
ਹਲਕਾ ਡੇਰਾਬੱਸੀ 'ਚ ਭਾਜਪਾ ਹੋਈ ਹੋਰ ਮਜ਼ਬੂਤ; ਗੁਰਦਰਸ਼ਨ ਸੈਣੀ ਦੀ ਅਗਵਾਈ 'ਚ ਅਮਲਾਲਾ ਵਾਸੀਆਂ ਨੇ ਫੜਿਆ ਕਮਲ
*ਡੇਰਾਬੱਸੀ/19 ਜਨਵਰੀ (ਜਸਬੀਰ ਸਿੰਘ)
ਹਲਕਾ ਡੇਰਾਬੱਸੀ ਵਿੱਚ ਭਾਰਤੀ ਜਨਤਾ ਪਾਰਟੀ ਦਾ ਕਾਫਲਾ ਲਗਾਤਾਰ ਵਧਦਾ ਜਾ ਰਿਹਾ ਹੈ। ਪਾਰਟੀ ਦੀ ਬਿਹਤਰੀ ਲਈ ਲਗਾਤਾਰ ਮਿਹਨਤ ਕਰ ਰਹੇ ਸੀਨੀਅਰ ਭਾਜਪਾ ਆਗੂ ਸ. ਗੁਰਦਰਸ਼ਨ ਸਿੰਘ ਸੈਣੀ ਦੀ ਅਗਵਾਈ ਹੇਠ ਅੱਜ ਪਾਰਟੀ ਨੂੰ ਉਸ ਵੇਲੇ ਭਾਰੀ ਮਜ਼ਬੂਤੀ ਮਿਲੀ ਜਦੋਂ ਪਿੰਡ ਅਮਲਾਲਾ ਦੇ ਵੱਡੀ ਗਿਣਤੀ ਲੋਕਾਂ ਨੇ ਭਾਜਪਾ ਦਾ ਪੱਲਾ ਫੜਿਆ।ਇਸ ਮੌਕੇ ਨਵੇਂ ਸ਼ਾਮਲ ਹੋਏ ਸਾਥੀਆਂ ਡਾ. ਸਤੀਸ਼ ਕੁਮਾਰ, ਪ੍ਰੇਮ ਸ਼ਰਮਾ, ਸਤਿੰਦਰ ਕੁਮਾਰ ਬੱਬੀ,ਰਜਤ ਸ਼ਰਮਾ,ਬਿਮਲਾ ਦੇਵੀ,ਗੁਰਵਿੰਦਰ ਸਿੰਘ, ਕੁਲਦੀਪ ਸਿੰਘ,ਆਰਤੀ ਭਾਰਦਵਾਜ,ਦੀਪਕ ਭਾਰਦਵਾਜ, ਮਨਜੀਤ ਸਮੇਤ ਵੱਡੀ ਗਿਣਤੀ ਪਿੰਡ ਵਾਸੀਆਂ ਦਾ ਸਵਾਗਤ ਕਰਦਿਆਂ ਸ. ਗੁਰਦਰਸ਼ਨ ਸਿੰਘ ਸੈਣੀ ਨੇ ਕਿਹਾ ਕਿ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਹਿੱਤ ਅਤੇ ਲੋਕ ਭਲਾਈ ਲਈ ਕੀਤੇ ਜਾ ਰਹੇ ਬੇਸ਼ੁਮਾਰ ਕੰਮਾਂ ਤੋਂ ਬੇਹੱਦ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਸਦਕਾ ਅੱਜ ਹਰ ਵਰਗ ਭਾਜਪਾ ਨਾਲ ਜੁੜਨ ਲਈ ਉਤਸ਼ਾਹਿਤ ਹੈ।
ਇਸ ਮੌਕੇ ਸ਼ਾਮਿਲ ਹੋਏ ਪਿੰਡ ਵਾਸੀਆਂ ਨੇ ਕਿਹਾ ਕਿ ਹਲਕੇ ਵਿੱਚ ਸ. ਗੁਰਦਰਸ਼ਨ ਸਿੰਘ ਸੈਣੀ ਦੀ ਸਾਫ ਸੁਥਰੀ ਛਵੀ ਅਤੇ ਉਨ੍ਹਾਂ ਵੱਲੋਂ ਇਲਾਕੇ ਦੇ ਵਿਕਾਸ ਲਈ ਕੀਤੀ ਜਾ ਰਹੀ ਲਗਾਤਾਰ ਮਿਹਨਤ ਨੇ ਉਨ੍ਹਾਂ ਨੂੰ ਭਾਜਪਾ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਹੈ। ਇਸ ਮੌਕੇ ਸ. ਸੈਣੀ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਾਰੇ ਨਵੇਂ ਮੈਂਬਰਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਅਤੇ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਬਣਦਾ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਪਾਰਟੀ ਦੇ ਹੋਰ ਸੀਨੀਅਰ ਆਗੂ ਸੰਜੀਵ ਖੰਨਾ, ਪ੍ਰਦੀਪ ਪਾਲ ਸਿੰਘ ਅਮਲਾਲਾ, ਮੰਡਲ ਪ੍ਰਧਾਨ ਸੁਖਦੇਵ ਰਾਣਾ ਜੀ , ਕਲੇਰ ਜੀ ,ਕਵਲਜੀਤ ਸਿੰਘ ਰਿੰਕੂ ਜਨੇਤਪੁਰ, ਦਵਿੰਦਰ ਧਨੌਨੀ, ਹਰਪ੍ਰੀਤ ਸਿੰਘ ਟਿੰਕੂ ਜ਼ਿਲਾ ਪ੍ਰਧਾਨ ਓਬੀਸੀ ਮੋਰਚਾ ਅਤੇ ਹੋਰ ਵਰਕਰ ਮੌਜੂਦ ਸਨ।