Arth Parkash : Latest Hindi News, News in Hindi
ਪੰਜਾਬ ਸਰਕਾਰ ਹਰ ਯੋਗ ਪਰਿਵਾਰ ਤੱਕ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਪਹੁੰਚਾਉਣ ਲਈ ਵਚਨਬੱਧ: ਅੰਮ੍ਰਿਤਪਾਲ ਸਿੰਘ ਪੰਜਾਬ ਸਰਕਾਰ ਹਰ ਯੋਗ ਪਰਿਵਾਰ ਤੱਕ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਪਹੁੰਚਾਉਣ ਲਈ ਵਚਨਬੱਧ: ਅੰਮ੍ਰਿਤਪਾਲ ਸਿੰਘ
Monday, 16 Feb 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਪੰਜਾਬ ਸਰਕਾਰ ਹਰ ਯੋਗ ਪਰਿਵਾਰ ਤੱਕ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਪਹੁੰਚਾਉਣ ਲਈ ਵਚਨਬੱਧ: ਅੰਮ੍ਰਿਤਪਾਲ ਸਿੰਘ

 

ਜਲੰਧਰ, 17 ਫਰਵਰੀ : ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਲਕਾ ਜਲੰਧਰ ਪੱਛਮੀ ਦੇ ਇਲਾਕੇ ਮਾਡਲ ਹਾਊਸ ਵਿਖੇ ਵਿਸ਼ੇਸ਼ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ। 

 

ਇਸ ਕੈਂਪ ਵਿੱਚ ਸ਼ਿਰਕਤ ਕਰਦਿਆਂ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ ਨੇ ਜਨਤਾ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਾਂ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। 

 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਸ ਲੋਕ-ਹਿਤੈਸ਼ੀ ਯੋਜਨਾ ਦਾ ਮਕਸਦ ਹਰੇਕ ਯੋਗ ਪਰਿਵਾਰ ਤੱਕ ਸਿਹਤ ਸੁਰੱਖਿਆ ਦੀ ਸਹੂਲਤ ਪਹੁੰਚਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਹਰੇਕ ਪਰਿਵਾਰ ਨੂੰ ਸਲਾਨਾ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ।

 

ਚੇਅਰਮੈਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰੇਕ ਯੋਗ ਪਰਿਵਾਰ ਨੂੰ ਇਸ ਸਕੀਮ ਦਾ ਲਾਭ ਦਿਵਾਉਣ ਲਈ ਪੂਰੀ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੈਂਪਾਂ ਵਿੱਚ ਰਜਿਸਟ੍ਰੇਸ਼ਨ ਦਾ ਕੰਮ ਪੂਰੇ ਪਾਰਦਰਸ਼ੀ, ਸੁਚੱਜੇ ਅਤੇ ਉਚਿਤ ਤਰੀਕੇ ਨਾਲ ਹੋਵੇ ਤਾਂ ਜੋ ਕਿਸੇ ਵੀ ਯੋਗ ਲਾਭਪਾਤਰੀ ਨੂੰ ਕੋਈ ਦਿੱਕਤ ਪੇਸ਼ ਨਾ ਆਵੇ ਅਤੇ ਉਹ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਯੋਜਨਾ ਦਾ ਲਾਭ ਪ੍ਰਾਪਤ ਕਰ ਸਕਣ।

 

ਲੋਕਾਂ ਨੇ ਉਤਸ਼ਾਹ ਨਾਲ ਕੈਂਪ ਵਿੱਚ ਭਾਗ ਲਿਆ ਅਤੇ ਵੱਡੀ ਗਿਣਤੀ ਵਿੱਚ ਲਾਭਪਾਤਰੀਆਂ ਨੇ ਆਪਣੀ ਰਜਿਸਟ੍ਰੇਸ਼ਨ ਕਰਵਾਈ।

 

ਇਸ ਮੌਕੇ ਸੰਜੀਵ ਭਗਤ, ਬਲਾਕ ਪ੍ਰਧਾਨ ਨਵੀਨ ਸੋਨੀ, ਕੌਂਸਲਰ ਰਾਜ ਕੁਮਾਰ ਰਾਜੂ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ। 

 

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਵੱਲੋਂ ਵੱਖ-ਵੱਖ ਵਾਰਡਾਂ ਵਿੱਚ ਲਗਾਏ ਗਏ ਕੈਂਪਾਂ ਵਿੱਚ ਸ਼ਿਰਕਤ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।