
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਲਈ ਰਿਹਰਸਲ ਸ਼ੁਰੂ, ਅਗਲੀ ਰਿਹਰਸਲ 22 ਜਨਵਰੀ ਨੂੰ
ਮਾਲੇਰਕੋਟਲਾ, 19 ਜਨਵਰੀ -
26 ਜਨਵਰੀ 2026 ਨੂੰ ਗਣਤੰਤਰ ਦਿਵਸ ਮੌਕੇ ਸਥਾਨਕ ਡਾ. ਜਾਕਿਰ ਹੁਸੈਨ ਸਟੇਡੀਅਮ ਵਿਖੇ ਦੇਸ਼ ਭਗਤੀ ਦੇ ਜਜਬੇ ਨਾਲ ਜ਼ਿਲ੍ਹਾ ਪੱਧਰੀ ਸਮਾਗਮ ਮਨਾਇਆ ਜਾਣਾ ਹੈ। ਇਸ ਸਮਾਗਮ ਵਿੱਚ ਪੁਲਿਸ ਵਿਭਾਗ ਦੀਆਂ ਟੁਕੜੀਆਂ ਵੱਲੋਂ ਮਾਰਚ ਪਾਸਟ ਕੀਤਾ ਜਾਵੇਗਾ ਅਤੇ ਵੱਖ- ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤਾਂ ਤੇ ਕੋਰੀਓਗ੍ਰਾਫੀ ਕੀਤੀ ਜਾਵੇਗੀ ਅਤੇ ਰਾਸ਼ਟਰੀ ਗਾਣ ਪੇਸ਼ ਕੀਤਾ ਜਾਵੇਗਾ। ਇਸ ਗਣਤੰਤਰ ਦਿਵਸ ਸਮਾਰੋਹ ਨੂੰ ਸੁਚੱਜੇ ਅਤੇ ਸ਼ਾਨਦਾਰ ਢੰਗ ਨਾਲ ਆਯੋਜਿਤ ਕਰਨ ਲਈ ਡਾ. ਜਾਕਿਰ ਹੁਸੈਨ ਸਟੇਡੀਅਮ ਵਿਖੇ ਪਹਿਲੀ ਰਿਹਰਸਲ ਕੀਤੀ ਗਈ, ਜਿਸ ਦੌਰਾਨ ਸਮਾਗਮ ਨਾਲ ਜੁੜੇ ਸਾਰੇ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।
ਇਸ ਦੌਰਾਨ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਕਾਰਜਕ੍ਰਮਾਂ ਦੀ ਰਿਹਰਸਲ ਕਰਵਾਈ ਗਈ। ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਮੌਕੇ ‘ਤੇ ਮੌਜੂਦ ਰਹਿ ਕੇ ਰਿਹਰਸਲ ਦਾ ਜਾਇਜ਼ਾ ਲਿਆ ਅਤੇ ਜਿੱਥੇ ਲੋੜ ਸੀ, ਉੱਥੇ ਸੁਧਾਰ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਅਧਿਕਾਰੀਆਂ ਨੇ ਦੱਸਿਆ ਕਿ ਅਗਲੀ ਰਿਹਰਸਲ 22 ਜਨਵਰੀ ਨੂੰ ਕਰਵਾਈ ਜਾਵੇਗੀ, ਜਿਸ ਵਿੱਚ ਸਾਰੇ ਭਾਗੀਦਾਰਾਂ ਦੀ ਹਾਜ਼ਰੀ ਲਾਜ਼ਮੀ ਹੋਵੇਗੀ। ਪ੍ਰਸ਼ਾਸਨ ਨੇ ਸਮੂਹ ਭਾਗੀਦਾਰਾਂ ਨੂੰ ਸਮੇਂ ਦੀ ਪਾਬੰਦੀ ਅਤੇ ਅਨੁਸ਼ਾਸਨ ਬਣਾਈ ਰੱਖਣ ਦੀ ਅਪੀਲ ਕੀਤੀ ਹੈ, ਤਾਂ ਜੋ ਗਣਤੰਤਰ ਦਿਵਸ ਸਮਾਰੋਹ ਨੂੰ ਸਫਲ ਬਣਾਇਆ ਜਾ ਸਕੇ।