Arth Parkash : Latest Hindi News, News in Hindi
ਪੰਜਾਬ ’ਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ: 10 ਲੱਖ ਰੁਪਏ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਪੰਜਾਬ ’ਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ: 10 ਲੱਖ ਰੁਪਏ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ
Wednesday, 21 Jan 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਪੰਜਾਬ ’ਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ: 10 ਲੱਖ ਰੁਪਏ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ

 

ਡੇਰਾਬੱਸੀ ’ਚ ਮੁੱਖ ਮੰਤਰੀ ਸਿਹਤ ਯੋਜਨਾ ਦਾ ਭਵਿਆ ਸਮਾਗਮ, 

 

ਵਿਧਾਇਕ ਰੰਧਾਵਾ ਵੱਲੋਂ ਲੋਕਾਂ ਨੂੰ ਸਿਹਤ ਯੋਜਨਾ ਦੇ ਕਾਰਡ ਬਣਾਉਣ ਦੇ ਅਪਾਇੰਟਮੈਂਟ ਲੈਟਰ ਸੌਂਪੇ ਗਏ

 

ਡੇਰਾਬੱਸੀ ਬਣਿਆ ਸੂਬੇ ਵਿੱਚ ਸਭ ਤੋ ਪਹਿਲਾ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਨ ਵਾਲਾ ਹਲਕਾ : ਵਿਧਾਇਕ ਰੰਧਾਵਾ 

 

ਡੇਰਾਬੱਸੀ:22ਜਨਵਰੀ (ਜਸਬੀਰ ਸਿੰਘ)

 

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਅਤੇ ਪੰਜਾਬ ਦੇ ਹਰਮਨ ਪਿਆਰੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਜੀ ਵੱਲੋਂ ਪੰਜਾਬ ਸਰਕਾਰ ਦੀ ਇਤਿਹਾਸਕ 10 ਲੱਖ ਰੁਪਏ ਦੀ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਦੇ ਮੌਕੇ ਹਲਕਾ ਡੇਰਾਬੱਸੀ ਦੇ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਜੀ ਦੀ ਮੌਜੂਦਗੀ ਵਿੱਚ ਡੇਰਾਬੱਸੀ ਕਮਿਊਨਿਟੀ ਸੈਂਟਰ ਵਿਖੇ ਵਿਸ਼ਾਲ ਜਨ ਸਮਾਗਮ ਦਾ ਆਯੋਜਨ ਕੀਤਾ ਗਿਆ।

 

ਇਸ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੀ ਸਮੁੱਚੀ ਟੀਮ ਸਮੇਤ ਸੈਂਕੜਿਆਂ ਤੋਂ ਵੱਧ ਸਥਾਨਕ ਲੋਕਾਂ ਲਈ ਯੋਜਨਾ ਦੀ ਸ਼ੁਰੂਆਤ ਦਾ ਸਿੱਧਾ ਲਾਈਵ ਪ੍ਰਸਾਰਣ ਕਰਵਾਇਆ ਗਿਆ, ਤਾਂ ਜੋ ਆਮ ਲੋਕਾਂ ਤੱਕ ਸਰਕਾਰ ਦੀ ਇਸ ਲੋਕ-ਹਿਤੈਸ਼ੀ ਸਿਹਤ ਯੋਜਨਾ ਦੀ ਪੂਰੀ ਜਾਣਕਾਰੀ ਪਹੁੰਚ ਸਕੇ। ਸਮਾਗਮ ਵਿੱਚ ਮੌਜੂਦ ਰਹੇ ਪਰਿਵਾਰਾਂ ਨੂੰ ਵਿਧਾਇਕ ਰੰਧਾਵਾ ਦੁਆਰਾ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਵਾਉਣ ਲਈ ਅਪਾਇੰਟਮੈਂਟ ਲੈਟਰ ਵੀ ਵੰਡੇ ਗਏ।

 

ਇਸ ਯੋਜਨਾ ਤਹਿਤ ਹਰ ਯੋਗ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਇਸ ਯੋਜਨਾ ਅਧੀਨ PGI ਸਮੇਤ ਸੂਬੇ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਦੀ ਸਹੂਲਤ ਉਪਲਬਧ ਹੋਵੇਗੀ।

 

ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਨੇ ਇਸ ਮੌਕੇ ਤੇ ਕਿਹਾ: “ਸਿਹਤ ਹਰ ਨਾਗਰਿਕ ਦਾ ਮੂਲ ਅਧਿਕਾਰ ਹੈ। ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਹਰ ਪਰਿਵਾਰ ਨੂੰ ਉੱਚ ਗੁਣਵੱਤਾ ਵਾਲੀ ਸਿਹਤ ਸੇਵਾਵਾਂ ਮਿਲਣਗੀਆਂ। ਮੈਂ ਸੂਬੇ ਦੇ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਲੈਣ ਲਈ ਪ੍ਰੇਰਿਤ ਕਰਦਾ ਹਾਂ।” ਊਨਾ ਕਿਹਾ ਕਿ ਪੂਰੇ ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਦੀ ਸ਼ੁਰੂਆਤ ਡੇਰਾਬੱਸੀ ਹਲਕੇ ਦੇ ਪਿੰਡ ਸੀਤਾਬਗੜ੍ਹ ਦੇ ਸਰਪੰਚ ਜਤਿੰਦਰ ਸਿੰਘ ਜੀ ਤੇ ਊਨਾ ਦੇ ਪਰਿਵਾਰ ਤੋ ਹੋਈ ਜਿੰਨਾ ਨੂੰ ਅੱਜ ਵਿਕਾਸ ਭਵਨ ਵਿਖੇ ਕਾਰਡ ਸੌਂਪਿਆ ਗਿਆ ।ਉਨਾ ਕਿਹਾ ਕਿ ਸਾਡੀ ਪੰਜਾਬ ਸਰਕਾਰ ਹਰ ਨਾਗਰਿਕ ਨੂੰ ਬਿਨਾਂ ਕਿਸੇ ਭੇਦਭਾਵ ਦੇ ਬਿਹਤਰ, ਮੁਫ਼ਤ ਅਤੇ ਸਮੇਂ ਸਿਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਇਸ ਦਿਸ਼ਾ ਵਿੱਚ ਇਕ ਕ੍ਰਾਂਤੀਕਾਰੀ ਕਦਮ ਹੈ।

 

ਅਪਾਇੰਟਮੈਂਟ ਲੈਟਰ ਪ੍ਰਾਪਤ ਕਰਨ ਵਾਲੇ ਲਾਭਪਾਤਰੀ ਪਰਿਵਾਰ ਆਪਣੇ ਨੇੜਲੇ CSC ਸੈਂਟਰਾਂ ’ਚ ਜਾ ਕੇ ਆਸਾਨੀ ਨਾਲ ਆਪਣੇ ਸਿਹਤ ਯੋਜਨਾ ਕਾਰਡ ਤਿਆਰ ਕਰਵਾ ਸਕਣਗੇ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਉੱਚ-ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਦਾ ਲਾਭ ਉਠਾ ਸਕਣਗੇ।