ਗਏ ਹਨ।

 

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਹ ਵਿਕਾਸ ਕਾਰਜ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਆਵਾਜਾਈ ਸੁਵਿਧਾਵਾਂ ਵਿੱਚ ਸੁਧਾਰ ਲਿਆਉਣ ਅਤੇ ਪਿੰਡ ਵਾਸੀਆਂ ਨੂੰ ਸੁਰੱਖਿਅਤ ਅਤੇ ਸੁਚਾਰੂ ਰਸਤਾ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

 

ਉਨ੍ਹਾਂ ਦੱਸਿਆ ਕਿ ਲੰਬੀ ਹਲਕੇ ਵਿੱਚ ਮਨਜ਼ੂਰ ਕੀਤੇ ਗਏ ਕੰਮ ਹੇਠ ਲਿਖੇ ਅਨੁਸਾਰ ਹਨ:

 

ਮਲੋਟਡੱਬਵਾਲੀ ਸੜਕ ਤੋਂ ਮਾਨ ਵਾਇਆ ਚੰਨੂੰ ਬੀਦੋਵਾਲੀ ਸੜਕ (ਫਿਰਨੀ ਚੰਨੂੰ) ਦੀ ਸੀ.ਸੀ. ਫਲੋਰਿੰਗ

– ਲੰਬਾਈ: 1.80 ਕਿਲੋਮੀਟਰ

– ਲਾਗਤ: 110 ਲੱਖ ਰੁਪਏ

 

ਗਿੱਦੜਬਾਹਾਥਰਾਜਵਾਲਾ ਸੜਕ ਤੋਂ ਗਿੱਦੜਬਾਹਾਲੰਬੀ ਸੜਕ ਨੂੰ 10 ਫੁੱਟ ਤੋਂ 18 ਫੁੱਟ ਤੱਕ ਚੌੜਾ ਕਰਨਾ

– ਲੰਬਾਈ: 3.00 ਕਿਲੋਮੀਟਰ

– ਲਾਗਤ: 165 ਲੱਖ ਰੁਪਏ

 

ਢਾਣੀ ਜਗਜੀਤ ਸਿੰਘ (ਲੰਬੀ) ਵਿਖੇ ਨਵੀਂ ਸੜਕ ਦੀ ਉਸਾਰੀ

– ਲੰਬਾਈ: 0.50 ਕਿਲੋਮੀਟਰ

– ਲਾਗਤ: 17 ਲੱਖ ਰੁਪਏ

 

ਪਿੰਡ ਤਰਮਾਲਾ ਦੀ ਫਿਰਨੀ ਦੀ ਸੀ.ਸੀ. ਫਲੋਰਿੰਗ

– ਲੰਬਾਈ: 1.05 ਕਿਲੋਮੀਟਰ

– ਲਾਗਤ: 97 ਲੱਖ ਰੁਪਏ

 

ਇਸ ਤਰ੍ਹਾਂ ਇਨ੍ਹਾਂ ਸਾਰੇ ਪ੍ਰੋਜੈਕਟਾਂ ਦੀ ਕੁੱਲ ਲੰਬਾਈ 6.35 ਕਿਲੋਮੀਟਰ ਬਣਦੀ ਹੈ ਅਤੇ ਕੁੱਲ ਲਾਗਤ 388 ਲੱਖ ਰੁਪਏ (3.88 ਕਰੋੜ) ਹੈ।

 

ਖੇਤੀਬਾੜੀ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਰਾਜ ਸਰਕਾਰ ਪਿੰਡਾਂ ਦੇ ਵਿਕਾਸ ਨੂੰ ਸਭ ਤੋਂ ਉੱਚੀ ਤਰਜੀਹ ਦੇ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਹੋਰ ਪ੍ਰੋਜੈਕਟ ਮਨਜ਼ੂਰ ਕੀਤੇ ਜਾਣਗੇ।

 

ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਅਤੇ ਮਿਆਰੀ ਗੁਣਵੱਤਾ ਅਨੁਸਾਰ ਮੁਕੰਮਲ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਤੁਰੰਤ ਲਾਭ ਮਿਲ ਸਕੇ।

 

ਇਸ ਮੌਕੇ ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਕਿਹਾ ਕਿ ਆਮ ਲੋਕਾਂ ਦੀ ਖੱਜਲ-ਖੁਆਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲੋਕਾਂ ਦਾ ਪਹਿਲ ਦੇ ਆਧਾਰ ’ਤੇ ਕੰਮ ਕਰਨਾ ਯਕੀਨੀ ਬਣਾਇਆ ਜਾਵੇ।

 

ਇਸ ਮੌਕੇ ਗੁਰਸੇਵਕ ਸਿੰਘ ਲੰਬੀ, ਟੋਜੀ ਲੰਬੀ, ਗੁਰਬਾਜ਼ ਸਿੰਘ ਬਣਵਾਲਾ, ਜੋਗਿੰਦਰ ਸਿੰਘ ਸਾਬਕਾ ਸਰਪੰਚ, ਗੁਰਦਾਸ ਸਿੰਘ ਸਾਬਕਾ ਸਰਪੰਚ, ਰਣਜੋਧ ਜੋਧਾ, ਜੱਸਾ ਚੰਨੂੰ, ਰਾਜਾ ਸਰਪੰਚ, ਪੋਪੀ ਥਰਾਜਵਾਲਾ, ਜਗਦੇਵ ਸਿੰਘ ਸਰਪੰਚ, ਗੁਰਦਾਸ ਸੰਧੂ, ਰਮਨਦੀਪ ਕੌਰ ਸਰਪੰਚ, ਬਲਵਿੰਦਰ ਸਿੰਘ ਕਾਕੂ, ਗੁਰਜੀਤ ਥਰਾਜਵਾਲਾਅਮਨਦੀਪ ਚੰਨੂ, ਮੈਂਬਰ ਬਲਾਕ ਸੰਮਤੀ ਪਰਮਿੰਦਰ ਸਿੰਘ ਕੁਲਾਰ, ਸਤਪਾਲ ਲੰਬੀ, ਭੋਲਾ ਲੰਬੀਬੌਬੀ ਲੰਬੀ, ਜਗਜੀਤ ਸਿੰਘ ਜੀਤ, ਡਾ. ਬਲਜਿੰਦਰ ਸਿੰਘ, ਡਾ. ਰਾਜਾ ਚੰਨੂੰ ਹਾਜਰ ਰਹੇ।