Arth Parkash : Latest Hindi News, News in Hindi
ਵਿਧਾਇਕ ਜਲਾਲਾਬਾਦ ਨੇ ਬਲਾਕ ਸੰਮਤੀ ਦੇ ਨਵੇਂ ਚੁਣੇ ਚੇਅਰਮੈਨ ਜਰਨੈਲ ਸਿੰਘ ਅਤੇ ਵਾਇਸ ਚੇਅਰਮੈਨ ਨਵਨੀਤ ਕੰਬੋਜ ਨੂੰ ਬਹੁਤ ਵਿਧਾਇਕ ਜਲਾਲਾਬਾਦ ਨੇ ਬਲਾਕ ਸੰਮਤੀ ਦੇ ਨਵੇਂ ਚੁਣੇ ਚੇਅਰਮੈਨ ਜਰਨੈਲ ਸਿੰਘ ਅਤੇ ਵਾਇਸ ਚੇਅਰਮੈਨ ਨਵਨੀਤ ਕੰਬੋਜ ਨੂੰ ਬਹੁਤ ਬਹੁਤ ਮੁਬਾਰਕਾਂ
Wednesday, 04 Mar 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਵਿਧਾਇਕ ਜਲਾਲਾਬਾਦ ਨੇ ਬਲਾਕ ਸੰਮਤੀ ਦੇ ਨਵੇਂ ਚੁਣੇ ਚੇਅਰਮੈਨ ਜਰਨੈਲ ਸਿੰਘ ਅਤੇ ਵਾਇਸ ਚੇਅਰਮੈਨ ਨਵਨੀਤ ਕੰਬੋਜ ਨੂੰ ਬਹੁਤ ਬਹੁਤ ਮੁਬਾਰਕਾਂ
ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਯੋਜਨਾਵਾਂ ਨੂੰ ਜਮੀਨੀ ਪੱਧਰ ਤੱਕ ਪਹੁੰਚਾਉਣਾ ਹੋਵੇਗਾ ਹੋਰ ਸੁਖਾਲਾ-ਜਗਦੀਪ ਕੰਬੋਜ ਗੋਲਡੀ
ਜਲਾਲਾਬਾਦ, 5 ਮਾਰਚ
ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਸ. ਜਰਨੈਲ ਸਿੰਘ ਨੂੰ ਬਲਾਕ ਸੰਮਤੀ ਜਲਾਲਾਬਾਦ ਦੇ ਚੇਅਰਮੇਨ ਤੇ ਨਵਨੀਤ ਕੰਬੋਜ ਨੂੰ ਵਾਇਸ ਚੇਅਰਮੈਨ ਚੁਣੇ ਜਾਣ *ਤੇ ਵਧਾਈ ਦਿੱਤੀ। ਇਸ ਦੌਰਾਨ ਉਨ੍ਹਾਂ ਨਵੇਂ ਚੁਣੇ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜਿਮੇਵਾਰੀ ਸੌਂਪੀ ਗਈ ਹੈ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਲੋਕ ਹਿਤ ਕਾਰਜ ਕਰਨਗੇ।
ਵਿਧਾਇਕ ਜਲਾਲਾਬਾਦ ਸ੍ਰੀ ਗੋਲਡੀ ਕੰਬੋਜ ਨੇ ਕਿਹਾ ਕਿ ਪਿਛਲੇ ਦਿਨੀ ਪੰਚਾਇਤੀ ਸਮਿਤੀ ਦੀਆਂ ਚੋਣਾਂ ਹੋਈਆਂ ਸਨ ਤੇ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ ਸੀ ਤੇ ਹੁਣ ਚੇਅਰਮੇਨ ਤੇ ਵਾਇਸ ਚੇਅਰਮੈਨ ਦੀ ਚੋਣ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਲੋਕ ਹਿੱਤ ਲਈ ਪੰਜਾਬ ਸਰਕਾਰ ਵੱਲੋਂ ਸਕੀਮਾਂ ਤੇ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਉਨ੍ਹਾਂ ਦੀ ਪੂਰਤੀ ਲਈ ਪੰਜਾਬ ਸਰਕਾਰ ਦਾ ਇਕ-ਇਕ ਵਰਕਰ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਨਵੇਂ ਚੁਣੇ ਅਹੁਦੇਦਾਰਾਂ ਨੂੰ ਮਿਲੀਆਂ ਜਿੰਮੇਵਾਰੀਆਂ ਨਾਲ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਕਰਨ ਵਿਚ ਇਕ ਨਵੀਂ ਦਿਸ਼ਾ ਮਿਲੇਗੀ ਤੇ ਹੋਰ ਬਿਹਤਰ ਤਰੀਕੇ ਨਾਲ ਵਿਕਾਸ ਪ੍ਰੋਜੈਕਟ ਉਲੀਕੇ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡਾਂ ਦੀ ਦਿਸ਼ਾ ਤੇ ਦਸ਼ਾ ਨੂੰ ਸੁਧਾਰਨ ਲਈ ਲਗਾਤਾਰ ਪੰਜਾਬ ਸਰਕਾਰ ਵੱਲੋਂ ਉਪਰਾਲੇ ਤੇ ਪਹਿਲਕਦਮੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਲੋਕ ਭਲਾਈ ਸਕੀਮਾਂ ਤੇ ਯੋਜਨਾਵਾਂ ਨੂੰ ਜਮੀਨੀ ਪੱਧਰ *ਤੇ ਸੁਖਾਵੇ ਢੰਗ ਨਾਲ ਲਾਗੂ ਕਰਨ ਵਿਚ ਅਹੁਦੇਦਾਰ ਅਹਿਮ ਭੂਮਿਕਾ ਨਿਭਾਉਣਗੇ।