Arth Parkash : Latest Hindi News, News in Hindi
ਗੈਂਗਸਟਰਾਂ ’ਤੇ ਵਾਰ ਦਾ 33ਵਾਂ ਦਿਨ: ਪੰਜਾਬ ਪੁਲਿਸ ਵੱਲੋਂ 647 ਥਾਈਂ ਛਾਪੇਮਾਰੀ ; 245 ਕਾਬੂ ਗੈਂਗਸਟਰਾਂ ’ਤੇ ਵਾਰ ਦਾ 33ਵਾਂ ਦਿਨ: ਪੰਜਾਬ ਪੁਲਿਸ ਵੱਲੋਂ 647 ਥਾਈਂ ਛਾਪੇਮਾਰੀ ; 245 ਕਾਬੂ
Saturday, 21 Feb 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ

ਗੈਂਗਸਟਰਾਂ ’ਤੇ ਵਾਰ ਦਾ 33ਵਾਂ ਦਿਨ: ਪੰਜਾਬ ਪੁਲਿਸ ਵੱਲੋਂ 647 ਥਾਈਂ ਛਾਪੇਮਾਰੀ ; 245 ਕਾਬੂ

— ਪੁਲਿਸ ਟੀਮਾਂ ਨੇ 100 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ,142 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

— ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰਾਂ ਬਾਰੇ ਜਾਣਕਾਰੀ

— ਯੁੱਧ ਨਸ਼ਿਆਂ ਵਿਰੁੱਧ ਦੇ 358ਵੇਂ ਦਿਨ 91 ਨਸ਼ਾ ਤਸਕਰ 1.9 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 22 ਫਰਵਰੀ:


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 33ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 647 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ  ਸੁਰੂਆਤ 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਇਸ ਮੁਹਿੰਮ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਮੁਹਿੰਮ ਦੇ 33ਵੇਂ ਦਿਨ, ਪੁਲਿਸ ਟੀਮਾਂ ਨੇ 245 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 10,874 ਹੋ ਗਈ ਹੈ।

ਇਸ ਤੋਂ ਇਲਾਵਾ 100 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 142 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਪਿੱਛੋਂ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਲੋਕ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਇਸ ‘ਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕੀਤੀ ਜਾ ਸਕਦੀ ਹੈ ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 358ਵੇਂ ਦਿਨ ਵੀ ਜਾਰੀ ਰੱਖਦਿਆਂ  ਅੱਜ 91 ਨਸ਼ੇ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.9 ਕਿਲੋ ਹੈਰੋਇਨ, 200 ਗ੍ਰਾਮ ਅਫੀਮ, 1012 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 5870 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ ਸਿਰਫ਼ 358 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 50,811 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 39 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ।