Arth Parkash : Latest Hindi News, News in Hindi
ਆਲ ਇੰਡੀਆ ਸਿਵਲ ਸਰਵਿਸਜ਼ ਹਾਕੀ, ਬਾਸਕਿਟਬਾਲ, ਚੈਂਸ ਅਤੇ ਕ੍ਰਿਕਟ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 29 ਜਨਵ ਆਲ ਇੰਡੀਆ ਸਿਵਲ ਸਰਵਿਸਜ਼ ਹਾਕੀ, ਬਾਸਕਿਟਬਾਲ, ਚੈਂਸ ਅਤੇ ਕ੍ਰਿਕਟ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 29 ਜਨਵਰੀ ਨੂੰ
Monday, 26 Jan 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ

*ਆਲ ਇੰਡੀਆ ਸਿਵਲ ਸਰਵਿਸਜ਼ ਹਾਕੀ, ਬਾਸਕਿਟਬਾਲ, ਚੈਂਸ ਅਤੇ ਕ੍ਰਿਕਟ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 29 ਜਨਵਰੀ ਨੂੰ*

ਚੰਡੀਗੜ੍ਹ, 27 ਜਨਵਰੀ :


ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਿਵਲ ਸਰਵਿਸਜ਼ ਹਾਕੀ, ਬਾਸਕਿਟਬਾਲ, ਚੈਂਸ (ਪੁਰਸ਼ ਤੇ ਮਹਿਲਾ) ਅਤੇ ਕ੍ਰਿਕਟ (ਮੈਨ) ਟੂਰਨਾਮੈਂਟ 17 ਤੋਂ 28 ਫਰਵਰੀ, 2026 ਤੱਕ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ।

ਇਨ੍ਹਾਂ ਟੂਰਨਾਮੈਂਟਾਂ ਵਿੱਚ ਪੰਜਾਬ ਦੇ ਖਿਡਾਰੀਆਂ ਦੀ ਸਿਲੈਕਸ਼ਨ ਲਈ ਟਰਾਇਲ 29 ਜਨਵਰੀ, 2026 ਨੂੰ ਸਵੇਰੇ 11 ਵਜੇ ਲਏ ਜਾਣਗੇ। ਪੁਰਸ਼ ਅਤੇ ਮਹਿਲਾ ਦੀਆਂ ਹਾਕੀ ਦੀਆਂ ਟੀਮਾਂ ਲਈ ਟਰਾਈਲ ਸੁਰਜੀਤ ਹਾਕੀ ਸਟੇਡੀਅਮ ਜਲੰਧਰ ਵਿਖੇ ਜਦਕਿ ਬਾਸਕਿਟਬਾਲ ਅਤੇ ਚੈੱਸ ਦੀਆਂ ਟੀਮਾਂ ਲਈ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਲਏ ਜਾਣਗੇ। ਇਸੇ ਤਰ੍ਹਾਂ ਪੁਰਸ਼ ਕ੍ਰਿਕਟ ਦੀਆਂ ਟੀਮਾਂ ਲਈ ਟਰਾਈਲ ਪ੍ਰੈਕਟਿਸ ਗਰਾਊਂਡ, ਪੀ.ਸੀ.ਏ. ਸਟੇਡੀਅਮ, ਸੈਕਟਰ-63, ਐਸ.ਏ.ਐਸ. ਨਗਰ ਵਿਖੇ ਲਏ ਜਾਣਗੇ।

ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ’ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।