
ਦਫ਼ਤਰ ਜ਼ਿਲ੍ਹਾਂ ਲੋਕ ਸੰਪਰਕ ਅਫ਼ਸਰ, ਫ਼ਿਰੋਜ਼ਪੁਰ
ਸਿਹਤ ਵਿਭਾਗ ਵੱਲੋਂ ਵਿਸ਼ਵ ਕੈਂਸਰ ਦਿਵਸ ਮੌਕੇ ਜਾਗਰੂਕਤਾ ਕੈਂਪ ਲਗਾਇਆ
ਸਕੂਲੀ ਵਿਦਿਆਰਥੀਆਂ ਦਾ ਕਵਿਜ਼ ਮੁਕਾਬਲਾ ਕਰਵਾਇਆ
ਫ਼ਿਰੋਜ਼ਪੁਰ, 4 ਫ਼ਰਵਰੀ (2026) ਸਿਵਲ ਸਰਜਨ ਫਿਰੋਜ਼ਪੁਰ ਡਾ. ਰਾਜੀਵ ਪਰਾਸ਼ਰ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਸੇਠਾਂ ਵਿਖੇ ਵਿਸ਼ਵ ਕੈਂਸਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਗਿਆ ਅਤੇ ਸਕੂਲੀ ਵਿਦਿਆਰਥੀਆਂ ਵਿੱਚ ਪ੍ਰਸ਼ਨ - ਉਤਰੀ ਮੁਕਾਬਲਾ ਕਰਵਾਇਆ ਗਿਆ। ਮੈਡੀਕਲ ਅਫ਼ਸਰਾਂ ਵਲੋਂ ਲੜਕੇ ਅਤੇ ਲੜਕੀਆਂ ਦੇ ਵੱਖ-ਵੱਖ ਗਰੁੱਪਾਂ ਵਿੱਚ ਸਿਹਤ ਨਾਲ ਜੁੜੀਆਂ ਸਮੱਸਿਆਵਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ।
ਇਸ ਮੌਕੇ ਸਕੂਲ ਹੈਲਥ ਦੇ ਨੋਡਲ ਅਫ਼ਸਰ ਡਾ. ਹਰਪ੍ਰੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕੈਂਸਰ ਦੀ ਬਿਮਾਰੀ ਦੀ ਜਾਂਚ ਜੇਕਰ ਸਮੇਂ ਸਿਰ ਹੋ ਜਾਵੇ ਤਾਂ ਉਸ ਦਾ ਇਲਾਜ਼ ਸਹੀ ਸਮੇਂ ਸਿਰ ਕੀਤਾ ਜਾ ਸਕਦਾ ਹੈ। ਜਿਆਦਾਤਰ ਔਰਤਾਂ ਵਿੱਚ ਕੈਂਸਰ ਦੀ ਬਿਮਾਰੀ ਦੇ ਲੱਛਣਾਂ ਚੋਂ ਛਾਤੀ ਵਿੱਚ ਗਿਲਟੀ, ਗੰਢ, ਨਿੱਪਲ ਦਾ ਅੰਦਰ ਧਸਣਾ, ਨਿੱਪਲ ਵਿੱਚੋਂ ਖੂਨ ਮਿਲਿਆ ਮਵਾਦ ਵਗਣਾ, ਸ਼ਰੀਰਿਕ ਸੰਬਧ ਤੋਂ ਬਾਅਦ ਖੂਨ ਵਗਣਾ, ਗੁਪਤ ਅੰਗ ਵਿੱਚੋਂ ਪੀਕ ਵਗਣਾ, ਮਾਹਵਾਰੀ ਦੌਰਾਨ ਬੇਹਦ ਖੂਨ ਪੈਣਾ, ਮਾਹਵਾਰੀ ਦੇ ਵਿੱਚ ਵਿਚਲੇ ਖੂਨ ਪੈਣਾ ਹੁੰਦੇ ਹਨ।
ਸਕੂਲ ਹੈਲਥ ਮੈਡੀਕਲ ਅਫ਼ਸਰ ਡਾ. ਮਨਮੀਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮਰਦਾਂ ਅਤੇ ਔਰਤਾਂ ਵਿੱਚ ਮੂੰਹ, ਮਸੂੜੇ, ਤਲੂਏ ਜਾਂ ਜੀਭ ਤੇ ਨਾ ਠੀਕ ਹੋਣ ਵਾਲਾ ਜਖਮ, ਜੀਭ ਤੇ ਗੰਢ, ਭੋਜਨ ਨਿਗਲਣ ਵਿੱਚ ਮੁਸ਼ਕਿਲ, ਲਗਾਤਾਰ ਲੰਮੀ ਖਾਂਸੀ, ਬਲਗਮ ਵਿੱਚ ਖੂਨ, ਭੁੱਖ ਤੇ ਵਜਨ ਘਟਣ ਦੇ ਨਾਲ ਨਾਲ ਖਾਰਸ਼ ਅਤੇ ਨਾ ਠੀਕ ਹੋਣ ਵਾਲਾ ਪੀਲੀਆ, ਪਖਾਨੇ ਵਿੱਚ ਬਿਨਾਂ ਦਰਦ ਖੂਨ ਆਉਣਾ, ਬਿਨਾਂ ਵਜਾਹ ਤਿੰਨ ਮਹੀਨਿਆਂ ਤੋਂ ਵੱਧ ਬੁਖਾਰ, ਪਿਸ਼ਾਬ ਵਿੱਚ ਖੂਨ, ਪਿਸ਼ਾਬ ਵਿੱਚ ਰੁਕਾਵਟ ਆਦਿ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੈਂਸਰ ਪੀੜਤ ਮਰੀਜਾਂ ਦੇ ਇਲਾਜ਼ ਲਈ ਮੁੱਖ ਮੰਤਰੀ ਕੈਂਸਰ ਰਾਹਤ ਕੌਸ਼ ਸਕੀਮ ਅਧੀਨ 1,50,000/- ਰੁਪਏ ਉਸ ਸਿਹਤ ਸੰਸਥਾਂ ਨੂੰ ਦਿੱਤੇ ਜਾਂਦੇ ਹਨ ਜਿਥੇ ਮਰੀਜ ਦਾ ਇਲਾਜ ਚੱਲ ਰਿਹਾ ਹੋਵੇ।
ਇਸ ਮੌਕੇ ਰਾਸ਼ਟਰੀ ਬਾਲ ਸਵੱਸਥ ਕਾਰਿਯਾਕ੍ਰਮ ਦੇ ਏ.ਐਮ.ਓ. ਡਾ. ਹਰਪ੍ਰੀਤ ਸਿੰਘ ਨੇ ਕਿਹਾ ਕਿ ਸਮਾਜ ਵਿੱਚ ਕੈਂਸਰ ਵਧਣ ਦੇ ਮੁੱਖ ਕਾਰਨਾਂ ਵਿੱਚੋ ਮਾਂਵਾ ਵੱਲੋਂ ਬੱਚਿਆਂ ਨੂੰ ਆਪਣਾ ਦੁੱਧ ਨਾ ਚੁਘਾਉਣਾ, ਧੂੰਏ ਵਾਲੇ ਤੰਬਾਕੂ ਬੀੜੀ, ਸਿਗਰਟ, ਚਿਲਮ ਆਦਿ ਦਾ ਸੇਵਨ, ਧੂੰਆਂ ਰਹਿਤ ਤੰਬਾਕੂ, ਜਰਦਾ, ਗੁਟਕਾ,ਪਾਨ ਮਸਾਲਾ ਆਦਿ ਦਾ ਸੇਵਨ,ਪਲਾਸਟਿਕ ਕੱਪਾਂ ਜਾ ਭਾਂਡਿਆਂ ਵਿੱਚ ਗਰਮ ਖਾਣ ਵਾਲੀਆਂ ਚੀਜ਼ਾਂ ਦੀ ਵਰਤੋਂ, ਸ਼ਰਾਬ ਪੀਣਾ, ਪਰਿਵਾਰ ਵਿੱਚ ਕਿਸੇ ਜੀਅ ਨੂੰ ਕੈਂਸਰ ਹੋਣਾ ਹਨ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਰਵਿੰਦਰ ਸਿੰਘ,ਪਰਵੀਰ ਸਿੰਘ ਬਹੁਮੰਤਵੀ ਸਿਹਤ ਕਰਮਚਾਰੀ ਅਤੇ ਅਧਿਆਪਕ ਹਾਜਰ ਸਨ।