Arth Parkash : Latest Hindi News, News in Hindi
ਸੀਡ ਵਿੱਲੇਜ ਪ੍ਰੋਗਰਾਮ ਤਹਿਤ ਪਿੰਡ ਰਹੂੜਿਆਂਵਾਲੀ ਵਿੱਚ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ ਸੀਡ ਵਿੱਲੇਜ ਪ੍ਰੋਗਰਾਮ ਤਹਿਤ ਪਿੰਡ ਰਹੂੜਿਆਂਵਾਲੀ ਵਿੱਚ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ
Wednesday, 04 Mar 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਸ੍ਰੀ ਮੁਕਤਸਰ ਸਾਹਿਬ

 

ਸੀਡ ਵਿੱਲੇਜ ਪ੍ਰੋਗਰਾਮ ਤਹਿਤ ਪਿੰਡ ਰਹੂੜਿਆਂਵਾਲੀ ਵਿੱਚ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ

ਸ੍ਰੀ ਮੁਕਤਸਰ ਸਾਹਿਬ05 ਮਾਰਚ

 

ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਤੇ ਸਹਾਇਕ ਪੌਦਾ ਸੁਰੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ ਡਾ. ਰਾਜਵਿੰਦਰ ਸਿੰਘ ਦੀ ਅਗਵਾਹੀ ਹੇਠ ਬਲਾਕ ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਪਿੰਡ ਰਹੂੜਿਆਂਵਾਲੀ ਵਿਖੇ ਸੀਡ ਵਿੱਲੇਜ ਪ੍ਰੋਗਰਾਮ ਅਧੀਨ ਕਿਸਾਨ ਸਿਖਲਾਈ ਕੈਪ ਦਾ ਆਯੋਜਨ ਕੀਤਾ ਗਿਆ I

 

 ਡਾ. ਹਰਮਨਦੀਪ ਸਿੰਘ ਏ.ਡੀ.ਓਸਰਕਲ ਬਧਾਈ ਵੱਲੋਂ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਗਿਆ ਕਿ ਸੀਡ ਵਿਲੇਜ ਪ੍ਰੋਗਰਾਮ ('ਬੀਜ ਗ੍ਰਾਮਯੋਜਨਾ) ਭਾਰਤ ਸਰਕਾਰ ਦੀ ਇੱਕ ਮਹੱਤਵਪੂਰਨ ਖੇਤੀਬਾੜੀ ਪਹਿਲਕਦਮੀ ਹੈਜਿਸਦਾ ਉਦੇਸ਼ ਪਿੰਡ ਪੱਧਰ 'ਤੇ ਕਿਸਾਨਾਂ ਨੂੰ ਉੱਚ-ਗੁਣਵੱਤਾ ਵਾਲੇ ਬੀਜਾਂ ਦੀ ਉਪਲਬਧਤਾ ਵਧਾਉਣਾ ਅਤੇ ਕਿਸਾਨਾਂ ਨੂੰ ਬੀਜ ਉਤਪਾਦਨ ਲਈ ਉਤਸ਼ਾਹਿਤ ਕਰਨਾ ਹੈ ਉਹਨਾਂ ਨੇ ਕਿਸਾਨਾਂ ਨੂੰ ਕਣਕਝੋਨੇ ਅਤੇ ਬਾਸਮਤੀ ਦਾ ਬੀਜ ਖੁਦ ਤਿਆਰ ਕਰਨ ਦੀ ਵਿਧੀ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਕਿਸਾਨਾਂ ਨੂੰ ਖਾਦਾਂ ਅਤੇ ਪਾਣੀ ਦੀ ਸੁਚੱਜੀ ਵਰਤੋਂ ਕਰਨ ਦੀ ਸਲਾਹ ਦਿੱਤੀl

 

 ਉਨ੍ਹਾਂ ਦੱਸਿਆ ਕਿ ਮਿੱਟੀ ਦੀ ਪਰਖ ਨਾਲ ਖਾਦਾਂ ਦੀ ਸਹੀ ਮਿਕਦਾਰ ਦਾ ਪਤਾ ਲੱਗਦਾ ਹੈਜਿਸ ਨਾਲ ਫਾਲਤੂ ਖਰਚਾ ਬਚਦਾ ਹੈ ਅਤੇ ਝਾੜ ਵਿੱਚ ਵਾਧਾ ਹੁੰਦਾ ਹੈ। ਉਹਨਾਂ ਦੱਸਿਆ ਕਿ ਮਾੜੇ ਪਾਣੀ ਕਾਰਨ ਜ਼ਮੀਨ ਬੰਜਰ ਹੋ ਸਕਦੀ ਹੈਇਸ ਲਈ ਟਿਊਬਵੈੱਲ ਦੇ ਪਾਣੀ ਦੀ ਟੈਸਟਿੰਗ ਕਰਵਾ ਕੇ ਹੀ ਫਸਲ ਦੀ ਚੋਣ ਕਰਨੀ ਚਾਹੀਦੀ ਹੈ ਅਤੇ ਜੇਕਰ ਪਾਣੀ ਵਿਚ ਕਾਲਾ ਸ਼ੋਰਾ ਹੈ ਤਾਂ ਸੁਧਾਰ ਲਈ ਸਰਕਾਰ ਵੱਲੋਂ ਜਿਪਸਮ 'ਤੇ 50 ਫੀਸਦੀ ਸਬਸਿਡੀ ਵੀ ਦਿੱਤੀ ਜਾ ਰਹੀ ਹੈ। ਡਾ. ਸ਼ਵਿੰਦਰ ਸਿੰਘ ਏ.ਡੀ.ਓ (ਜ.ਕ) ਵੱਲੋਂ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਗਿਆ ਕਿ ਕਣਕ ਦੀ ਫਸਲ ਵਿੱਚ ਤਾਪਮਾਨ ਵਿੱਚ ਹੋ ਰਹੇ ਵਾਧੇ ਨੂੰ ਦੇਖਦਿਆਂਜਿੱਥੇ ਲੋੜ ਹੋਵੇ ਉੱਥੇ ਹਲਕੀ ਸਿੰਚਾਈ ਕਰੋ। ਇਸ ਨਾਲ ਫਸਲ ਨੂੰ 'ਹੀਟ ਸਟ੍ਰੈੱਸ' (ਗਰਮੀ ਦੀ ਮਾਰ) ਤੋਂ ਬਚਾਇਆ ਜਾ ਸਕਦਾ ਹੈ। ਪੋਟਾਸ਼ੀਅਮ ਨਾਈਟਰੇਟ ਦਾ ਛਿੜਕਾਅ ਦਾਣੇ ਭਰਨ ਦੇ ਸਮੇਂ ਗਰਮੀ ਦੇ ਮਾੜੇ ਪ੍ਰਭਾਵ ਨੂੰ ਘਟਾਉਣ ਲਈ 2% ਪੋਟਾਸ਼ੀਅਮ ਨਾਈਟਰੇਟ (13:0:45) ਦਾ ਸਪਰੇਅ ਕਰਨ ਦੀ ਸਲਾਹ ਦਿੱਤੀ ਗਈ ਹੈ (4 ਕਿਲੋ ਖਾਦ 200 ਲੀਟਰ ਪਾਣੀ ਵਿੱਚ ਪ੍ਰਤੀ ਏਕੜ)। ਪੀਲੀ ਕੁੰਗੀ ਲਈ ਫਸਲ ਦੀ ਲਗਾਤਾਰ ਨਿਗਰਾਨੀ ਰੱਖੋ। ਜੇਕਰ ਕਿਤੇ ਪੀਲੀ ਕੁੰਗੀ ਦੇ ਨਿਸ਼ਾਨ ਦਿਖਾਈ ਦੇਣਤਾਂ ਤੁਰੰਤ ਸਿਫਾਰਸ਼ ਕੀਤੀਆਂ ਉੱਲੀਨਾਸ਼ਕ ਦਵਾਈਆਂ (ਜਿਵੇਂ ਕਿ ਟਿਲਟ ਜਾਂ ਨੈਟੀਵੋ) ਦਾ ਛਿੜਕਾਅ ਕਰੋ। ਨਰਮੇ ਦੀ ਗੁਲਾਬੀ ਸੁੰਡੀ ਛਿਟੀਆਂ ਦੇ ਢੇਰਾਂ ਵਿਚ ਅੱਧ-ਖਿੜੇ ਟੀਂਡਿਆਂ ਵਿੱਚ ਅਜੇ ਵੀ ਮੌਜੂਦ ਹੈ। ਇਸ ਕਰਕੇ ਇਹ ਬਹੁਤ ਜਰੂਰੀ ਹੋ ਜਾਂਦਾ ਹੈ ਕਿ ਅਸੀ ਛਿਟੀਆਂ ਦੇ ਢੇਰਾਂ ਨੂੰ ਝਾੜ ਕੇ ਰੱਖੀਏ ਅਤੇ ਅੱਧ-ਖਿੜੇ ਟੀਂਡਿਆਂ ਨੂੰ ਨਸ਼ਟ ਕਰ ਦਈਏ ਜਾਂ ਛਿਟੀਆਂ ਨਰਮੇ ਦੀ ਬਿਜਾਈ ਤੋ ਪਹਿਲਾਂ-ਪਹਿਲਾਂ ਵਰਤ ਲਈਆ ਜਾਣ ਤਾ ਜੋ ਫਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋ ਬਚਾਇਆ ਜਾ ਸਕੇ l

 

 ਉਹਨਾਂ ਨੇ ਕਿਸਾਨਾਂ ਨੂੰ ਘਰੇਲੂ ਬਗੀਚੀ ਬਣਾਉਣ ਅਤੇ ਆਪਣੀ ਘਰੇਲੂ ਖ਼ਪਤ ਲਈ ਸਬਜ਼ੀਆਂ ਦੀ ਕਾਸ਼ਤ ਕਰਨ ਲਈ ਉਤਸ਼ਾਹਿਤ ਕੀਤਾ I ਸ਼੍ਰੀਮਤੀ ਨਵਦੀਪ ਕੌਰ .ਐਸ.ਆਈਸਰਕਲ ਬਧਾਈ ਨੇ ਆਏ ਹੋਏ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿੱਧੀ ਯੋਜਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਈ.ਕੇ.ਵਾਈ.ਸੀ ਕਰਵਾਉਣ ਲਈ ਜਾਗਰੂਕ ਕੀਤਾ ਅਤੇ ਇਸ ਸਕੀਮ ਅਧੀਨ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਅਤੇ ਉਹਨਾਂ ਦੇ ਉਚਿੱਤ ਹੱਲ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ  ਇਸ ਟਰੇਨਿੰਗ ਦਾ ਸਾਰਾ ਪ੍ਰਬੰਧ ਸ਼੍ਰੀ ਸਵਰਨਜੀਤ ਸਿੰਘ ਏ.ਟੀ.ਐਮ(ਆਤਮਾ) ਅਤੇ ਸ਼੍ਰੀ ਦੀਪਇੰਦਰ ਸਿੰਘ ਸੇਵਦਾਰ ਵੱਲੋਂ ਕੀਤਾ ਗਿਆ  ਇਸ ਮੌਕੇ ਪਿੰਡ ਦੇ ਮੌਜੂਦਾ ਸਰਪੰਚ ਸ਼੍ਰੀ ਜੱਸਲ ਸਿੰਘ ਅਤੇ ਹੋਰ ਕਿਸਾਨ ਹਾਜ਼ਰ ਸਨ l ਇਸ ਤੋਂ ਇਲਾਵਾ ਅੰਤ ਵਿੱਚ ਵਿਭਾਗ ਵੱਲੋਂ ਗਰਮੀ ਰੁੱਤ ਦੀਆਂ ਸਬਜ਼ੀਆਂ ਜਿਵੇਂ ਕੱਦੂ, ਅੱਲਾਂ, ਤੋਰੀਆਂ ਅਤੇ ਮਿਰਚਾਂ ਦੀ ਨਰਸਰੀ ਦੀ ਵੰਡ ਕੀਤੀ ਗਈ I